CM ਭਗਵੰਤ ਮਾਨ ਅੱਜ ਇਨ੍ਹਾਂ ਸੂਬਿਆਂ ਵਿੱਚ ਜਨਤਕ ਮੀਟਿੰਗਾਂ ਨੂੰ ਕਰਨਗੇ ਸੰਬੋਧਨ

0
212

ਚੰਡੀਗੜ੍ਹ: ਲੋਕ ਸਭਾ ਚੋਣਾਂ (Lok Sabha elections) ਦੇ ਮੱਦੇਨਜ਼ਰ ਹਰ ਪਾਰਟੀ ਨੇ ਚੋਣ ਪ੍ਰਚਾਰ ਲਈ ਆਪਣੀ ਪੂਰੀ ਤਾਕਤ ਲਗਾ ਦਿੱਤੀ ਹੈ। ਲੋਕ ਸਭਾ ਚੋਣਾਂ ਲਈ ਹੁਣ ਕੁਝ ਹੀ ਦਿਨ ਬਚੇ ਹਨ ਅਤੇ ਹਰ ਸਿਆਸੀ ਪਾਰਟੀ ਦਾ ਪ੍ਰਚਾਰ ਜ਼ੋਰਾਂ ’ਤੇ ਹੈ।

ਇਸ ਦੇ ਮੱਦੇਨਜ਼ਰ ਆਮ ਆਦਮੀ ਪਾਰਟੀ ਵੱਲੋਂ ਵੀ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। ਮੁੱਖ ਮੰਤਰੀ ਭਗਵੰਤ ਮਾਨ ਅੱਜ ਚੋਣਾਂ ਸਬੰਧੀ 5 ਪ੍ਰੋਗਰਾਮਾਂ ਵਿੱਚ ਹਿੱਸਾ ਲੈਣਗੇ। ਮੁੱਖ ਮੰਤਰੀ ਅੱਜ ਖਡੂਰ ਸਾਹਿਬ, ਕਪੂਰਥਲਾ ਅਤੇ ਸੁਲਤਾਨਪੁਰ ਲੋਧੀ ਵਿੱਚ ਜਨਤਕ ਮੀਟਿੰਗਾਂ ਨੂੰ ਸੰਬੋਧਨ ਕਰਨਗੇ। ਇਸ ਦੇ ਨਾਲ ਹੀ ਮੁੱਖ ਮੰਤਰੀ ਮਾਨ ਅੱਜ ਸ਼ਾਮ 6 ਵਜੇ ਫ਼ਿਰੋਜ਼ਪੁਰ ਵਿੱਚ ਰੋਡ ਸ਼ੋਅ ਕਰਨਗੇ ਅਤੇ ਸ਼ਾਮ 7 ਵਜੇ ਗੁਰੂਹਰਸਹਾਏ ਵਿੱਚ ਵੀ ਰੋਡ ਸ਼ੋਅ ਕਰਨਗੇ।

LEAVE A REPLY

Please enter your comment!
Please enter your name here