ਗੁਰਦਾਸ ਮਾਨ ਦੇ ਭਰਾ ਦੇ ਅੰਤਿਮ ਵਿਦਾਈ ‘ਚ ਪਹੁੰਚੇ ਮੁੱਖ ਮੰਤਰੀ ਮਾਨ ਤੇ ਕਾਂਗਰਸ ਪ੍ਰਧਾਨ ਰਾਜਾ ਵੜਿੰਗ

0
105

ਚੰਡੀਗੜ੍ਹ : ਪੰਜਾਬੀ ਸੰਗੀਤ ਜਗਤ ਤੋਂ ਇੱਕ ਦੁਖਦ ਖ਼ਬਰ ਸਾਹਮਣੇ ਆਈ ਹੈ। ਮਸ਼ਹੂਰ ਗਾਇਕ ਗੁਰਦਾਸ ਮਾਨ ਦੇ ਛੋਟੇ ਭਰਾ ਗੁਰਪੰਥ ਮਾਨ ਦਾ ਬੀਤੇ ਦਿਨ ਦੇਹਾਂਤ ਹੋ ਗਿਆ ਹੈ। 68 ਸਾਲਾ ਦੇ ਗੁਰਪੰਥ ਮਾਨ ਪਿਛਲੇ ਕੁਝ ਸਮੇਂ ਤੋਂ ਕੈਂਸਰ ਦੀ ਬੀਮਾਰੀ ਨਾਲ ਲੜ ਰਹੇ ਸਨ। ਉਨ੍ਹਾਂ ਬੀਤੇ ਦਿਨ ਆਪਣੇ ਅੰਤਿਮ ਸਾਹ ਲਏ।

ਅੱਜ ਉਨ੍ਹਾਂ ਦਾ ਅੰਤਿਮ ਸਸਕਾਰ ਪੂਰੇ ਸਨਮਾਨਾਂ ਨਾਲ ਕੀਤਾ ਗਿਆ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਰਾਜਨੀਤਿਕ ਅਤੇ ਸਮਾਜਿਕ ਖੇਤਰਾਂ ਦੀਆਂ ਕਈ ਹੋਰ ਉੱਘੀਆਂ ਸ਼ਖਸੀਅਤਾਂ ਨੇ ਅੰਤਿਮ ਸੰਸਕਾਰ ਵਿੱਚ ਸ਼ਿਰਕਤ ਕੀਤੀ ਅਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ।

 

 

 

LEAVE A REPLY

Please enter your comment!
Please enter your name here