ਨਵੀਂ ਦਿੱਲੀ : ਨੌਵੇਂ ਪਾਤਸ਼ਾਹ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਦਿੱਲੀ ਸਰਕਾਰ (Delhi Government) ਅਤੇ DSGMC ਵੱਲੋ ਵਿਸ਼ੇਸ਼ ਸਮਾਗਮ ਕਰਵਾਇਆ ਗਿਆ । ਇਸ ਮੌਕੇ ਰਾਸ਼ਟਰਪਤੀ ਦ੍ਰੋਪਤੀ ਮੁਰਮੂ (President Draupadi Murmu) , ਗ੍ਰਹਿ ਮੰਤਰੀ ਅਮਿਤ ਸ਼ਾਹ (Home Minister Amit Shah) ਅਤੇ ਦਿੱਲੀ ਦੇ ਮੁੱਖ ਮੰਤਰੀ ਰੇਖਾ ਗੁਪਤਾ (Chief Minister Rekha Gupta) ਨੇ ਵੀ ਸ਼ਿਰਕਤ ਕੀਤੀ । ਇਸ ਸਮਾਗਮ ਦੌਰਾਨ ਵੱਲੋਂ ਪਦਮ ਸ੍ਰੀ ਡਾ. ਜਗਜੀਤ ਸਿੰਘ ਦਰਦੀ (Padma Shri Dr. Jagjit Singh Dardi) ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ ।










