ਜਲੰਧਰ ਦੇ ਡਵੀਜ਼ਨਲ ਕਮਿਸ਼ਨਰ ਵਜੋਂ ਅਹੁਦਾ ਸੰਭਾਲਣ ਲਈ ਡਿਪਟੀ ਕਮਿਸ਼ਨਰ ਨੇ ਫੁੱਲਾਂ ਦਾ ਗੁਲਦਸਤਾ ਭੇਂਟ ਕਰਕੇ IAS ਅਧਿਕਾਰੀ ਅਰੁਣ ਸੇਖੜੀ ਦਾ ਕੀਤਾ ਸਵਾਗਤ

0
111

ਜਲੰਧਰ: 2004 ਬੈਚ ਦੇ ਸੀਨੀਅਰ ਆਈ.ਏ.ਐਸ. ਅਧਿਕਾਰੀ ਅਰੁਣ ਸੇਖੜੀ (IAS Officer Arun Sekhari) ਨੇ ਜਲੰਧਰ ਦੇ ਡਵੀਜ਼ਨਲ ਕਮਿਸ਼ਨਰ ਵਜੋਂ ਅਹੁਦਾ ਸੰਭਾਲ ਲਿਆ ਹੈ। ਉਨ੍ਹਾਂ ਦਾ ਕਮਿਸ਼ਨਰ ਦਫ਼ਤਰ ਜਲੰਧਰ ਵਿਖੇ ਪਹੁੰਚਣ ‘ਤੇ ਡਿਪਟੀ ਕਮਿਸ਼ਨਰ ਡਾ: ਹਿਮਾਂਸ਼ੂ ਅਗਰਵਾਲ ਨੇ ਫੁੱਲਾਂ ਦਾ ਗੁਲਦਸਤਾ ਭੇਂਟ ਕਰਕੇ ਉਨ੍ਹਾਂ ਦਾ ਸਵਾਗਤ ਕੀਤਾ ।

ਇਸ ਮੌਕੇ ਉਨ੍ਹਾਂ ਨੂੰ ਜ਼ਿਲ੍ਹਾ ਪੁਲੀਸ ਦੀ ਟੁਕੜੀ ਵੱਲੋਂ ਗਾਰਡ ਆਫ਼ ਆਨਰ ਦਿੱਤਾ ਗਿਆ। ਅਹੁਦਾ ਸੰਭਾਲਣ ਤੋਂ ਬਾਅਦ ਡਵੀਜ਼ਨਲ ਕਮਿਸ਼ਨਰ ਨੇ ਡਿਪਟੀ ਕਮਿਸ਼ਨਰ ਨਾਲ ਗੱਲਬਾਤ ਕਰਕੇ ਜ਼ਿਲ੍ਹੇ ਬਾਰੇ ਜਾਣਕਾਰੀ ਹਾਸਲ ਕੀਤੀ ਅਤੇ ਰੈੱਡ ਕਰਾਸ ਭਵਨ ਵਿਖੇ 11 ਜਨਵਰੀ ਨੂੰ ਹੋਣ ਵਾਲੇ ਨਗਰ ਕੌਂਸਲਰਾਂ ਦੇ ਸਹੁੰ ਚੁੱਕ ਸਮਾਗਮ ਲਈ ਕੀਤੇ ਜਾ ਰਹੇ ਪ੍ਰਬੰਧਾਂ ਦਾ ਜਾਇਜ਼ਾ ਲਿਆ।

LEAVE A REPLY

Please enter your comment!
Please enter your name here