ਚੰਡੀਗੜ੍ਹ : ਸਿੱਧੂ ਮੂਸੇਵਾਲਾ ਕਤਲ ਕਾਂਡ ਵਿੱਚ ਗ੍ਰਿਫ਼ਤਾਰ ਕੀਤੇ ਗਏ ਅਤੇ ਮਾਨਸਾ ਸੀ.ਆਈ.ਏ ਸਟਾਫ਼ ਵੱਲੋਂ ਭਗੌੜੇ ਹੋਏ ਗੈਂਗਸਟਰ ਦੀਪਕ ਟੀਨੂੰ ਦੇ ਕੇਸ ਦੀ ਸੁਣਵਾਈ ਕਰਦਿਆਂ ਅੱਜ ਮਾਨਸਾ ਦੀ ਮਾਣਯੋਗ ਅਦਾਲਤ ਨੇ ਗੈਂਗਸਟਰ ਦੀਪਕ ਟੀਨੂੰ ਨੂੰ 2 ਸਾਲ ਦੀ ਕੈਦ ਅਤੇ 2000 ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਹੈ। ਬਰਖ਼ਾਸਤ ਸੀਆਈਏ ਇੰਚਾਰਜ ਪ੍ਰਿਤਪਾਲ ਸਿੰਘ ਨੂੰ ਇੱਕ ਸਾਲ 11 ਮਹੀਨੇ ਦੀ ਕੈਦ ਅਤੇ 5 ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਗਈ ਹੈ, ਜਦੋਂ ਕਿ ਇਸ ਕੇਸ ਵਿੱਚ ਨਾਮਜ਼ਦ ਅੱਠ ਹੋਰ ਵਿਅਕਤੀਆਂ ਨੂੰ ਮਾਣਯੋਗ ਅਦਾਲਤ ਵੱਲੋਂ ਬਰੀ ਕਰ ਦਿੱਤਾ ਗਿਆ ਹੈ।
ਸਿੱਧੂ ਮੂਸੇਵਾਲਾ ਕਤਲ ਕਾਂਡ ਵਿੱਚ ਗ੍ਰਿਫ਼ਤਾਰ ਗੈਂਗਸਟਰ ਦੀਪਕ ਟੀਨੂੰ 1 ਅਕਤੂਬਰ 2022 ਨੂੰ ਸੀ.ਆਈ.ਏ ਸਟਾਫ ਮਾਨਸਾ ਤੋਂ ਫਰਾਰ ਹੋ ਗਿਆ ਸੀ। ਇਸ ਤੋਂ ਬਾਅਦ ਸੀ.ਆਈ.ਏ ਸਟਾਫ਼ ਦੇ ਇੰਚਾਰਜ ਪ੍ਰਿਤਪਾਲ ਸਿੰਘ ਨੂੰ ਦੀਪਕ ਟੀਨੂੰ ਦੀ ਮਦਦ ਕਰਨ ਦੇ ਦੋਸ਼ ਵਿੱਚ ਪੰਜਾਬ ਪੁਲਿਸ ਦੇ ਡੀ.ਜੀ.ਪੀ ਨੇ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਸੀ।








