Home Punjab ਪੰਜਾਬ ‘ਚ ਠੰਡ ਦਾ ਅਸਰ ਤੇਜ਼, ਘੱਟੋ-ਘੱਟ ਤਾਪਮਾਨ ਨੂੰ ਲੈ ਕੇ ਵੀ...

ਪੰਜਾਬ ‘ਚ ਠੰਡ ਦਾ ਅਸਰ ਤੇਜ਼, ਘੱਟੋ-ਘੱਟ ਤਾਪਮਾਨ ਨੂੰ ਲੈ ਕੇ ਵੀ ਆਈ ਨਵੀਂ ਅਪਡੇਟ ਜਾਰੀ

0

ਚੰਡੀਗੜ੍ਹ: ਪੰਜਾਬ ਵਿੱਚ ਠੰਡ ਦਾ ਅਸਰ ਹੌਲੀ-ਹੌਲੀ ਵਧਣਾ ਸ਼ੁਰੂ ਹੋ ਗਿਆ ਹੈ। ਇਸ ਦੌਰਾਨ ਮੌਸਮ ਵਿਭਾਗ ਵੱਲੋਂ ਸੂਬੇ ਦੇ ਮੌਸਮ ਨੂੰ ਲੈ ਕੇ ਨਵੀਂ ਭਵਿੱਖਬਾਣੀ ਜਾਰੀ ਕੀਤੀ ਗਈ ਹੈ। ਵਿਭਾਗ ਅਨੁਸਾਰ ਅੱਜ ਤੋਂ ਅਗਲੇ ਪੰਜ ਦਿਨਾਂ ਤੱਕ ਪੰਜਾਬ ਵਿੱਚ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ। ਹਾਲਾਂਕਿ, 19 ਤੋਂ 22 ਨਵੰਬਰ ਤੱਕ ਕਈ ਜ਼ਿਲ੍ਹਿਆਂ ਵਿੱਚ ਧੁੰਦ ਪੈਣ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ।

ਮੌਸਮ ਵਿਭਾਗ ਮੁਤਾਬਕ ਅਗਲੇ ਪੰਜ ਦਿਨਾਂ ਦੌਰਾਨ ਘੱਟੋ-ਘੱਟ ਤਾਪਮਾਨ ਵਿੱਚ ਕਿਸੇ ਵੱਡੇ ਬਦਲਾਅ ਦੀ ਸੰਭਾਵਨਾ ਨਹੀਂ ਹੈ। ਰਾਤ ਅਤੇ ਸਵੇਰ ਦੇ ਸਮੇਂ ਕੁਝ ਇਲਾਕਿਆਂ ਵਿੱਚ ਧੁੰਦ ਪੈ ਸਕਦੀ ਹੈ, ਜਿਸ ਕਾਰਨ ਸੜਕਾਂ ‘ਤੇ ਵਾਹਨ ਚਾਲਕਾਂ ਨੂੰ ਸਾਵਧਾਨ ਰਹਿਣ ਦੀ ਲੋੜ ਹੈ।

ਜਾਣੋ ਕਿਹੜੇ ਦਿਨ ਕਿੱਥੇ ਪਵੇਗੀ ਧੁੰਦ?

  • 19 ਨਵੰਬਰ: ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਰੂਪਨਗਰ ਅਤੇ ਅੰਮ੍ਰਿਤਸਰ ਵਿੱਚ ਕਿਤੇ-ਕਿਤੇ ਧੁੰਦ ਪੈਣ ਦੀ ਸੰਭਾਵਨਾ ਹੈ।

  • 20 ਨਵੰਬਰ: ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਰੂਪਨਗਰ, ਮੋਹਾਲੀ, ਫਾਜ਼ਿਲਕਾ, ਬਠਿੰਡਾ ਅਤੇ ਮਾਨਸਾ ਵਿੱਚ ਧੁੰਦ ਪੈ ਸਕਦੀ ਹੈ।

  • 21 ਨਵੰਬਰ: ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਫਾਜ਼ਿਲਕਾ, ਮੁਕਤਸਰ, ਬਠਿੰਡਾ, ਮਾਨਸਾ, ਰੂਪਨਗਰ ਅਤੇ ਮੋਹਾਲੀ ਵਿੱਚ ਧੁੰਦ ਦੀ ਸੰਭਾਵਨਾ ਹੈ।

  • 22 ਨਵੰਬਰ: ਇਨ੍ਹਾਂ ਹੀ ਜ਼ਿਲ੍ਹਿਆਂ ਵਿੱਚ ਕੁਝ ਥਾਵਾਂ ‘ਤੇ ਧੁੰਦ ਪੈਣ ਦੇ ਆਸਾਰ ਹਨ।

ਫਰੀਦਕੋਟ ਰਿਹਾ ਪੰਜਾਬ ਦਾ ਸਭ ਤੋਂ ਠੰਡਾ ਸ਼ਹਿਰ

ਪਿਛਲੇ ਦਿਨ ਪੰਜਾਬ ਦੇ ਔਸਤ ਘੱਟੋ-ਘੱਟ ਤਾਪਮਾਨ ਵਿੱਚ 0.1 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ। ਹਾਲਾਂਕਿ, ਤਾਪਮਾਨ ਅਜੇ ਵੀ ਆਮ ਦੇ ਨੇੜੇ ਬਣਿਆ ਹੋਇਆ ਹੈ। ਫਰੀਦਕੋਟ ਵਿੱਚ ਸਭ ਤੋਂ ਘੱਟ 8 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ।

ਵੱਖ-ਵੱਖ ਸ਼ਹਿਰਾਂ ਵਿੱਚ ਦਰਜ ਘੱਟੋ-ਘੱਟ ਤਾਪਮਾਨ ਇਸ ਤਰ੍ਹਾਂ ਰਿਹਾ:

ਸ਼ਹਿਰ ਤਾਪਮਾਨ
ਫਰੀਦਕੋਟ 8°C
ਲੁਧਿਆਣਾ 8.2°C
ਬਠਿੰਡਾ 9°C
ਪਟਿਆਲਾ 9.3°C
ਹੁਸ਼ਿਆਰਪੁਰ 9.3°C
ਫਤਿਹਗੜ੍ਹ ਸਾਹਿਬ 9.8°C
ਅੰਮ੍ਰਿਤਸਰ 10.6°C
ਗੁਰਦਾਸਪੁਰ 10.9°C
ਪਠਾਨਕੋਟ 11.2°C
ਚੰਡੀਗੜ੍ਹ 11.2°C
ਮੋਹਾਲੀ 13.4°C
ਬਰਨਾਲਾ 13.6°C

ਮੌਸਮ ਵਿੱਚ ਆ ਰਹੀ ਤਬਦੀਲੀ ਦੇ ਨਾਲ ਸਵੇਰ ਅਤੇ ਰਾਤ ਦੇ ਸਮੇਂ ਠੰਡ ਵਧਣ ਦੀ ਸੰਭਾਵਨਾ ਹੈ। ਅਜਿਹੇ ਵਿੱਚ ਧੁੰਦ ਦੌਰਾਨ ਵਾਹਨ ਚਾਲਕਾਂ ਨੂੰ ਖਾਸ ਸਾਵਧਾਨੀ ਵਰਤਣ ਦੀ ਸਲਾਹ ਦਿੱਤੀ ਜਾਂਦੀ ਹੈ।

NO COMMENTS

LEAVE A REPLY

Please enter your comment!
Please enter your name here

Exit mobile version