HomeWorld Newsਜਾਪਾਨ ’ਚ ਭੂਚਾਲ ਦੇ ਝਟਕੇ ਕੀਤੇ ਗਏ ਮਹਿਸੂਸ

ਜਾਪਾਨ ’ਚ ਭੂਚਾਲ ਦੇ ਝਟਕੇ ਕੀਤੇ ਗਏ ਮਹਿਸੂਸ

ਟੋਕੀਓ: ਜਾਪਾਨ ਵਿੱਚ ਅੱਜ ਸਵੇਰੇ ਨੂੰ ਭੂਚਾਲ ਦੇ ਝਟਕਿਆਂ ਕਾਰਨ ਲੋਕਾਂ ਵਿੱਚ ਦਹਿਸ਼ਤ ਫੈਲ ਗਈ। ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ‘ਤੇ 6.0 ਮਾਪੀ ਗਈ। ਇਹ ਝਟਕੇ ਤੜਕੇ ਕਰੀਬ 3:45 ਵਜੇ ਮਹਿਸੂਸ ਕੀਤੇ ਗਏ। ਉਸ ਸਮੇਂ ਜ਼ਿਆਦਾਤਰ ਲੋਕ ਆਪਣੇ ਘਰਾਂ ਵਿੱਚ ਸੁੱਤੇ ਹੋਏ ਸਨ, ਪਰ ਅਚਾਨਕ ਧਰਤੀ ਹਿੱਲਣ ਕਾਰਨ ਲੋਕ ਘਬਰਾਹਟ ਵਿੱਚ ਘਰਾਂ ਤੋਂ ਬਾਹਰ ਨਿਕਲ ਆਏ।

ਮਿਲੀ ਜਾਣਕਾਰੀ ਮੁਤਾਬਕ, ਭੂਚਾਲ ਦਾ ਕੇਂਦਰ ਜਾਪਾਨ ਦੇ ਸ਼ੀਮਾ ਖੇਤਰ ਤੋਂ ਲਗਭਗ 58 ਕਿਲੋਮੀਟਰ ਦੱਖਣ-ਦੱਖਣ-ਪੂਰਬ ਵੱਲ ਸੀ। ਫਿਲਹਾਲ ਇਸ ਘਟਨਾ ਕਾਰਨ ਕਿਸੇ ਜਾਨੀ ਜਾਂ ਮਾਲੀ ਨੁਕਸਾਨ ਦੀ ਪੁਸ਼ਟੀ ਨਹੀਂ ਹੋਈ ਹੈ। ਇਸ ਤੋਂ ਪਹਿਲਾਂ 25 ਅਕਤੂਬਰ ਨੂੰ ਵੀ ਜਾਪਾਨ ਦੇ ਬੋਨਿਨ ਟਾਪੂਆਂ ਨੇੜੇ 6.3 ਤੀਬਰਤਾ ਦਾ ਭੂਚਾਲ ਆਇਆ ਸੀ। ਪ੍ਰਸ਼ਾਂਤ ਮਹਾਂਸਾਗਰ ਵਿੱਚ ਸਥਿਤ ਇਹ ਟਾਪੂ ਭੂਚਾਲੀ ਗਤੀਵਿਧੀਆਂ ਵਾਲੇ ਖੇਤਰ ਵਿੱਚ ਆਉਂਦੇ ਹਨ।

ਜਾਪਾਨ ਪ੍ਰਸ਼ਾਂਤ ਮਹਾਂਸਾਗਰ ਦੇ ਅਜਿਹੇ ਖੇਤਰ ਵਿੱਚ ਸਥਿਤ ਹੈ, ਜਿੱਥੇ ਕਈ ਟੈਕਟੋਨਿਕ ਪਲੇਟਾਂ ਆਪਸ ਵਿੱਚ ਮਿਲਦੀਆਂ ਹਨ। ਇਨ੍ਹਾਂ ਪਲੇਟਾਂ ਦੀ ਲਗਾਤਾਰ ਹਿਲਜੁਲ ਅਤੇ ਆਪਸੀ ਟਕਰਾਅ ਕਾਰਨ ਧਰਤੀ ਦੇ ਅੰਦਰ ਦਬਾਅ ਪੈਦਾ ਹੁੰਦਾ ਹੈ। ਜਦੋਂ ਇਹ ਦਬਾਅ ਅਚਾਨਕ ਰਿਲੀਜ਼ ਹੁੰਦਾ ਹੈ ਤਾਂ ਭੂਚਾਲ ਦੇ ਝਟਕੇ ਮਹਿਸੂਸ ਹੁੰਦੇ ਹਨ। ਇਸੇ ਕਾਰਨ ਜਾਪਾਨ ਵਿੱਚ ਅਕਸਰ ਭੂਚਾਲ ਆਉਂਦੇ ਰਹਿੰਦੇ ਹਨ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments