ਮੁੱਖ ਮੰਤਰੀ ਮੋਹਨ ਯਾਦਵ ਨੇ ਇੰਦੌਰ ‘ਚ ਮੀਟਿੰਗ ਦੌਰਾਨ ਲਿਆ ਇਹ ਫ਼ੈਸਲਾ

0
238

ਇੰਦੌਰ :  ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਮੋਹਨ ਯਾਦਵ (Chief Minister Mohan Yadav) ਇੰਦੌਰ ਪਹੁੰਚੇ । ਤੁਹਾਨੂੰ ਦੱਸ ਦੇਈਏ ਕਿ ਇੱਥੇ ਮੁੱਖ ਮੰਤਰੀ ਨੇ ਕਲੈਕਟਰ ਦਫ਼ਤਰ ਵਿੱਚ ਵੀਡੀਓ ਕਾਨਫਰੰਸਿੰਗ ਰਾਹੀਂ ਯੁਵਾ ਦਿਵਸ, ਮਕਰ ਸੰਕ੍ਰਾਂਤੀ, ਅਤੇ ਲਾਡਲੀ  ਬਹਿਨਾ (ਭੈਣਾਂ) ਯੋਜਨਾ ਨੂੰ ਲੈ ਕੇ ਮੀਟਿੰਗ ਕੀਤੀ । ਮੋਹਨ ਯਾਦਵ ਨੇ ਕਿਹਾ ਕਿ ਲਾਡਲੀ ਭੈਣਾਂ ਦੇ ਖਾਤੇ ‘ਚ 10 ਜਨਵਰੀ ਨੂੰ ਰਾਸ਼ੀ ਟਰਾਂਸਫਰ ਕੀਤੀ ਜਾਵੇਗੀ।

ਤੁਹਾਨੂੰ ਦੱਸ ਦੇਈਏ ਕਿ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਮੋਹਨ ਯਾਦਵ ਨੇ ਕਿਹਾ ਕਿ ਮਕਰ ਸੰਕ੍ਰਾਂਤੀ ਦੇ ਤਿਉਹਾਰ ‘ਤੇ ਮੱਧ ਪ੍ਰਦੇਸ਼ ‘ਚ ਵੱਖ-ਵੱਖ ਪ੍ਰੋਗਰਾਮ ਆਯੋਜਿਤ ਕੀਤੇ ਜਾਣਗੇ। 10 ਤੋਂ 15 ਜਨਵਰੀ ਤੱਕ ਮਹਿਲਾ ਸਸ਼ਕਤੀਕਰਨ ‘ਤੇ ਆਧਾਰਿਤ ਵੱਖ-ਵੱਖ ਪ੍ਰੋਗਰਾਮ ਕਰਵਾਏ ਜਾਣਗੇ। ਇਨ੍ਹਾਂ ਪ੍ਰੋਗਰਾਮਾਂ ਲਈ ਵਿਸਤ੍ਰਿਤ ਕਾਰਜ ਯੋਜਨਾ ਤਿਆਰ ਕਰਨ ਦੇ ਅਧਿਕਾਰੀਆਂ ਨੂੰ ਮੁੱਖ ਮੰਤਰੀ ਨੇ ਨਿਰਦੇਸ਼ ਦੇ ਦਿੱਤੇ ਹਨ।

ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮਨਸ਼ਾ ਅਨੁਸਾਰ 10 ਤੋਂ 15 ਜਨਵਰੀ ਤੱਕ ਮਹਿਲਾ ਸਸ਼ਕਤੀਕਰਨ ‘ਤੇ ਆਧਾਰਿਤ ਪ੍ਰੋਗਰਾਮ ਕਰਵਾਏ ਜਾਣ ਅਤੇ ਔਰਤਾਂ ਨੂੰ ਆਰਥਿਕ ਤੌਰ ‘ਤੇ ਆਤਮ ਨਿਰਭਰ ਬਣਾਉਣ ਲਈ ਸਕੀਮਾਂ ਅਤੇ ਪ੍ਰੋਗਰਾਮਾਂ ਬਾਰੇ ਵੀ ਜਾਣਕਾਰੀ ਦਿੱਤੀ ਜਾਵੇ। ਮੁੱਖ ਮੰਤਰੀ ਨੇ ਕਿਹਾ ਕਿ ਮਕਰ ਸੰਕ੍ਰਾਂਤੀ ਦੇ ਮੌਕੇ ‘ਤੇ ਰਵਾਇਤੀ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਪ੍ਰੋਗਰਾਮ ਉਲੀਕੇ ਜਾਣੇ ਚਾਹੀਦੇ ਹਨ ਅਤੇ ਪਤੰਗ ਉਡਾਉਣ ਲਈ ਚਾਈਨਾ ਡੋਰ ਦੀ ਵਰਤੋਂ ‘ਤੇ ਪੂਰੀ ਤਰ੍ਹਾਂ ਪਾਬੰਦੀ ਲਗਾਈ ਜਾਣੀ ਚਾਹੀਦੀ ਹੈ।

LEAVE A REPLY

Please enter your comment!
Please enter your name here