ਚੰਡੀਗੜ੍ਹ : ਪੰਜਾਬ ਵਿੱਚ ਸਰਦੀ ਦਾ ਪ੍ਰਕੋਪ ਲਗਾਤਾਰ ਜਾਰੀ ਹੈ। ਸੁੰਘਣੀ ਧੁੰਦ ਅਤੇ ਸਰਦੀ ਨੇ ਜਨਜੀਵਨ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ ਹੈ। ਪਿਛਲੇ 24 ਘੰਟਿਆਂ ਦੌਰਾਨ ਰਾਜ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ ਕਰੀਬ ਦੋ ਡਿਗਰੀ ਦੀ ਕਮੀ ਦਰਜ ਕੀਤੀ ਗਈ ਹੈ, ਜੋ ਆਮ ਤਾਪਮਾਨ ਨਾਲੋਂ ਤਿੰਨ ਡਿਗਰੀ ਘੱਟ ਰਿਹਾ। ਇਸੇ ਤਰ੍ਹਾਂ ਰਾਤ ਦੇ ਤਾਪਮਾਨ ਵਿੱਚ ਵੀ ਕਮੀ ਦਾ ਦੌਰ ਜਾਰੀ ਹੈ। ਸਭ ਤੋਂ ਘੱਟ ਤਾਪਮਾਨ ਬਠਿੰਡਾ ਵਿੱਚ 4.2 ਡਿਗਰੀ ਦਰਜ ਕੀਤਾ ਗਿਆ ਹੈ। ਹਾਲਾਂਕਿ ਮੌਸਮ ਸੁੱਕਾ ਰਹੇਗਾ।
ਅੱਜ ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਪਟਿਆਲਾ ਵਿੱਚ ਬਹੁਤ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਇਸੇ ਤਰ੍ਹਾਂ ਪਠਾਨਕੋਟ, ਗੁਰਦਾਸਪੁਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਬਰਨਾਲਾ, ਮਾਨਸਾ, ਸੰਗਰੂਰ, ਰੂਪਨਗਰ, ਐਸਏਐਸ ਨਗਰ (ਮੁਹਾਲੀ), ਮਲੇਰਕੋਟਲਾ ਵਿੱਚ ਕੁਝ ਥਾਵਾਂ ‘ਤੇ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਜਦੋਂ ਕਿ ਨਵਾਂਸ਼ਹਿਰ, ਰੂਪਨਗਰ, ਪਟਿਆਲਾ, ਐਸ.ਏ.ਐਸ. ਨਗਰ (ਮੁਹਾਲੀ) ਅਤੇ ਨਾਲ ਲੱਗਦੇ ਜ਼ਿਲ੍ਹਿਆਂ ਫਾਜ਼ਿਲਕਾ, ਮੁਕਤਸਰ, ਬਠਿੰਡਾ, ਮਾਨਸਾ ਵਿੱਚ ਕੋਲਡ ਡੇ ਦੀ ਸਥਿਤੀ ਬਣ ਸਕਦੀ ਹੈ। ਮੌਸਮ ਵਿਭਾਗ ਨੇ ਇਸ ਸਬੰਧ ਵਿੱਚ ਔਰੇਂਜ ਅਲਰਟ ਜਾਰੀ ਕੀਤਾ ਹੈ।
ਇਸ ਸਮੇਂ ਦੌਰਾਨ ਅੰਮ੍ਰਿਤਸਰ ਵਿੱਚ ਵਿਜ਼ੀਬਿਲਟੀ ਜ਼ੀਰੋ, ਹਲਵਾਰਾ ਵਿੱਚ ਜ਼ੀਰੋ, ਬੱਲੋਵਾਲ ਸੌਂਖੜੀ ਵਿੱਚ 10 ਅਤੇ ਬਠਿੰਡਾ ਵਿੱਚ 150 ਮੀਟਰ ਦਰਜ ਕੀਤੀ ਗਈ।










