Home Punjab ਲੱਖਾ ਸਿਧਾਣਾ ਤੇ ਮੋਹਨਜੀਤ ਸ਼ੇਰੋਂ ਦੀਆਂ ਵਧੀਆਂ ਮੁਸ਼ਕਲਾਂ

ਲੱਖਾ ਸਿਧਾਣਾ ਤੇ ਮੋਹਨਜੀਤ ਸ਼ੇਰੋਂ ਦੀਆਂ ਵਧੀਆਂ ਮੁਸ਼ਕਲਾਂ

0

ਮਾਨਸਾ: ਮਾਨਸਾ ਵਿੱਚ ਦਲਜੀਤ ਸਿੰਘ ਦੀ ਲਾਸ਼ ਨੂੰ ਲੈ ਕੇ ਹੋਏ ਵਿਵਾਦ ਦੇ ਮਾਮਲੇ ਵਿੱਚ ਲੱਖਾ ਸਿਧਾਣਾ ਅਤੇ ਮੋਹਨਜੀਤ ਸ਼ੇਰੋਂ ਨੂੰ ਅਦਾਲਤ ਵੱਲੋਂ 4 ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਗਿਆ ਹੈ। ਦੋਵਾਂ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਇਸ ਦੌਰਾਨ ਪੁਲਿਸ ਨੇ ਜਾਂਚ ਲਈ 10 ਦਿਨ ਦਾ ਰਿਮਾਂਡ ਮੰਗਿਆ ਸੀ, ਪਰ ਅਦਾਲਤ ਨੇ ਸੁਣਵਾਈ ਤੋਂ ਬਾਅਦ 4 ਦਿਨ ਦਾ ਰਿਮਾਂਡ ਮਨਜ਼ੂਰ ਕੀਤਾ।

ਦੱਸਣਯੋਗ ਹੈ ਕਿ ਮਾਨਸਾ ਵਿੱਚ ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਲਈ ਲੱਗੇ ਧਰਨੇ ਵਿੱਚ ਸ਼ਾਮਲ ਹੋਣ ਜਾ ਰਹੇ ਇੱਕ ਨੌਜਵਾਨ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋਣ ਤੋਂ ਬਾਅਦ ਮਾਹੌਲ ਤਣਾਅਪੂਰਨ ਹੋ ਗਿਆ ਸੀ। ਇਸ ਘਟਨਾ ਤੋਂ ਬਾਅਦ ਪੁਲਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਵਿਵਾਦ ਵਧ ਗਿਆ, ਜਿਸ ਦੌਰਾਨ ਲੱਖਾ ਸਿਧਾਣਾ ਅਤੇ ਮੋਹਨਜੀਤ ਸ਼ੇਰੋਂ ਸਮੇਤ ਕਈ ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਗਿਆ ਸੀ। ਬਾਅਦ ਵਿੱਚ ਕੁਝ ਲੋਕਾਂ ਨੂੰ ਰਿਹਾਅ ਵੀ ਕਰ ਦਿੱਤਾ ਗਿਆ।

ਪੁਲਿਸ ਵੱਲੋਂ ਇਸ ਮਾਮਲੇ ਵਿੱਚ ਕੁੱਲ 40 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ, ਜਿਨ੍ਹਾਂ ਵਿੱਚੋਂ 14 ਨੂੰ ਨਾਮਜ਼ਦ ਕੀਤਾ ਗਿਆ ਹੈ। ਪੁਲਿਸ ਦਾ ਦਾਅਵਾ ਹੈ ਕਿ ਵਿਵਾਦ ਦੌਰਾਨ ਕਈ ਪੁਲਿਸ ਮੁਲਾਜ਼ਮ ਜ਼ਖ਼ਮੀ ਹੋਏ ਸਨ। ਇਸ ਸਬੰਧੀ ਦਰਜ ਐੱਫ.ਆਈ.ਆਰ ਵਿੱਚ ਮੁਲਜ਼ਮਾਂ ਖ਼ਿਲਾਫ਼ ਇਰਾਦਾ ਕਤਲ ਸਮੇਤ ਕਈ ਗੰਭੀਰ ਧਾਰਾਵਾਂ ਲਗਾਈਆਂ ਗਈਆਂ ਹਨ।

ਐੱਫ.ਆਈ.ਆਰ ਵਿੱਚ ਮੋਹਨਜੀਤ ਸਿੰਘ ਸ਼ੇਰੋਂ, ਲੱਖਾ ਸਿੰਘ ਸਿਧਾਣਾ, ਭਾਨਾ ਸਿੱਧੂ, ਮੱਖਣ ਸਿੰਘ, ਦਰਸ਼ਨ ਸਿੰਘ, ਪਰਮਜੀਤ ਸਿੰਘ, ਠਾਕੁਰ ਸਿੰਘ, ਸੁੱਖਾ ਸਿੰਘ, ਗੁਰਕੀਰਤਨ ਸਿੰਘ, ਗੁਰਤੇਜ਼ ਸਿੰਘ, ਅਵਤਾਰ ਸਿੰਘ, ਆਕਾਸ਼ਦੀਪ ਸਿੰਘ, ਹਰਬੰਸ ਸਿੰਘ, ਗੁਰਵੀਰ ਸਿੰਘ ਅਤੇ ਗੁਰਗਗਨ ਸਿੰਘ ਉਰਫ਼ ਗੁਰੀ ਸਮੇਤ ਹੋਰਾਂ ਦੇ ਨਾਂ ਸ਼ਾਮਲ ਹਨ। ਇਸ ਤੋਂ ਇਲਾਵਾ ਕਈ ਅਣਪਛਾਤੇ ਵਿਅਕਤੀਆਂ ਨੂੰ ਵੀ ਕੇਸ ਵਿੱਚ ਮੁਲਜ਼ਮ ਬਣਾਇਆ ਗਿਆ ਹੈ।

NO COMMENTS

LEAVE A REPLY

Please enter your comment!
Please enter your name here

Exit mobile version