HomePunjabਮਜੀਠੀਆ ਦੀ ਵਿਦੇਸ਼ ਜਾਣ ਦੀ ਅਰਜ਼ੀ ’ਤੇ 21 ਨਵੰਬਰ ਨੂੰ ਹੋਵੇਗਾ ਫ਼ੈਸਲਾ

ਮਜੀਠੀਆ ਦੀ ਵਿਦੇਸ਼ ਜਾਣ ਦੀ ਅਰਜ਼ੀ ’ਤੇ 21 ਨਵੰਬਰ ਨੂੰ ਹੋਵੇਗਾ ਫ਼ੈਸਲਾ

ਮੁਹਾਲੀ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਵਿਦੇਸ਼ ਯਾਤਰਾ ਸਬੰਧੀ ਅਰਜ਼ੀ ’ਤੇ ਮੁਹਾਲੀ ਅਦਾਲਤ ਵਿੱਚ ਹੋਣ ਵਾਲੀ ਸੁਣਵਾਈ 21 ਨਵੰਬਰ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਮਜੀਠੀਆ ਨੇ 18 ਦਸੰਬਰ 2026 ਤੋਂ 6 ਜਨਵਰੀ 2027 ਤੱਕ ਵਿਦੇਸ਼ ਜਾਣ ਲਈ ਅਦਾਲਤ ਤੋਂ ਮਨਜ਼ੂਰੀ ਮੰਗੀ ਹੈ।

ਜਾਣਕਾਰੀ ਅਨੁਸਾਰ, ਮਜੀਠੀਆ ਵੱਲੋਂ 16 ਨਵੰਬਰ ਨੂੰ ਅਦਾਲਤ ਵਿੱਚ ਵਿਦੇਸ਼ ਜਾਣ ਦੀ ਇਜਾਜ਼ਤ ਲਈ ਅਰਜ਼ੀ ਦਾਇਰ ਕੀਤੀ ਗਈ ਸੀ। ਇਸ ਅਰਜ਼ੀ ਵਿੱਚ ਵਿਦੇਸ਼ ਯਾਤਰਾ ਦਾ ਮਕਸਦ ਸਪੱਸ਼ਟ ਨਾ ਹੋਣ ਕਾਰਨ ਵਿਜੀਲੈਂਸ ਬਿਊਰੋ ਨੇ ਇਤਰਾਜ਼ ਦਰਜ ਕਰਵਾਇਆ ਸੀ।

ਇਸ ਇਤਰਾਜ਼ ਦੇ ਜਵਾਬ ਵਿੱਚ ਮਜੀਠੀਆ ਦੇ ਵਕੀਲ ਨੇ ਅਦਾਲਤ ਨੂੰ ਬੰਦ ਲਿਫ਼ਾਫ਼ੇ ਵਿੱਚ ਉਨ੍ਹਾਂ ਦੇ ਵਿਦੇਸ਼ ਦੌਰੇ ਦਾ ਪੂਰਾ ਸ਼ਡਿਊਲ ਸੌਂਪ ਦਿੱਤਾ ਹੈ। ਇਸ ਤੋਂ ਪਹਿਲਾਂ 18 ਨਵੰਬਰ ਨੂੰ ਅਦਾਲਤ ਨੇ ਪੰਜਾਬ ਸਰਕਾਰ ਨੂੰ ਇਸ ਮਾਮਲੇ ਵਿੱਚ ਆਪਣਾ ਪੱਖ ਰੱਖਣ ਲਈ ਕਿਹਾ ਸੀ।

ਹੁਣ 21 ਨਵੰਬਰ ਨੂੰ ਸਰਕਾਰ ਦਾ ਜਵਾਬ ਅਤੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਮਜੀਠੀਆ ਦੀ ਵਿਦੇਸ਼ ਯਾਤਰਾ ਸਬੰਧੀ ਅਰਜ਼ੀ ’ਤੇ ਫ਼ੈਸਲਾ ਆਉਣ ਦੀ ਸੰਭਾਵਨਾ ਹੈ। ਖ਼ਾਸ ਗੱਲ ਇਹ ਹੈ ਕਿ ਇਸੇ ਦਿਨ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਦੀ ਅਗਲੀ ਸੁਣਵਾਈ ਵੀ ਹੋਣੀ ਹੈ।

ਜ਼ਿਕਰਯੋਗ ਹੈ ਕਿ ਵਿਜੀਲੈਂਸ ਬਿਊਰੋ ਵੱਲੋਂ ਪਿਛਲੇ ਸਾਲ ਦਰਜ ਕੀਤੇ ਗਏ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਬਿਕਰਮ ਸਿੰਘ ਮਜੀਠੀਆ ਜ਼ਮਾਨਤ ’ਤੇ ਹਨ। ਜ਼ਮਾਨਤ ਦੀਆਂ ਸ਼ਰਤਾਂ ਮੁਤਾਬਕ ਉਨ੍ਹਾਂ ਨੂੰ ਵਿਦੇਸ਼ ਜਾਣ ਤੋਂ ਪਹਿਲਾਂ ਅਦਾਲਤ ਤੋਂ ਇਜਾਜ਼ਤ ਲੈਣੀ ਲਾਜ਼ਮੀ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments