Home ਦੇਸ਼ ਭਾਰਤ ਦੇ ਇਨ੍ਹਾਂ ਇਲਾਕਿਆਂ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

ਭਾਰਤ ਦੇ ਇਨ੍ਹਾਂ ਇਲਾਕਿਆਂ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

0

ਮੁੰਬਈ : ਮਹਾਰਾਸ਼ਟਰ ਦੇ ਅਮਰਾਵਤੀ ਵਿੱਚ ਬੀਤੀ  ਰਾਤ 9:57 ਵਜੇ 3.8 ਤੀਬਰਤਾ ਦਾ ਭੂਚਾਲ ਆਇਆ। ਭੂਚਾਲ ਦਾ ਕੇਂਦਰ ਧਰਤੀ ਤੋਂ 10 ਕਿਲੋਮੀਟਰ ਦੀ ਗਹਿਰਾਈ ਵਿੱਚ ਸੀ। ਇਹ ਜਾਣਕਾਰੀ ਨੈਸ਼ਨਲ ਸੈਂਟਰ ਫਾਰ ਸੀਸਮੋਲੋਜੀ ਵੱਲੋਂ ਦਿੱਤੀ ਗਈ ਹੈ। ਹਾਲਾਂਕਿ ਕਿਸੇ ਵੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਮਿਲੀ।

ਮਿਲੀ ਜਾਣਕਾਰੀ ਦੇ ਅਨੁਸਾਰ ਮੱਧ ਪ੍ਰਦੇਸ਼ ਦੇ ਖੰਡਵਾ ਅਤੇ ਬੁਰਹਾਨਪੁਰ ਜ਼ਿਲ੍ਹਿਆਂ ਵਿੱਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਮਹਿਸੂਸ ਕੀਤੇ ਗਏ। ਧਰਤੀ ਹਿੱਲਦੀ ਦੇਖ ਕੇ ਲੋਕ ਡਰ ਗਏ ਅਤੇ ਆਪਣੇ ਘਰਾਂ ਤੋਂ ਬਾਹਰ ਆ ਗਏ। ਇਹ ਝਟਕੇ ਬੀਤੀ  ਰਾਤ 09:58 ਵਜੇ ਦੇ ਕਰੀਬ ਆਏ। ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ‘ਤੇ 3.8 ਮਾਪੀ ਗਈ। ਇਸਦਾ ਕੇਂਦਰ ਮਹਾਰਾਸ਼ਟਰ ਦੇ ਅਮਰਾਵਤੀ ਜ਼ਿਲ੍ਹੇ ਵਿੱਚ ਸੀ, ਜੋ ਜ਼ਮੀਨ ਦੇ ਅੰਦਰ 10 ਕਿਲੋਮੀਟਰ ਅੰਦਰ ਸੀ।

ਮੌਸਮ ਵਿਗਿਆਨੀ ਸੌਰਭ ਗੁਪਤਾ ਦੇ ਅਨੁਸਾਰ, ਭੂਚਾਲ ਦਾ ਕੇਂਦਰ ਮੱਧ ਪ੍ਰਦੇਸ਼ ਅਤੇ ਮਹਾਰਾਸ਼ਟਰ ਦੀ ਸਰਹੱਦ ‘ਤੇ ਸੀ। ਇਹ ਜਗ੍ਹਾ ਖੰਡਵਾ ਤੋਂ 66 ਕਿਲੋਮੀਟਰ ਦੂਰ ਸੀ। ਇਸੇ ਕਰਕੇ ਦੋਵਾਂ ਰਾਜਾਂ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ।

NO COMMENTS

LEAVE A REPLY

Please enter your comment!
Please enter your name here

Exit mobile version