ਕਾਂਗਰਸ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਨੇ ਆਪਣਾ ਨਾਮਜ਼ਦਗੀ ਪੱਤਰ ਕੀਤਾ ਦਾਖ਼ਲ

0
59

ਲੁਧਿਆਣਾ : ਕਾਂਗਰਸ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਨੇ ਅੱਜ ਆਪਣਾ ਨਾਮਜ਼ਦਗੀ ਪੱਤਰ ਦਾਖ਼ਲ ਕੀਤਾ। ਇਸ ਮੌਕੇ ਉਹਨਾਂ ਦੇ ਨਾਲ ਕਾਂਗਰਸ ਪ੍ਰਧਾਨ ਰਾਜਾ ਵੜਿੰਗ, ਸਾਬਕਾ ਸੀ.ਐਮ ਅਤੇ ਜਲੰਧਰ ਤੋਂ ਐਮ.ਪੀ ਚਰਨਜੀਤ ਚੰਨੀ ਅਤੇ ਵਿਧਾਇਕ ਰਾਣਾ ਗੁਰਜੀਤ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਕਾਂਗਰਸੀ ਮੌਜੂਦ ਸਨ। ਇਸ ਮੌਕੇ ਕਾਂਗਰਸ ਦੇ ਵੱਲੋਂ ਸ਼ਹਿਰ ਵਿੱਚ ਰੋਡ ਸ਼ੋਅ ਵੀ ਕੱਢਿਆ ਗਿਆ ਅਤੇ ਲੋਕਾਂ ਦਾ ਸਮਰਥਨ ਮੰਗਿਆ ਗਿਆ। ਆਸ਼ੂ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਪੰਜਾਬ ਅੰਦਰ ਕਾਨੂੰਨ ਵਿਵਸਥਾ ਵਿਗੜ ਚੁੱਕੀ ਹੈ ਅਤੇ ਇਸ ਲਈ ਸਿੱਧਾ ਸੀ.ਐਮ ਜਿੰਮੇਵਾਰ ਹੈ।

ਉਹਨਾਂ ਨੇ ਕਿਹਾ ਕਿ ਕੇਂਦਰ ਵਿੱਚ ਬੈਠੀ ਭਾਜਪਾ ਸਰਕਾਰ ਪੰਜਾਬ ‘ਤੇ ਅਸਿੱਧੇ ਢੰਗ ਦੇ ਨਾਲ ਕਬਜ਼ਾ ਕਰਨਾ ਚਾਹੁੰਦੀ ਹੈ ਅਤੇ ਲਗਾਤਾਰ ਪੰਜਾਬ ਵਿਰੋਧੀ ਫੈਸਲੇ ਇਸ ਸਰਕਾਰ ਵੱਲੋਂ ਕੀਤੇ ਜਾ ਰਹੇ ਹਨ। ਆਸ਼ੂ ਨੇ ਦਾਅਵਾ ਕਰਦਿਆਂ ਕਿਹਾ ਕਿ ਭਾਜਪਾ, ਆਪ, ਅਕਾਲੀ ਦਲ ਅਤੇ ਹੋਰ ਵਿਰੋਧੀ ਦਲਾਂ ਨੂੰ ਨਕਾਰ ਕੇ ਸਾਡੇ ਵੋਟਰ ਮੈਨੂੰ ਵਿਧਾਇਕ ਬਣਾਉਣਗੇ।

ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ, ਭਾਰਤ ਭੂਸ਼ਣ ਆਸ਼ੂ ਨੇ ਫ਼ਿਰੋਜ਼ਪੁਰ ਰੋਡ ‘ਤੇ ਸੰਧੂ ਟਾਵਰ ਸਥਿਤ ਆਪਣੇ ਦਫ਼ਤਰ ਵਿਖੇ ਇੱਕ ਪ੍ਰੈੱਸ ਕਾਨਫ਼ਰੰਸ ਕੀਤੀ ਅਤੇ ਫਿਰ ਵਰਕਰਾਂ ਦੀ ਭਾਰੀ ਭੀੜ ਨਾਲ ਡੀ.ਸੀ ਦਫ਼ਤਰ ਪਹੁੰਚੇ। ਹੁਣ ਤੱਕ, ਇੱਕ ਆਜ਼ਾਦ ਉਮੀਦਵਾਰ ਇੰਜੀਨੀਅਰ ਬਲਦੇਵ ਰਾਜ ਦੇਬੀ ਨੇ ਆਪਣੀ ਨਾਮਜ਼ਦਗੀ ਪੱਤਰ ਦਾਖ਼ਲ ਕੀਤਾ ਹੈ। ਆਸ਼ੂ ਦੇ ਕਾਫ਼ਲੇ ਵਿੱਚ ਲਗਭਗ 200 ਤੋਂ 250 ਵਾਹਨ ਸਨ, ਜਿਸ ਕਾਰਨ ਲੁਧਿਆਣਾ ਤੋਂ ਫਿਰੋਜ਼ਪੁਰ ਜਾਣ ਵਾਲੀ ਸੜਕ ਪੂਰੀ ਤਰ੍ਹਾਂ ਜਾਮ ਹੋ ਗਈ।

LEAVE A REPLY

Please enter your comment!
Please enter your name here