Monday, August 10, 2026
Google search engine
Homeਪੰਜਾਬਡੀ.ਆਈ.ਜੀ. ਨਵੀਨ ਸੈਣੀ ਨੇ ਦੀਨਾਨਗਰ ਦਾ ਦੌਰਾ ਕਰਕੇ ਚੋਣ ਪ੍ਰਬੰਧਾਂ ਦਾ ਲਿਆ...

ਡੀ.ਆਈ.ਜੀ. ਨਵੀਨ ਸੈਣੀ ਨੇ ਦੀਨਾਨਗਰ ਦਾ ਦੌਰਾ ਕਰਕੇ ਚੋਣ ਪ੍ਰਬੰਧਾਂ ਦਾ ਲਿਆ ਜਾਇਜ਼ਾ

ਗੁਰਦਾਸਪੁਰ: ਨਗਰ ਕੌਂਸਲ ਚੋਣਾਂ ਦੇ ਮੱਦੇਨਜ਼ਰ ਨਿਯੁਕਤ ਕੀਤੇ ਗਏ ਚੋਣ ਅਬਜ਼ਰਵਰ ਡੀ.ਆਈ.ਜੀ. ਨਵੀਨ ਸੈਣੀ ਨੇ ਅੱਜ , ਸ਼ਨੀਵਾਰ ਨੂੰ ਦੀਨਾਨਗਰ ਦਾ ਦੌਰਾ ਕਰਕੇ ਚੋਣ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਵੱਖ-ਵੱਖ ਪੋਲਿੰਗ ਬੂਥਾਂ ਦਾ ਨਿਰੀਖਣ ਕੀਤਾ ਅਤੇ ਚੋਣ ਡਿਊਟੀ ‘ਤੇ ਤਾਇਨਾਤ ਅਧਿਕਾਰੀਆਂ ਤੇ ਕਰਮਚਾਰੀਆਂ ਨਾਲ ਗੱਲਬਾਤ ਕਰਕੇ ਚੋਣ ਪ੍ਰਕਿਰਿਆ ਬਾਰੇ ਜਾਣਕਾਰੀ ਹਾਸਲ ਕੀਤੀ ।

ਡੀ.ਆਈ.ਜੀ. ਨਵੀਨ ਸੈਣੀ ਨੇ ਵੀ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਪੁਲਿਸ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਵੋਟਾਂ ਦੌਰਾਨ ਅਮਨ-ਕਾਨੂੰਨ ਨੂੰ ਹਰ ਕੀਮਤ ‘ਤੇ ਬਣਾਈ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਚੋਣਾਂ ਨੂੰ ਨਿਰਪੱਖ, ਪਾਰਦਰਸ਼ੀ ਅਤੇ ਸ਼ਾਂਤਮਈ ਢੰਗ ਨਾਲ ਕਰਵਾਉਣਾ ਪ੍ਰਸ਼ਾਸਨ ਦੀ ਪਹਿਲੀ ਤਰਜੀਹ ਹੈ। ਉਨ੍ਹਾਂ ਪੋਲਿੰਗ ਸਟਾਫ਼ ਨੂੰ ਕਿਹਾ ਕਿ ਉਹ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਕਰਨ ਅਤੇ ਵੋਟਰਾਂ ਨੂੰ ਕਿਸੇ ਕਿਸਮ ਦੀ ਦਿੱਕਤ ਨਾ ਆਉਣ ਦਿੱਤੀ ਜਾਵੇ। ਇਸ ਦੌਰਾਨ ਉਨ੍ਹਾਂ ਵੋਟਿੰਗ ਕੇਂਦਰਾਂ ‘ਤੇ ਮੌਜੂਦ ਸਹੂਲਤਾਂ, ਸੁਰੱਖਿਆ ਪ੍ਰਬੰਧਾਂ ਅਤੇ ਚੋਣ ਸਮੱਗਰੀ ਦਾ ਵੀ ਜਾਇਜ਼ਾ ਲਿਆ।

ਪ੍ਰਸ਼ਾਸਨਿਕ ਅਧਿਕਾਰੀਆਂ ਨੇ ਡੀ.ਆਈ.ਜੀ. ਨੂੰ ਚੋਣਾਂ ਦੀਆਂ ਤਿਆਰੀਆਂ ਸਬੰਧੀ ਜਾਣਕਾਰੀ ਦਿੱਤੀ। ਦੌਰੇ ਦੌਰਾਨ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ। ਡੀ.ਆਈ.ਜੀ. ਨਵੀਨ ਸੈਣੀ ਨੇ ਪ੍ਰਬੰਧਾਂ ’ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਆਸ ਪ੍ਰਗਟਾਈ ਕਿ ਚੋਣਾਂ ਅਮਨ-ਅਮਾਨ ਨਾਲ ਨੇਪਰੇ ਚੜ੍ਹਨਗੀਆਂ।

RELATED ARTICLES
- Advertisment -
Google search engine
Google search engine
Google search engine

Most Popular

Recent Comments