ਜਲੰਧਰ : ਜਲੰਧਰ ਸ਼ਹਿਰ ਦੇ ਲੋਕਾਂ ਲਈ ਅਹਿਮ ਖ਼ਬਰ ਸਾਹਮਣੇ ਆਈ ਹੈ। ਸੰਤ ਸ਼੍ਰੋਮਣੀ ਭਗਤ ਕਬੀਰ ਜੀ ਦੇ ਪ੍ਰਕਾਸ਼ ਉਤਸਵ ਮੌਕੇ ਤੇ, ਜਲੰਧਰ ਪ੍ਰਸ਼ਾਸਨ ਨੇ ਧਾਰਮਿਕ ਭਾਵਨਾਵਾਂ ਦੀ ਮਾਣ-ਮਰਿਆਦਾ ਨੂੰ ਧਿਆਨ ਵਿੱਚ ਰੱਖਦੇ ਹੋਏ ਅਤੇ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਵਿਸ਼ੇਸ਼ ਸਾਵਧਾਨੀ ਵਜੋਂ 10 ਅਤੇ 11 ਜੂਨ ਨੂੰ ਮਾਸ, ਆਂਡੇ ਅਤੇ ਸ਼ਰਾਬ ਦੀ ਵਿਕਰੀ ‘ਤੇ ਪਾਬੰਦੀ ਲਗਾਈ ਹੈ।
ਐਡੀਸ਼ਨਲ ਡਿਸਟ੍ਰਿਕਟ ਮੈਜਿਸਟ੍ਰੇਟ ਅਮਨਿੰਦਰ ਕੌਰ ਬਰਾੜ ਵੱਲੋਂ ਜਾਰੀ ਹੁਕਮਾਂ ਅਨੁਸਾਰ, ਇਹ ਪਾਬੰਦੀ 10 ਜੂਨ ਨੂੰ ਭਗਤ ਕਬੀਰ ਜੀ ਦੇ ਮੰਦਰ ਦੇ ਨੇੜੇ ਅਤੇ ਸ਼ੋਭਾ ਯਾਤਰਾ ਦੇ ਸ਼ੁਰੂਆਤੀ ਰਸਤੇ ‘ਤੇ ਅਤੇ 11 ਜੂਨ ਨੂੰ ਸ਼ੋਭਾ ਯਾਤਰਾ ਦੇ ਪੂਰੇ ਰਸਤੇ ਅਤੇ ਮੰਦਰ ਦੇ ਆਲੇ-ਦੁਆਲੇ ਦੇ ਖੇਤਰ ‘ਤੇ ਲਾਗੂ ਹੋਵੇਗੀ। ਉਨ੍ਹਾਂ ਸਪੱਸ਼ਟ ਕੀਤਾ ਹੈ ਕਿ ਇਹ ਪਾਬੰਦੀ ਹਰ ਤਰ੍ਹਾਂ ਦੀਆਂ ਮੀਟ ਦੀਆਂ ਦੁਕਾਨਾਂ, ਸ਼ਰਾਬ ਦੀਆਂ ਦੁਕਾਨਾਂ ਅਤੇ ਅੰਡਿਆਂ ਦੀਆਂ ਪ੍ਰਚੂਨ ਦੁਕਾਨਾਂ ‘ਤੇ ਬਰਾਬਰ ਲਾਗੂ ਹੋਵੇਗੀ। ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।










