ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਵੱਲੋਂ ‘ ਈਜ਼ੀ ਰਜਿਸਟਰੀ’ ਪ੍ਰਣਾਲੀ ਦੀ ਕੀਤੀ ਗਈ ਸ਼ੁਰੂਆਤ

0
135

ਖੰਨਾ : ਅੱਜ ਖੰਨਾ ਸ਼ਹਿਰ ਵਿੱਚ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਵੱਲੋਂ ‘ ਈਜ਼ੀ ਰਜਿਸਟਰੀ’ ਪ੍ਰਣਾਲੀ ਦੀ ਸ਼ੁਰੂਆਤ ਕੀਤੀ ਗਈ। ਇਸ ਨਵੀਂ ਪ੍ਰਣਾਲੀ ਤਹਿਤ ਹੁਣ ਲੋਕਾਂ ਨੂੰ ਦਲਾਲਾਂ ਅਤੇ ਸਰਕਾਰੀ ਦਫ਼ਤਰਾਂ ਵਿੱਚ ਜਾਣ ਦੀ ਪਰੇਸ਼ਾਨੀ ਤੋਂ ਰਾਹਤ ਮਿਲੇਗੀ ਅਤੇ ਸਬੰਧਤ ਵਿਅਕਤੀ ਮੋਬਾਈਲ ਰਾਹੀਂ ਰਜਿਸਟਰੀ ਨਾਲ ਸਬੰਧਤ ਜਾਣਕਾਰੀ ਪ੍ਰਾਪਤ ਕਰਦਾ ਰਹੇਗਾ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਖੰਨਾ ਦੇ ਵਿਧਾਇਕ ਅਤੇ ਕੈਬਨਿਟ ਮੰਤਰੀ ਸੌਂਦ ਨੇ ਕਿਹਾ ਕਿ ਹੁਣ ਲੋਕ ਜ਼ਿਲ੍ਹੇ ਦੇ ਕਿਸੇ ਵੀ ਸਬ-ਰਜਿਸਟਰਾਰ ਦਫ਼ਤਰ ਵਿੱਚ ਜ਼ਮੀਨ-ਜਾਇਦਾਦ ਦੀ ਰਜਿਸਟਰੀ ਕਰਵਾ ਸਕਣਗੇ।

ਉਨ੍ਹਾਂ ਕਿਹਾ ਕਿ ਦਸਤਾਵੇਜ਼ ਤਿਆਰ ਕਰਵਾਉਣ ਲਈ ਹੈਲਪਲਾਈਨ ਨੰਬਰ 1076 ‘ਤੇ ਕਾਲ ਕਰਕੇ ਸੇਵਾ ਸਹਾਇਕਾਂ ਨੂੰ ਘਰ ਬੈਠੇ ਵੀ ਬੁਲਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਹੁਣ ਕਿਸੇ ਵੀ ਨਾਗਰਿਕ ਨੂੰ ਲੰਬੀਆਂ ਕਤਾਰਾਂ ਵਿੱਚ ਖੜ੍ਹਨਾ ਨਹੀਂ ਪਵੇਗਾ ਅਤੇ ਨਾ ਹੀ ਵਾਰ-ਵਾਰ ਦਫ਼ਤਰ ਜਾਣਾ ਪਵੇਗਾ। ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਭਾਰਤ ਦਾ ਪਹਿਲਾ ਸੂਬਾ ਬਣ ਗਿਆ ਹੈ ਜਿੱਥੇ ‘ ਈਜ਼ੀ ਰਜਿਸਟਰੀ’ ਸ਼ੁਰੂ ਕੀਤੀ ਗਈ ਹੈ।

ਸਬ-ਰਜਿਸਟਰਾਰ ਤਨਵੀਰ ਕੌਰ ਨੇ ਪਹਿਲੀ ਈਜ਼ੀ ਰਜਿਸਟਰੀ’ ਗੁਰਮੀਤ ਸਿੰਘ ਮਾਂਗਟ ਤਹਿਸੀਲ ਸਮਰਾਲਾ ਦੇ ਪਿੰਡ ਮਹਿਦੂਦਾ  ਦੇ ਰਹਿਣ ਵਾਲੇ  ਨੂੰ ਪ੍ਰਦਾਨ ਕੀਤੀ। ਸਬ-ਡਵੀਜ਼ਨਲ ਮੈਜਿਸਟ੍ਰੇਟ ਡਾ. ਬਲਜਿੰਦਰ ਸਿੰਘ ਢਿੱਲੋਂ ਪੀ.ਸੀ.ਐਸ. ਨੇ ਕਿਹਾ ਕਿ ਇਸ ਪ੍ਰਣਾਲੀ ਤਹਿਤ, ਨਾਗਰਿਕ ਆਪਣੀ ਜਾਇਦਾਦ ਦੀ ਡੀਡ ਖੁਦ ਤਿਆਰ ਕਰ ਸਕਦੇ ਹਨ ਅਤੇ ਇਸਨੂੰ ਔਨਲਾਈਨ ਜਮ੍ਹਾਂ ਕਰਵਾ ਸਕਦੇ ਹਨ, ਜਿਸ ਤੋਂ ਬਾਅਦ ਸਬ-ਰਜਿਸਟਰਾਰ ਦਫ਼ਤਰ ਇਸਨੂੰ 48 ਘੰਟਿਆਂ ਦੇ ਅੰਦਰ-ਅੰਦਰ ਮਨਜ਼ੂਰੀ ਦੇਵੇਗਾ। ਇਸ ਮੌਕੇ ਐਸ.ਡੀ.ਐਮ. ਡਾ. ਬਲਜਿੰਦਰ ਸਿੰਘ ਢਿੱਲੋਂ, ਤਹਿਸੀਲਦਾਰ ਤਨਵੀਰ ਕੌਰ, ਨਾਇਬ ਤਹਿਸੀਲਦਾਰ ਮਨਪ੍ਰੀਤ ਸਿੰਘ, ਮਾਰਕੀਟ ਕਮੇਟੀ ਖੰਨਾ ਦੇ ਚੇਅਰਮੈਨ ਜਗਤਾਰ ਸਿੰਘ ਗਿੱਲ ਰਤਨਹੇੜੀ, ਬਲਾਕ ਪ੍ਰਧਾਨ ਦਿਹਾਤੀ ਅਤੇ ਹਲਕਾ ਖੰਨਾ ਦੇ ਸਿੱਖਿਆ ਕੋਆਰਡੀਨੇਟਰ ਮਾਸਟਰ ਅਵਤਾਰ ਸਿੰਘ, ਕੌਂਸਲਰ ਪਰਮਪ੍ਰੀਤ ਸਿੰਘ, ਓ.ਐਸ.ਡੀ. ਕਰਨ ਅਰੋੜਾ ਅਤੇ ਹੋਰ ਬਹੁਤ ਸਾਰੇ ਮੌਜੂਦ ਸਨ।

LEAVE A REPLY

Please enter your comment!
Please enter your name here