Home ਦੇਸ਼ ਦਿੱਲੀ ਸਰਕਾਰ ਨੇ 2025 ਦੀ ਸ਼ੁਰੂਆਤ ‘ਚ ਸਰਦੀਆਂ ਦੀਆਂ ਛੁੱਟੀਆਂ ਦਾ ਕੀਤਾ...

ਦਿੱਲੀ ਸਰਕਾਰ ਨੇ 2025 ਦੀ ਸ਼ੁਰੂਆਤ ‘ਚ ਸਰਦੀਆਂ ਦੀਆਂ ਛੁੱਟੀਆਂ ਦਾ ਕੀਤਾ ਐਲਾਨ

0

ਨਵੀਂ ਦਿੱਲੀ: ਦਿੱਲੀ ਸਰਕਾਰ (The Delhi Government) ਨੇ 2025 ਦੀ ਸ਼ੁਰੂਆਤ ‘ਚ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ ਕੀਤਾ ਹੈ। ਦਿੱਲੀ ਸਿੱਖਿਆ ਡਾਇਰੈਕਟੋਰੇਟ (The Delhi Education Directorate) ਵੱਲੋਂ ਜਾਰੀ ਹੁਕਮਾਂ ਤਹਿਤ ਸਾਰੇ ਸਰਕਾਰੀ ਸਕੂਲ 1 ਜਨਵਰੀ ਤੋਂ 15 ਜਨਵਰੀ ਤੱਕ ਬੰਦ ਰਹਿਣਗੇ। ਹਾਲਾਂਕਿ, ਇਸ ਸਮੇਂ ਦੌਰਾਨ, 9ਵੀਂ ਤੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਵਿਸ਼ੇਸ਼ ਵਾਧੂ ਕਲਾਸਾਂ ਲਗਾਈਆਂ ਜਾਣਗੀਆਂ, ਤਾਂ ਜੋ ਉਨ੍ਹਾਂ ਦੀ ਅਕਾਦਮਿਕ ਕਾਰਗੁਜ਼ਾਰੀ ਵਿੱਚ ਸੁਧਾਰ ਕੀਤਾ ਜਾ ਸਕੇ।

ਇਨ੍ਹਾਂ ਵਾਧੂ ਕਲਾਸਾਂ ਦਾ ਉਦੇਸ਼ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਕਮਜ਼ੋਰ ਵਿਸ਼ਿਆਂ ਵਿੱਚ ਮਦਦ ਕਰਨਾ ਹੈ। ਖਾਸ ਤੌਰ ‘ਤੇ 9ਵੀਂ ਅਤੇ 11ਵੀਂ ਜਮਾਤ ਲਈ ਅੰਗਰੇਜ਼ੀ, ਗਣਿਤ ਅਤੇ ਵਿਗਿਆਨ ‘ਤੇ ਧਿਆਨ ਦਿੱਤਾ ਜਾਵੇਗਾ, ਜਦਕਿ 10ਵੀਂ ਅਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਪ੍ਰੀ-ਬੋਰਡ ਪ੍ਰੀਖਿਆ ਦੀ ਤਿਆਰੀ ‘ਤੇ ਜ਼ੋਰ ਦਿੱਤਾ ਜਾਵੇਗਾ। ਇਨ੍ਹਾਂ ਕਲਾਸਾਂ ਵਿੱਚ ਮਾਡਲ ਪੇਪਰ ਅਤੇ ਮਹੱਤਵਪੂਰਨ ਪ੍ਰਸ਼ਨਾਂ ਦਾ ਅਭਿਆਸ ਕੀਤਾ ਜਾਵੇਗਾ।

ਡਾਇਰੈਕਟੋਰੇਟ ਨੇ ਸਾਰੇ ਵਿਦਿਆਰਥੀਆਂ ਨੂੰ ਇਨ੍ਹਾਂ ਕਲਾਸਾਂ ਵਿੱਚ ਨਿਯਮਿਤ ਤੌਰ ‘ਤੇ ਭਾਗ ਲੈਣ ਅਤੇ ਸਕੂਲੀ ਵਰਦੀ ਵਿੱਚ ਹਾਜ਼ਰ ਹੋਣ ਲਈ ਕਿਹਾ ਹੈ। ਕਲਾਸਾਂ ਦੇ ਸਮੇਂ ਸਬੰਧੀ ਇੱਕ ਨਿਸ਼ਚਿਤ ਸਮਾਂ ਸਾਰਣੀ ਵੀ ਜਾਰੀ ਕੀਤੀ ਗਈ ਹੈ। ਸਵੇਰ ਦੀਆਂ ਕਲਾਸਾਂ ਸਵੇਰੇ 8:30 ਤੋਂ 12:50 ਵਜੇ ਤੱਕ ਅਤੇ ਸ਼ਾਮ ਦੀਆਂ ਕਲਾਸਾਂ ਦੁਪਹਿਰ 1:30 ਤੋਂ 5:50 ਤੱਕ ਚੱਲਣਗੀਆਂ। ਸਕੂਲ ਪ੍ਰਬੰਧਕਾਂ ਨੂੰ ਵਿਦਿਆਰਥੀਆਂ ਦੀ ਹਾਜ਼ਰੀ ਯਕੀਨੀ ਬਣਾਉਣ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ। ਸਕੂਲਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਸਮੇਂ ਸਿਰ ਇਨ੍ਹਾਂ ਕਲਾਸਾਂ ਬਾਰੇ ਮਾਪਿਆਂ ਅਤੇ ਵਿਦਿਆਰਥੀਆਂ ਨੂੰ ਸੂਚਿਤ ਕਰਨ। ਇਸ ਦੇ ਲਈ ਵੱਖ-ਵੱਖ ਸੰਚਾਰ ਮਾਧਿਅਮਾਂ ਦੀ ਵਰਤੋਂ ਕੀਤੀ ਜਾਵੇਗੀ।

NO COMMENTS

LEAVE A REPLY

Please enter your comment!
Please enter your name here

Exit mobile version