ਉੱਤਰਾਖੰਡ ਦੇ ਬਾਗੇਸ਼ਵਰ ਜ਼ਿਲ੍ਹੇ ’ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

0
274

ਉੱਤਰਾਖੰਡ : ਭਾਰਤ ਸਮੇਤ ਦੁਨੀਆ ਭਰ ਦੇ ਵੱਖ-ਵੱਖ ਦੇਸ਼ਾਂ ਵਿੱਚ ਬੀਤੇ ਕੁਝ ਸਮੇਂ ਤੋਂ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਜਾ ਰਹੇ ਹਨ। ਮਿਆਂਮਾਰ, ਤੁਰਕੀ ਅਤੇ ਅਫਗਾਨਿਸਤਾਨ ਵਰਗੇ ਦੇਸ਼ਾਂ ਵਿੱਚ ਭੂਚਾਲਾਂ ਵਿੱਚ ਹਜ਼ਾਰਾਂ ਲੋਕਾਂ ਨੇ ਆਪਣੀ ਜਾਨ ਵੀ ਗਵਾਈ ਹੈ। ਇਸ ਨਾਲ ਅਕਸਰ ਭੂਚਾਲ ਨੂੰ ਲੈ ਕੇ ਲੋਕਾਂ ਦੇ ਮਨ ਵਿੱਚ ਡਰ ਬੈਠਾ ਹੁੰਦਾ ਹੈ। ਇਸ ਦੌਰਾਨ ਹੁਣ ਬੀਤੇ ਦਿਨ ਨੂੰ ਭਾਰਤ ਦੇ ਉੱਤਰਾਖੰਡ ਰਾਜ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਜਾਣਕਾਰੀ ਦੇ ਮੁਤਾਬਕ, ਉੱਤਰਾਖੰਡ ਦੇ ਬਾਗੇਸ਼ਵਰ ਜ਼ਿਲ੍ਹੇ ਵਿੱਚ ਸਵੇਰੇ-ਸਵੇਰੇ ਹੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ।

ਕਿੰਨੀ ਰਹੀ ਭੂਚਾਲ ਦੀ ਤੀਬਰਤਾ?  

ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਦੁਆਰਾ ਦਿੱਤੀ ਗਈ ਜਾਣਕਾਰੀ ਦੇ ਅਨੁਸਾਰ, ਉੱਤਰਾਖੰਡ ਦੇ ਬਾਗੇਸ਼ਵਰ ਜ਼ਿਲ੍ਹੇ ਵਿੱਚ ਮੰਗਲਵਾਰ ਸਵੇਰੇ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ‘ਤੇ 3.5 ਮਾਪੀ ਗਈ ਹੈ। ਇਹ ਭੂਚਾਲ ਮੰਗਲਵਾਰ, 13 ਜਨਵਰੀ ਨੂੰ ਸਵੇਰੇ 7:25 ਵਜੇ ਆਇਆ। ਭੂਚਾਲ ਦਾ ਕੇਂਦਰ ਬਾਗੇਸ਼ਵਰ ਜ਼ਿਲ੍ਹੇ ਵਿੱਚ ਧਰਤੀ ਦੀ ਸਤ੍ਹਾ ਤੋਂ 10 ਕਿਲੋਮੀਟਰ ਹੇਠਾਂ ਸੀ। ਹੁਣ ਤੱਕ, ਇਸ ਭੂਚਾਲ ਦੇ ਕਾਰਨ ਜਾਨ-ਮਾਲ ਦੇ ਨੁਕਸਾਨ ਦੀ ਕੋਈ ਖ਼ਬਰ ਸਾਹਮਣੇ ਨਹੀਂ ਆਈ ਹੈ।

ਪਾਕਿਸਤਾਨ ਅਤੇ ਅਫਗਾਨਿਸਤਾਨ ਵਿੱਚ ਵੀ ਭੂਚਾਲ

ਇਹ ਧਿਆਨ ਦੇਣ ਯੋਗ ਹੈ ਕਿ ਇਸ ਤੋਂ ਪਹਿਲਾਂ ਸੋਮਵਾਰ ਨੂੰ ਭਾਰਤ ਦੇ ਗੁਆਂਢੀ ਦੇਸ਼ ਪਾਕਿਸਤਾਨ ਵਿੱਚ ਵੀ ਭੂਚਾਲ ਆਇਆ ਸੀ। ਇਹ ਭੂਚਾਲ ਸ਼ਾਮ 6:25 ਵਜੇ ਆਇਆ ਅਤੇ ਰਿਕਟਰ ਪੈਮਾਨੇ ‘ਤੇ ਇਸਦੀ ਤੀਬਰਤਾ 4 ਮਾਪੀ ਗਈ। ਭੂਚਾਲ ਦਾ ਕੇਂਦਰ ਧਰਤੀ ਦੀ ਸਤ੍ਹਾ ਤੋਂ 90 ਕਿਲੋਮੀਟਰ ਦੀ ਗਹਿਰਾਈ ’ਤੇ ਸੀ। ਇਸ ਤੋਂ ਇਲਾਵਾ, ਸੋਮਵਾਰ ਸਵੇਰੇ 8:48 ਵਜੇ ਅਫਗਾਨਿਸਤਾਨ ਵਿੱਚ 4.2 ਤੀਬਰਤਾ ਦਾ ਭੂਚਾਲ ਆਇਆ। ਭੂਚਾਲ ਦਾ ਕੇਂਦਰ ਧਰਤੀ ਦੀ ਸਤ੍ਹਾ ਤੋਂ 10 ਕਿਲੋਮੀਟਰ ਹੇਠਾਂ ਸੀ।

LEAVE A REPLY

Please enter your comment!
Please enter your name here