Home ਦੇਸ਼ ਜੰਮੂ-ਕਸ਼ਮੀਰ ’ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

ਜੰਮੂ-ਕਸ਼ਮੀਰ ’ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

0

ਜੰਮੂ : ਜੰਮੂ-ਕਸ਼ਮੀਰ ਵਿੱਚ ਅੱਜ ਸਵੇਰੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਾਜ ਵਿੱਚ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ‘ਤੇ 4.1 ਮਾਪੀ ਗਈ। ਜਾਣਕਾਰੀ ਅਨੁਸਾਰ, ਇਸ ਭੂਚਾਲ ਕਾਰਨ ਹੁਣ ਤੱਕ ਕਿਸੇ ਵੀ ਤਰ੍ਹਾਂ ਦੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ। ਭੂਚਾਲ ਦਾ ਕੇਂਦਰ ਧਰਤੀ ਤੋਂ 5 ਕਿਲੋਮੀਟਰ ਹੇਠਾਂ ਮਾਪਿਆ ਗਿਆ ਸੀ। ਜੰਮੂ-ਕਸ਼ਮੀਰ ਦੇ ਨਾਲ-ਨਾਲ ਹਿਮਾਚਲ ਪ੍ਰਦੇਸ਼ ਦੇ ਧਰਮਸ਼ਾਲਾ ਸ਼ਹਿਰ ਵਿੱਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਇਹ ਭੂਚਾਲ 33 ਡਿਗਰੀ ਉੱਤਰੀ ਅਕਸ਼ਾਂਸ਼ ਅਤੇ 76.14 ਡਿਗਰੀ ਪੂਰਬੀ ਦੇਸ਼ਾਂਤਰ ‘ਤੇ ਆਇਆ।

NO COMMENTS

LEAVE A REPLY

Please enter your comment!
Please enter your name here

Exit mobile version