CM ਭਗਵੰਤ ਮਾਨ ਨੇ ਨਵੇਂ ਸਾਲ 2025 ਦੀ ਆਮਦ ’ਤੇ ਸਮੂਹ ਦੇਸ਼ ਵਾਸੀਆਂ ਨੂੰ ਦਿੱਤੀ ਵਧਾਈ

0
93

ਪੰਜਾਬ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (CM Bhagwant Mann) ਨੇ ਨਵੇਂ ਸਾਲ 2025 ਦੀ ਆਮਦ ’ਤੇ ਸਮੂਹ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਆਸ ਪ੍ਰਗਟਾਈ ਕਿ ਇਸ ਸਾਲ ਪੰਜਾਬ ਵਿਕਾਸ ਅਤੇ ਤਰੱਕੀ ਦੇ ਨਵੇਂ ਯੁੱਗ ਵਿੱਚ ਪ੍ਰਵੇਸ਼ ਕਰੇਗਾ। ਇਸ ਦੇ ਨਾਲ ਹੀ ਮੁੱਖ ਮੰਤਰੀ ਮਾਨ ਨੇ ਸਾਰਿਆਂ ਦੀ ਤੰਦਰੁਸਤੀ ਲਈ ਅਰਦਾਸ ਵੀ ਕੀਤੀ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟਵੀਟ ਕੀਤਾ, ‘ਸਾਰੇ ਦੇਸ਼ ਵਾਸੀਆਂ ਨੂੰ ਨਵੇਂ ਸਾਲ 2025 ਦੀਆਂ ਹਾਰਦਿਕ ਸ਼ੁਭਕਾਮਨਾਵਾਂ। ਅਸੀਂ ਉਮੀਦ ਕਰਦੇ ਹਾਂ ਕਿ ਇਸ ਸਾਲ ਪੰਜਾਬ ਵਿਕਾਸ ਅਤੇ ਤਰੱਕੀ ਦੇ ਨਵੇਂ ਯੁੱਗ ਵਿੱਚ ਪ੍ਰਵੇਸ਼ ਕਰੇਗਾ। ਅਸੀਂ ਪ੍ਰਮਾਤਮਾ ਅੱਗੇ ਅਰਦਾਸ ਕਰਦੇ ਹਾਂ ਕਿ ਇਹ ਸਾਲ ਸਾਰਿਆਂ ਲਈ ਖੁਸ਼ੀਆਂ, ਸ਼ਾਂਤੀ ਅਤੇ ਸਫਲਤਾ ਦਾ ਅਧਿਆਏ ਲਿਖੇ।

LEAVE A REPLY

Please enter your comment!
Please enter your name here