ਪੰਜਾਬ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab Chief Minister Bhagwant Mann) ਕਿਸਾਨ ਆਗੂਆਂ ਨਾਲ ਮੀਟਿੰਗ ਕਰਨ ਲਈ ਅੱਜ ਚੰਡੀਗੜ੍ਹ ਪੁੱਜੇ। ਇਸ ਦੌਰਾਨ ਉਨ੍ਹਾਂ ਕਿਸਾਨਾਂ ਨਾਲ ਕੀਤੇ ਵਾਅਦੇ ਨੂੰ ਪੂਰਾ ਕਰਦਿਆਂ ਖਨੌਰੀ ਸਰਹੱਦ ਵਿਖੇ ਸ਼ਹੀਦ ਕਿਸਾਨ ਸ਼ੁਭਕਰਨ (Martyr Kisan Shubkaran) ਦੇ ਪਰਿਵਾਰ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਸ਼ੁਭਕਰਨ ਦੇ ਪਰਿਵਾਰ ਨੂੰ 1 ਕਰੋੜ ਰੁਪਏ ਦਾ ਸਹਾਇਤਾ ਚੈੱਕ ਸੌਂਪਿਆ ਅਤੇ ਉਨ੍ਹਾਂ ਦੀ ਭੈਣ ਨੂੰ ਨੌਕਰੀ ਦਾ ਨਿਯੁਕਤੀ ਪੱਤਰ ਵੀ ਦਿੱਤਾ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਸੀ.ਐਮ. ਮਾਨ ਦੀ ਕਿਸਾਨਾਂ ਨਾਲ ਮੀਟਿੰਗ ਤੋਂ ਬਾਅਦ 12 ਜੁਲਾਈ ਨੂੰ ਬਠਿੰਡਾ ਵਿੱਚ ਹੋਣ ਵਾਲਾ ਧਰਨਾ ਰੱਦ ਕਰ ਦਿੱਤਾ ਗਿਆ ਹੈ।

ਸੀ.ਐਮ. ਮਾਨ ਨੇ ਵੀ ਇਸ ਬਾਰੇ ਟਵੀਟ ਕਰਕੇ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਲਿਖਿਆ, ‘ਕਿਸਾਨ ਅੰਦੋਲਨ ਦੌਰਾਨ ਖਨੌਰੀ ਬਾਰਡਰ ‘ਤੇ ਗੋਲੀ ਲੱਗਣ ਨਾਲ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਸ਼ਹੀਦ ਹੋ ਗਏ… ਸ਼ਹੀਦ ਕਿਸਾਨ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ… ਵਾਅਦੇ ਮੁਤਾਬਕ 1 ਕਰੋੜ ਰੁਪਏ ਦਾ ਚੈੱਕ ਅਤੇ ਪਰਿਵਾਰ ਦੇ ਇੱਕ ਜੀਅ ਨੂੰ ਨੌਕਰੀ ਦਾ ਨਿਯੁਕਤੀ ਪੱਤਰ ਦਿੱਤਾ। ਕਿਸਾਨਾਂ ਦੀ ਆਪਣੀ ਸਰਕਾਰ ਹਰ ਦੁੱਖ ਸੁੱਖ ਵਿੱਚ ਕਿਸਾਨਾਂ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜੀ ਹੈ ਅਤੇ ਅੱਗੇ ਵੀ ਖੜੀ ਰਹੇਗੀ।