Home ਦੇਸ਼ ਦੇਸ਼ ਭਰ ‘ਚ ਠੰਡ ਦਾ ਕਹਿਰ ਜਾਰੀ , 27 ਰਾਜਾਂ ‘ਚ ਭਾਰੀ...

ਦੇਸ਼ ਭਰ ‘ਚ ਠੰਡ ਦਾ ਕਹਿਰ ਜਾਰੀ , 27 ਰਾਜਾਂ ‘ਚ ਭਾਰੀ ਮੀਂਹ, ਬਰਫ਼ਬਾਰੀ ਤੇ ਸੰਘਣੀ ਧੁੰਦ ਦਾ ਅਲਰਟ ਕੀਤਾ ਗਿਆ ਜਾਰੀ

0

ਨਵੀਂ ਦਿੱਲੀ: ਦੇਸ਼ ਭਰ ‘ਚ ਠੰਡ ਦਾ ਕਹਿਰ ਜਾਰੀ ਹੈ ਅਤੇ ਆਉਣ ਵਾਲੇ ਦਿਨਾਂ ‘ਚ ਮੌਸਮ ਦੀ ਚੁਣੌਤੀ ਹੋਰ ਵਧ ਸਕਦੀ ਹੈ। ਭਾਰਤੀ ਮੌਸਮ ਵਿਭਾਗ (The India Meteorological Department),(IMD) ਨੇ 27 ਰਾਜਾਂ ਵਿੱਚ ਭਾਰੀ ਮੀਂਹ, ਬਰਫ਼ਬਾਰੀ ਅਤੇ ਸੰਘਣੀ ਧੁੰਦ ਦਾ ਅਲਰਟ ਜਾਰੀ ਕੀਤਾ ਹੈ। ਪੱਛਮੀ ਗੜਬੜੀ ਅਤੇ ਚੱਕਰਵਾਤ ਸਰਕੂਲੇਸ਼ਨ ਕਾਰਨ ਅਗਲੇ ਦੋ ਦਿਨਾਂ ਵਿੱਚ ਮੌਸਮ ਵਿੱਚ ਵੱਡਾ ਬਦਲਾਅ ਹੋਵੇਗਾ।

ਭਾਰੀ ਮੀਂਹ ਅਤੇ ਬਰਫ਼ਬਾਰੀ ਦੀ ਚੇਤਾਵਨੀ
ਅਗਲੇ 48 ਘੰਟਿਆਂ ਦੌਰਾਨ ਜੰਮੂ-ਕਸ਼ਮੀਰ, ਲੱਦਾਖ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਵਿੱਚ ਭਾਰੀ ਬਰਫ਼ਬਾਰੀ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਪੰਜਾਬ, ਹਰਿਆਣਾ, ਰਾਜਸਥਾਨ, ਦਿੱਲੀ-ਐਨ.ਸੀ.ਆਰ., ਉੱਤਰ ਪ੍ਰਦੇਸ਼ ਅਤੇ ਮੱਧ ਪ੍ਰਦੇਸ਼ ਦੇ ਕਈ ਹਿੱਸਿਆਂ ਵਿੱਚਹਲਕੇ ਤੋਂ ਦਰਮਿਆਨਾ ਮੀਂਹ ਪੈਣ ਦੀ ਸੰਭਾਵਨਾ ਹੈ। ਪੱਛਮੀ ਹਿਮਾਲੀਅਨ ਖੇਤਰ ਵਿੱਚ ਭਾਰੀ ਬਰਫ਼ਬਾਰੀ ਅਤੇ ਮੈਦਾਨੀ ਇਲਾਕਿਆਂ ਵਿੱਚ ਮੀਂਹ ਪੈਣ ਕਾਰਨ ਤਾਪਮਾਨ ਵਿੱਚ ਗਿਰਾਵਟ ਆਵੇਗੀ।

ਬੀਤੇ ਦਿਨ ਸ਼੍ਰੀਨਗਰ ਦਾ ਘੱਟੋ-ਘੱਟ ਤਾਪਮਾਨ -2.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦੋਂ ਕਿ ਕੋਕਰਨਾਗ -8.1 ਡਿਗਰੀ ਸੈਲਸੀਅਸ, ਗੁਲਮਰਗ -4 ਡਿਗਰੀ ਸੈਲਸੀਅਸ ਅਤੇ ਪਹਿਲਗਾਮ -3.2 ਡਿਗਰੀ ਸੈਲਸੀਅਸ ਸੀ। ਗੁਲਮਰਗ, ਸੋਨਮਰਗ ਅਤੇ ਪਹਿਲਗਾਮ ਵਰਗੇ ਇਲਾਕਿਆਂ ‘ਚ ਲਗਾਤਾਰ ਬਰਫਬਾਰੀ ਹੋ ਰਹੀ ਹੈ, ਜਦੋਂ ਕਿ ਬਾਕੀ ਹਿੱਸਿਆਂ ‘ਚ ਸੀਤ ਲਹਿਰ ਚੱਲ ਰਹੀ ਹੈ। ਦਿੱਲੀ-ਐਨ.ਸੀ.ਆਰ. ਵਿੱਚ ਸੰਘਣੀ ਧੁੰਦ ਕਾਰਨ ਇੱਕ ਦਿਨ ਵਿਜ਼ੀਬਿਲਟੀ ਜ਼ੀਰੋ ਤੱਕ ਪਹੁੰਚ ਗਈ ਹੈ। ਇਸ ਤੋਂ ਬਾਅਦ ਹਲਕੀ ਧੁੰਦ ਅਤੇ ਸੀਤ ਲਹਿਰ ਨੇ ਠੰਡ ਨੂੰ ਹੋਰ ਵਧਾ ਦਿੱਤਾ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਦਿੱਲੀ ਅਤੇ ਆਸਪਾਸ ਦੇ ਇਲਾਕਿਆਂ ‘ਚ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ।

ਦੇਸ਼ ਦੇ ਵੱਖ-ਵੱਖ ਹਿੱਸਿਆਂ ਦੀ ਸਥਿਤੀ
ਮੌਸਮ ਵਿਭਾਗ (IMD) ਦੇ ਅਨੁਸਾਰ, ਰਾਜਸਥਾਨ, ਹਰਿਆਣਾ, ਪੰਜਾਬ ਅਤੇ ਚੰਡੀਗੜ੍ਹ ਵਿੱਚ ਠੰਡ ਦੇ ਨਾਲ ਸੰਘਣੀ ਧੁੰਦ ਜਾਰੀ ਰਹੇਗੀ। ਮੱਧ ਪ੍ਰਦੇਸ਼ ‘ਚ 7 ਤੋਂ 10 ਜਨਵਰੀ ਦਰਮਿਆਨ ਮੌਸਮ ‘ਚ ਬਦਲਾਅ ਦੀ ਸੰਭਾਵਨਾ ਹੈ, ਜਿੱਥੇ ਹਲਕਾ ਮੀਂਹ ਪੈ ਸਕਦਾ ਹੈ। ਮੀਂਹ ਦੇ ਨਾਲ-ਨਾਲ ਸੀਤ ਲਹਿਰ ਦਾ ਪ੍ਰਭਾਵ ਰਾਜਸਥਾਨ ਵਿੱਚ ਵੀ ਜਾਰੀ ਰਹੇਗਾ।

ਮੀਂਹ, ਬਰਫਬਾਰੀ ਅਤੇ ਧੁੰਦ ਦੀ ਚਿਤਾਵਨੀ
ਪੱਛਮੀ ਗੜਬੜੀ ਅਤੇ ਚੱਕਰਵਾਤੀ ਸਰਕੂਲੇਸ਼ਨ ਦੇ ਪ੍ਰਭਾਵ ਹੇਠ ਦੱਖਣ-ਪੱਛਮੀ ਰਾਜਸਥਾਨ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਅਰਬ ਸਾਗਰ ਤੋਂ ਨਮੀ ਵਾਲੀਆਂ ਹਵਾਵਾਂ ਚੱਲ ਰਹੀਆਂ ਹਨ। ਇਸ ਕਾਰਨ ਜੰਮੂ-ਕਸ਼ਮੀਰ, ਲੱਦਾਖ, ਹਿਮਾਚਲ ਪ੍ਰਦੇਸ਼, ਮੱਧ ਪ੍ਰਦੇਸ਼, ਰਾਜਸਥਾਨ, ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ 6 ਤੋਂ 8 ਜਨਵਰੀ ਦਰਮਿਆਨ ਹਲਕੇ ਤੋਂ ਦਰਮਿਆਨਾ ਮੀਂਹ ਅਤੇ ਬਰਫਬਾਰੀ ਹੋ ਸਕਦੀ ਹੈ। ਇੱਕ ਹੋਰ ਪੱਛਮੀ ਗੜਬੜ 10-12 ਜਨਵਰੀ ਦੌਰਾਨ ਸਰਗਰਮ ਰਹੇਗੀ, ਜਿਸ ਨਾਲ ਉੱਤਰ ਪੱਛਮੀ ਭਾਰਤ ਦੇ ਮੈਦਾਨੀ ਇਲਾਕਿਆਂ ਵਿੱਚ ਹਲਕਾ ਮੀਂਹ ਪਵੇਗਾ ਅਤੇ ਪੱਛਮੀ ਹਿਮਾਲੀਅਨ ਖੇਤਰ ਵਿੱਚ ਬਰਫ਼ਬਾਰੀ ਹੋਵੇਗੀ।

ਅਗਲੇ ਦੋ ਦਿਨਾਂ ਦੀ ਭਵਿੱਖਬਾਣੀ
ਉੱਤਰੀ ਭਾਰਤ ਵਿੱਚ ਠੰਢ ਵਧਣ ਨਾਲ ਧੁੰਦ ਜਾਰੀ ਰਹੇਗੀ। ਹਿਮਾਚਲ ਪ੍ਰਦੇਸ਼, ਜੰਮੂ-ਕਸ਼ਮੀਰ ਅਤੇ ਲੱਦਾਖ ‘ਚ ਬਰਫਬਾਰੀ ਦੀ ਸੰਭਾਵਨਾ ਹੈ। ਉੱਤਰ ਪ੍ਰਦੇਸ਼, ਬਿਹਾਰ, ਝਾਰਖੰਡ, ਪੱਛਮੀ ਬੰਗਾਲ ਅਤੇ ਉੱਤਰ-ਪੂਰਬੀ ਰਾਜਾਂ ਵਿੱਚ ਸੰਘਣੀ ਧੁੰਦ ਕਾਰਨ ਵਿਜ਼ੀਬਿਲਟੀ ਘੱਟ ਸਕਦੀ ਹੈ। ਤਾਮਿਲਨਾਡੂ ਅਤੇ ਪੁਡੂਚੇਰੀ ਵਿੱਚ ਵੀ ਮੀਂਹ ਦੀ ਭਵਿੱਖਬਾਣੀ ਕੀਤੀ ਗਈ ਹੈ।

NO COMMENTS

LEAVE A REPLY

Please enter your comment!
Please enter your name here

Exit mobile version