ਹਰਿਆਣਾ ਦੇ ਸੋਨੀਪਤ ਜ਼ਿਲ੍ਹੇ ’ਚ ਮਹਿਸੂਸ ਕੀਤੇ ਗਏ ਰਾਤ ਭੂਚਾਲ ਦੇ ਝਟਕੇ

0
401

ਹਰਿਆਣਾ : ਹਰਿਆਣਾ ਦੇ ਸੋਨੀਪਤ ਜ਼ਿਲ੍ਹੇ ਵਿੱਚ ਬੀਤੀ ਦੇਰ ਰਾਤ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ, ਜਿਸ ਕਾਰਨ ਸੁੱਤੇ ਪਏ ਵਸਨੀਕਾਂ ਵਿੱਚ ਹਫੜਾ-ਤਫੜੀ ਮਚ ਗਈ। ਰਿਕਟਰ ਪੈਮਾਨੇ ‘ਤੇ ਭੂਚਾਲ ਦੀ ਤੀਬਰਤਾ 3.4 ਮਾਪੀ ਗਈ।

ਕਿੰਨੇ ਵਜੇ ਆਇਆ ਭੂਚਾਲ?

ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਦੇ ਅਨੁਸਾਰ, ਭੂਚਾਲ ਸਵੇਰੇ 1:47 ਵਜੇ ਆਇਆ। ਇਸਦਾ ਕੇਂਦਰ ਸੋਨੀਪਤ ਵਿੱਚ ਜ਼ਮੀਨ ਤੋਂ 10 ਕਿਲੋਮੀਟਰ ਹੇਠਾਂ ਸਥਿਤ ਸੀ। ਪਰ ਦੇਰ ਰਾਤ ਭੂਚਾਲ ਆਉਣ ਕਾਰਨ ਲੋਕਾਂ ਨੇ ਇਸਨੂੰ ਸਪਸ਼ਟ ਰੂਪ ਵਿੱਚ ਮਹਿਸੂਸ ਕੀਤਾ ਅਤੇ ਉਨ੍ਹਾਂ ਵਿੱਚ ਡਰ ਦਾ ਮਾਹੌਲ ਬਣ ਗਿਆ। ਰਾਹਤ ਦੀ ਗੱਲ ਇਹ ਹੈ ਕਿ ਕਿਸੇ ਵੀ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਰਿਪੋਰਟ ਨਹੀਂ ਹੈ।

LEAVE A REPLY

Please enter your comment!
Please enter your name here