Home ਪੰਜਾਬ ਦਿੱਲੀ ਦੇ ਮਸ਼ਹੂਰ ਯੂਟਿਊਬਰ ਅਰਸ਼ ਪਾਹਵਾ ਦੀ ਕਾਰ ਹੋਈ ਹਾਦਸੇ ਦਾ ਸ਼ਿਕਾਰ

ਦਿੱਲੀ ਦੇ ਮਸ਼ਹੂਰ ਯੂਟਿਊਬਰ ਅਰਸ਼ ਪਾਹਵਾ ਦੀ ਕਾਰ ਹੋਈ ਹਾਦਸੇ ਦਾ ਸ਼ਿਕਾਰ

0

ਜਲਾਲਾਬਾਦ : ਜਲਾਲਾਬਾਦ  (Jalalabad) ਤੋਂ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਮੰਡੀ ਰੋਡਾਵਾਲੀ ਤੋਂ ਜੰਡਵਾਲਾ ਭੀਮੇ ਸ਼ਾਹ ਰੋਡ ‘ਤੇ ਦਿੱਲੀ ਦੇ ਮਸ਼ਹੂਰ ਯੂਟਿਊਬਰ ਅਰਸ਼ ਪਾਹਵਾ ਦੀ ਕਾਰ ਹਾਦਸੇ ਦਾ ਸ਼ਿਕਾਰ ਹੋ ਗਈ। ਹਾਦਸਾ ਉਸ ਸਮੇਂ ਵਾਪਰਿਆ ਜਦੋਂ ਅਰਸ਼ ਪਾਹਵਾ ਇਕ ਹੋਰ ਸਾਥੀ ਨਾਲ ਆਪਣੀ ਕਾਰ ‘ਚ ਸਵਾਰ ਹੋ ਕੇ ਜਾ ਰਿਹਾ ਸੀ ਕਿ ਅਚਾਨਕ ਕਾਰ ਮਿੱਟੀ ਦੇ ਢੇਰ ‘ਤੇ ਜਾ ਵੱਜੀ, ਜਿਸ ਤੋਂ ਬਾਅਦ ਇਹ ਬੇਕਾਬੂ ਹੋ ਕੇ ਪਲਟ ਗਈ।

ਹਾਦਸੇ ਦੌਰਾਨ ਅਰਸ਼ ਪਾਹਵਾ ਅਤੇ ਉਸ ਦਾ ਸਾਥੀ ਜ਼ਖਮੀ ਹੋ ਗਏ ਅਤੇ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ। ਇਸ ਦੌਰਾਨ ਉੱਥੋਂ ਲੰਘ ਰਹੇ ਜਲਾਲਾਬਾਦ ਦੇ ਵਿਧਾਇਕ ਜਗਦੀਪ ਗੋਲਡੀ ਕੰਬੋਜ ਨੇ ਆਪਣੇ ਕਾਫਲੇ ਨੂੰ ਰੋਕ ਕੇ ਯੂਟਿਊਬਰ ਦੀ ਮਦਦ ਕੀਤੀ ਅਤੇ ਉਨ੍ਹਾਂ ਨੂੰ ਕਾਰ ‘ਚੋਂ ਬਾਹਰ ਕੱਢ ਲਿਆ। ਫਿਲਹਾਲ ਯੂਟਿਊਬਰ ਅਤੇ ਉਨ੍ਹਾਂ ਦੇ ਸਾਥੀ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ ਅਤੇ ਉਨ੍ਹਾਂ ਨੂੰ ਇਲਾਜ ਲਈ ਨੇੜਲੇ ਹਸਪਤਾਲ ਲਿਜਾਇਆ ਗਿਆ ਹੈ।

NO COMMENTS

LEAVE A REPLY

Please enter your comment!
Please enter your name here

Exit mobile version