ਜਲੰਧਰ : ਜਲੰਧਰ ਉੱਤਰੀ ਹਲਕੇ ਦੇ ਸਾਬਕਾ ਇੰਚਾਰਜ ਦਿਨੇਸ਼ ਢੱਲ ਆਮ ਆਦਮੀ ਪਾਰਟੀ ਛੱਡ ਕੇ ਭਾਰਤੀ ਜਨਤਾ ਪਾਰਟੀ ‘ਚ ਸ਼ਾਮਲ ਹੋ ਗਏ ਹਨ।
ਦੱਸਿਆ ਜਾ ਰਿਹਾ ਹੈ ਕਿ ਕੁਝ ਸਮਾਂ ਪਹਿਲਾਂ ਪਾਰਟੀ ਵੱਲੋਂ ਦਿਨੇਸ਼ ਢੱਲ ਨੂੰ ਹਲਕਾ ਇੰਚਾਰਜ ਦੇ ਅਹੁਦੇ ਤੋਂ ਹਟਾ ਕੇ ਉਨ੍ਹਾਂ ਦੀ ਥਾਂ ਵਿਨੀਤ ਧੀਰ ਨੂੰ ਜ਼ਿੰਮੇਵਾਰੀ ਸੌਂਪੀ ਗਈ ਸੀ। ਇਸ ਤੋਂ ਬਾਅਦ ਦਿਨੇਸ਼ ਢੱਲ ਦੇ ਭਾਜਪਾ ‘ਚ ਸ਼ਾਮਲ ਹੋਣ ਦੀ ਖਬਰ ਸਾਹਮਣੇ ਆਈ ਹੈ। ਦਿਨੇਸ਼ ਢੱਲ ਨੂੰ ਅੱਜ ਸਥਾਨਕ ਹੋਟਲ ਵਿਖੇ ਹੋਈ ਭਾਜਪਾ ਦੀ ਪ੍ਰੈਸ ਕਾਨਫਰੰਸ ਦੌਰਾਨ ਪਾਰਟੀ ਵਿੱਚ ਸ਼ਾਮਲ ਕੀਤਾ ਗਿਆ।
ਇਸ ਦੌਰਾਨ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਸਮੇਤ ਭਾਜਪਾ ਆਗੂਆਂ ਨੇ ਉਨ੍ਹਾਂ ਦਾ ਸਵਾਗਤ ਕੀਤਾ। ਦਿਨੇਸ਼ ਢੱਲ ਦੇ ਭਾਜਪਾ ‘ਚ ਸ਼ਾਮਲ ਹੋਣ ਨੂੰ ਜਲੰਧਰ ਉੱਤਰੀ ਦੀ ਸਿਆਸਤ ‘ਚ ਅਹਿਮ ਮੰਨਿਆ ਜਾ ਰਿਹਾ ਹੈ।
