Monday, June 8, 2026
Google search engine
Homeਸੰਸਾਰਗੈਂਗਸਟਰ ਅਰਸ਼ਦੀਪ ਡੱਲਾ ਨੂੰ ਅਦਾਲਤ ਨੇ ਭਗੌੜਾ ਦਿੱਤਾ ਐਲਾਨ

ਗੈਂਗਸਟਰ ਅਰਸ਼ਦੀਪ ਡੱਲਾ ਨੂੰ ਅਦਾਲਤ ਨੇ ਭਗੌੜਾ ਦਿੱਤਾ ਐਲਾਨ

ਪਟਿਆਲਾ: ਕੈਨੇਡਾ ਵਿੱਚ ਰਹਿ ਰਹੇ ਗੈਂਗਸਟਰ ਅਰਸ਼ਦੀਪ ਡੱਲਾ ਨੂੰ ਅਦਾਲਤ ਨੇ ਭਗੌੜਾ ਐਲਾਨ ਦਿੱਤਾ ਹੈ। ਪਟਿਆਲਾ ਦੇ ਮਾਨਯੋਗ ਜੇ.ਐਮ.ਆਈ.ਸੀ. ਸਿਮਰਨ ਨੇ ਸਨੌਰ ਪੁਲਿਸ ਸਟੇਸ਼ਨ ਵਿਖੇ ਦਰਜ ਇੱਕ ਮਾਮਲੇ ਦੇ ਸਬੰਧ ਵਿੱਚ ਕੈਨੇਡਾ ਵਿੱਚ ਰਹਿਣ ਵਾਲੇ ਗੈਂਗਸਟਰ ਅਰਸ਼ਦੀਪ ਸਿੰਘ ਡੱਲਾ ਨੂੰ ਭਗੌੜਾ ਐਲਾਨ ਦਿੱਤਾ ਹੈ। ਇਸ ਦੇ ਨਾਲ ਹੀ, ਗੈਂਗਸਟਰ ਵਿਰੁੱਧ ਸਨੌਰ ਪੁਲਿਸ ਸਟੇਸ਼ਨ ਵਿਖੇ ਬੀ.ਐਨ.ਐਸ. ਦੀ ਧਾਰਾ 209 ਤਹਿਤ ਇੱਕ ਨਵਾਂ ਮਾਮਲਾ ਦਰਜ ਕੀਤਾ ਗਿਆ ਹੈ।

ਅਦਾਲਤ ਨੇ ਅਰਸ਼ਦੀਪ ਸਿੰਘ ਪੁੱਤਰ ਚਰਨਜੀਤ ਸਿੰਘ ਵਾਸੀ ਪਿੰਡ ਡੱਲਾ , ਥਾਣਾ ਮਹਿਣਾ ,ਜ਼ਿਲ੍ਹਾ ਮੋਗਾ ,ਜੋ ਫਿਲਹਾਲ ਕੈਨੇਡਾ ਵਿੱਚ ਰਹਿੰਦਾ ਹੈ , ਦੇ ਖ਼ਿਲਾਫ਼ ਕੇਸ ਦਰਜ ਕਰਨ ਦੇ ਹੁਕਮ ਦਿੱਤੇ ਗਏ । ਅਦਾਲਤ ਨੇ ਪਹਿਲਾਂ ਐਫ.ਆਈ.ਆਰ. ਨੰਬਰ 90/24 ਵਿੱਚ ਅਰਸ਼ਦੀਪ ਸਿੰਘ ਨੂੰ ਭਗੌੜਾ ਐਲਾਨਿਆ ਸੀ। ਹੁਣ, ਅਦਾਲਤ ਵਿੱਚ ਪੇਸ਼ ਨਾ ਹੋਣ ਕਾਰਨ, ਉਸਦੇ ਵਿਰੁੱਧ ਕੇਸ ਦਰਜ ਕਰਨ ਦਾ ਹੁਕਮ ਜਾਰੀ ਕੀਤਾ ਗਿਆ ਹੈ। ਡੱਲਾ ਵਿਰੁੱਧ ਪੰਜਾਬ ਦੇ ਵੱਖ-ਵੱਖ ਥਾਣਿਆਂ ਵਿੱਚ ਪਹਿਲਾਂ ਹੀ ਕਈ ਮਾਮਲੇ ਦਰਜ ਹਨ।

RELATED ARTICLES
- Advertisment -
Google search engine
Google search engine
Google search engine

Most Popular

Recent Comments