Home ਹਰਿਆਣਾ ਨੈਸ਼ਨਲ ਹੇਰਾਲਡ ਮਾਮਲੇ ‘ਚ ਈ.ਡੀ ਦੀ ਕਾਰਵਾਈ ਦੇ ਵਿਰੋਧ ‘ਚ ਕਾਂਗਰਸ ਨੇ...

ਨੈਸ਼ਨਲ ਹੇਰਾਲਡ ਮਾਮਲੇ ‘ਚ ਈ.ਡੀ ਦੀ ਕਾਰਵਾਈ ਦੇ ਵਿਰੋਧ ‘ਚ ਕਾਂਗਰਸ ਨੇ ਅੱਜ ਚੰਡੀਗੜ੍ਹ ‘ਚ ਕੀਤਾ ਪ੍ਰਦਰਸ਼ਨ

0

ਚੰਡੀਗੜ੍ਹ : ਨੈਸ਼ਨਲ ਹੇਰਾਲਡ ਮਾਮਲੇ ‘ਚ ਈ.ਡੀ ਦੀ ਕਾਰਵਾਈ ਦੇ ਵਿਰੋਧ ‘ਚ ਕਾਂਗਰਸ ਨੇ ਅੱਜ ਚੰਡੀਗੜ੍ਹ ‘ਚ ਪ੍ਰਦਰਸ਼ਨ ਕੀਤਾ। ਹਰਿਆਣਾ ਕਾਂਗਰਸ ਦਫ਼ਤਰ ਤੋਂ ਕਾਂਗਰਸ ਨੇਤਾਵਾਂ ਨੇ ਈ.ਡੀ ਦਫ਼ਤਰ ਵੱਲ ਮਾਰਚ ਕੀਤਾ ਸੀ। ਹਰਿਆਣਾ ਕਾਂਗਰਸ ਦੇ ਪ੍ਰਧਾਨ ਉਦੈ ਭਾਨ ਅਤੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਪੈਦਲ ਮਾਰਚ ਕਰਨ ਵਾਲਿਆਂ ਵਿਚ ਸ਼ਾਮਲ ਸਨ।

ਪਰ ਚੰਡੀਗੜ੍ਹ ਪੁਲਿਸ ਨੇ ਬੈਰੀਕੇਡ ਲਗਾ ਕੇ ਕਾਂਗਰਸੀ ਆਗੂਆਂ ਨੂੰ ਅੱਗੇ ਵਧਣ ਤੋਂ ਰੋਕ ਦਿੱਤਾ। ਇਸ ਦੌਰਾਨ ਪੁਲਿਸ ਨੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ, ਪ੍ਰਧਾਨ ਉਦੈ ਭਾਨ, ਸੰਸਦ ਮੈਂਬਰ ਦੀਪੇਂਦਰ ਹੁੱਡਾ ਅਤੇ ਵਿਧਾਇਕਾਂ ਸਮੇਤ ਨੇਤਾਵਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਨੂੰ ਸੈਕਟਰ 3 ਥਾਣੇ ਲੈ ਗਈ।

NO COMMENTS

LEAVE A REPLY

Please enter your comment!
Please enter your name here

Exit mobile version