HomeNationalਹਿਮਾਚਲ ਪ੍ਰਦੇਸ਼ ’ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

ਹਿਮਾਚਲ ਪ੍ਰਦੇਸ਼ ’ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

ਹਿਮਾਚਲ ਪ੍ਰਦੇਸ: ਹਿਮਾਚਲ ਪ੍ਰਦੇਸ਼ ਵਿੱਚ ਇੱਕ ਵਾਰ ਫਿਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਅੱਜ ਸਵੇਰ ਨੂੰ ਲਾਹੌਲ-ਸਪੀਤੀ ਜ਼ਿਲ੍ਹੇ ਵਿੱਚ ਧਰਤੀ ਕੰਬਣ ਨਾਲ ਲੋਕਾਂ ਵਿੱਚ ਸਹਿਮ ਦਾ ਮਾਹੌਲ ਬਣ ਗਿਆ। ਨੈਸ਼ਨਲ ਸੈਂਟਰ ਫਾਰ ਸੀਸਮੋਲੋਜੀ ਮੁਤਾਬਕ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ’ਤੇ 3.2 ਦਰਜ ਕੀਤੀ ਗਈ।

ਜਾਣਕਾਰੀ ਅਨੁਸਾਰ ਭੂਚਾਲ ਅੱਜ ਸਵੇਰੇ 10 ਵੱਜ ਕੇ 11 ਮਿੰਟ ’ਤੇ ਆਇਆ। ਇਸ ਦੌਰਾਨ ਕਿਸੇ ਵੀ ਤਰ੍ਹਾਂ ਦੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਖ਼ਬਰ ਸਾਹਮਣੇ ਨਹੀਂ ਆਈ ਹੈ। ਲਾਹੌਲ-ਸਪੀਤੀ ਦੇ ਰਹਿਣ ਵਾਲੇ ਇੰਦਰਜੀਤ ਸਿੰਘ ਭਾਨੂ ਨੇ ਵੀ ਸੋਸ਼ਲ ਮੀਡੀਆ ’ਤੇ ਭੂਚਾਲ ਵਰਗੇ ਝਟਕੇ ਮਹਿਸੂਸ ਹੋਣ ਦੀ ਗੱਲ ਸਾਂਝੀ ਕੀਤੀ।

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ 11 ਨਵੰਬਰ ਨੂੰ ਸ਼ਿਮਲਾ ਜ਼ਿਲ੍ਹੇ ਵਿੱਚ ਵੀ ਭੂਚਾਲ ਆਇਆ ਸੀ। ਉਸ ਸਮੇਂ ਭੂਚਾਲ ਦੀ ਤੀਬਰਤਾ 3.9 ਮਾਪੀ ਗਈ ਸੀ ਅਤੇ ਇਸ ਦੇ ਝਟਕੇ ਜੁੱਬਲ ਤੇ ਰੋਹੜੂ ਇਲਾਕਿਆਂ ਵਿੱਚ ਵੀ ਮਹਿਸੂਸ ਕੀਤੇ ਗਏ ਸਨ।

ਉਸ ਭੂਚਾਲ ਦਾ ਕੇਂਦਰ ਸ਼ਿਮਲਾ ਜ਼ਿਲ੍ਹੇ ਵਿੱਚ ਜ਼ਮੀਨ ਤੋਂ ਲਗਭਗ 10 ਕਿਲੋਮੀਟਰ ਦੀ ਡੂੰਘਾਈ ’ਤੇ ਸੀ। ਅਧਿਕਾਰੀਆਂ ਮੁਤਾਬਕ ਉਸ ਘਟਨਾ ਦੌਰਾਨ ਵੀ ਕਿਸੇ ਤਰ੍ਹਾਂ ਦੇ ਨੁਕਸਾਨ ਦੀ ਸੂਚਨਾ ਨਹੀਂ ਮਿਲੀ ਸੀ।

ਦੱਸ ਦੇਈਏ ਕਿ ਹਿਮਾਚਲ ਪ੍ਰਦੇਸ਼ ਭੂਚਾਲ ਦੇ ਨਜ਼ਰੀਏ ਤੋਂ ਬੇਹੱਦ ਸੰਵੇਦਨਸ਼ੀਲ ਖੇਤਰ ਵਿੱਚ ਆਉਂਦਾ ਹੈ। ਸੂਬੇ ਨੂੰ ਮੌਜੂਦਾ ਭੂਚਾਲੀ ਵਰਗੀਕਰਨ ਮੁਤਾਬਕ ਜ਼ੋਨ ਚਾਰ ਅਤੇ ਪੰਜ ਵਿੱਚ ਰੱਖਿਆ ਗਿਆ ਹੈ। ਕੁਝ ਮਹੀਨੇ ਪਹਿਲਾਂ ਭਾਰਤੀ ਮਿਆਰ ਬਿਊਰੋ ਵੱਲੋਂ ਨਵੇਂ ਨਕਸ਼ੇ ਵਿੱਚ ਹਿਮਾਚਲ ਨੂੰ ਜ਼ੋਨ ਛੇ ਵਿੱਚ ਰੱਖਣ ਦਾ ਪ੍ਰਸਤਾਵ ਦਿੱਤਾ ਗਿਆ ਸੀ, ਪਰ ਬਾਅਦ ਵਿੱਚ ਕੇਂਦਰ ਸਰਕਾਰ ਨੇ ਇਸ ਪ੍ਰਸਤਾਵ ਨੂੰ ਵਾਪਸ ਲੈ ਲਿਆ ਸੀ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments