Home National ED ਨੇ ਜੰਮੂ-ਕਸ਼ਮੀਰ ’ਚ ਕੀਤੀ ਵੱਡੀ ਕਾਰਵਾਈ

ED ਨੇ ਜੰਮੂ-ਕਸ਼ਮੀਰ ’ਚ ਕੀਤੀ ਵੱਡੀ ਕਾਰਵਾਈ

0

ਸ੍ਰੀਨਗਰ/ਨਵੀਂ ਦਿੱਲੀ: ਅੱਤਵਾਦ ਨੂੰ ਫੰਡਿੰਗ ਦੇਣ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਜੰਮੂ-ਕਸ਼ਮੀਰ ਵਿੱਚ ਵੱਡੀ ਕਾਰਵਾਈ ਕੀਤੀ ਹੈ। ਜਾਂਚ ਏਜੰਸੀ ਵੱਲੋਂ ਅੱਜ ਸ੍ਰੀਨਗਰ ਵਿੱਚ ਚਾਰ ਵੱਖ-ਵੱਖ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਗਈ। ਇਹ ਕਾਰਵਾਈ ਉਮਰ ਆਦਿਲ ਡਾਰ ਅਤੇ ਉਸ ਦੇ ਕਥਿਤ ਸਾਥੀਆਂ ਨਾਲ ਸਬੰਧਤ ਮਾਮਲੇ ਵਿੱਚ ਕੀਤੀ ਗਈ ਹੈ।

ਅਧਿਕਾਰੀਆਂ ਮੁਤਾਬਕ ED ਨੇ ਮਨੀ ਲਾਂਡਰਿੰਗ ਰੋਕਥਾਮ ਕਾਨੂੰਨ (PMLA) ਤਹਿਤ ਇਹ ਤਲਾਸ਼ੀ ਮੁਹਿੰਮ ਚਲਾਈ। ਜਾਂਚ ਦਾ ਸਬੰਧ ਅੱਤਵਾਦੀ ਗਤੀਵਿਧੀਆਂ ਲਈ ਕਥਿਤ ਤੌਰ ‘ਤੇ ਪੈਸੇ ਦੀ ਮਦਦ ਮੁਹੱਈਆ ਕਰਵਾਉਣ ਨਾਲ ਹੈ।

ED ਦੀ ਜਾਂਚ ਅਨੁਸਾਰ ਉਮਰ ਆਦਿਲ ਡਾਰ ‘ਤੇ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਲਸ਼ਕਰ-ਏ-ਤੋਇਬਾ (LeT) ਦੇ ਮਦਦਗਾਰ ਵਜੋਂ ਕੰਮ ਕਰਨ ਅਤੇ ਇਸ ਦੀਆਂ ਗਤੀਵਿਧੀਆਂ ਵਿੱਚ ਸਰਗਰਮ ਭੂਮਿਕਾ ਨਿਭਾਉਣ ਦੇ ਦੋਸ਼ ਹਨ।

ਜਾਂਚ ਏਜੰਸੀ ਦੇ ਮੁਤਾਬਕ ਡਾਰ ਨੂੰ ਪਹਿਲਾਂ ਵੀ ਆਪਣੇ ਕੁਝ ਸਾਥੀਆਂ ਨਾਲ ਭਾਰੀ ਮਾਤਰਾ ਵਿੱਚ ਨਕਦੀ ਅਤੇ ਪਾਬੰਦੀਸ਼ੁਦਾ ਸੰਗਠਨ ਨਾਲ ਸਬੰਧਤ ਇਤਰਾਜ਼ਯੋਗ ਸਮੱਗਰੀ ਲਿਜਾਂਦੇ ਹੋਏ ਫੜਿਆ ਗਿਆ ਸੀ।

ਜਾਣਕਾਰੀ ਅਨੁਸਾਰ ਉਮਰ ਆਦਿਲ ਡਾਰ ਜੰਮੂ-ਕਸ਼ਮੀਰ ਵਿੱਚ ਵੱਖਵਾਦੀ ਅਤੇ ਭਾਰਤ ਵਿਰੋਧੀ ਗਤੀਵਿਧੀਆਂ ਨਾਲ ਜੁੜੇ ਮਾਮਲੇ ਵਿੱਚ ਕਰੀਬ ਚਾਰ ਸਾਲ ਜੇਲ੍ਹ ਵਿੱਚ ਰਹਿ ਚੁੱਕਾ ਹੈ। ਫਿਲਹਾਲ ED ਵੱਲੋਂ ਛਾਪੇਮਾਰੀ ਦੌਰਾਨ ਕੀਤੀ ਗਈ ਕਾਰਵਾਈ ਅਤੇ ਜਾਂਚ ਨਾਲ ਜੁੜੇ ਹੋਰ ਵੇਰਵਿਆਂ ਦੀ ਉਡੀਕ ਹੈ।

NO COMMENTS

LEAVE A REPLY

Please enter your comment!
Please enter your name here

Exit mobile version