Home ਪੰਜਾਬ ED ਨੇ ਲੁਧਿਆਣਾ ਦੇ ਠੱਗ ਟਰੈਵਲ ਏਜੰਟ ਖ਼ਿਲਾਫ਼ ਕੇਸ ਕੀਤਾ ਦਰਜ

ED ਨੇ ਲੁਧਿਆਣਾ ਦੇ ਠੱਗ ਟਰੈਵਲ ਏਜੰਟ ਖ਼ਿਲਾਫ਼ ਕੇਸ ਕੀਤਾ ਦਰਜ

0

ਲੁਧਿਆਣਾ : ਲੁਧਿਆਣਾ ਦੇ ਠੱਗ ਟਰੈਵਲ ਏਜੰਟ ਖ਼ਿਲਾਫ਼ ਈ.ਡੀ.ਨੇ ਕੇਸ ਦਰਜ ਕਰ ਲਿਆ ਹੈ। ਮੁਲਜ਼ਮ ਨਿਤੀਸ਼ ਘਈ ਵਾਸੀ ਇਆਲੀ ਖੁਰਦ ਹੈ। ਥਾਣਾ ਡਵੀਜ਼ਨ ਨੰਬਰ-5 ਵਿੱਚ ਐਫ.ਆਈ.ਆਰ. ਦਰਜ ਕੀਤਾ ਗਿਆ ਹੈ। ਇਹ ਮਾਮਲਾ ਈ.ਡੀ. ਸਹਾਇਕ ਡਾਇਰੈਕਟਰ ਰਾਕੇਸ਼ ਝਾਂਗੂ ਦੇ ਬਿਆਨਾਂ ‘ਤੇ ਦਰਜ ਕੀਤਾ ਗਿਆ ਹੈ। ਬਿਆਨਾਂ ਵਿੱਚ ਲਿਖਿਆ ਗਿਆ ਹੈ ਕਿ ਉਨ੍ਹਾਂ ਨੂੰ ਪਤਾ ਲੱਗਾ ਹੈ ਕਿ ਨਿਤੀਸ਼ ਘਈ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਭੋਲੇ-ਭਾਲੇ ਲੋਕਾਂ ਨੂੰ ਵਿਦੇਸ਼ ਭੇਜਣ ਦੇ ਬਹਾਨੇ ਠੱਗੀ ਮਾਰ ਰਿਹਾ ਹੈ। ਅਜਿਹਾ ਕਰਕੇ ਦੋਸ਼ੀ ਨਿਤੀਸ਼ ਘਈ ਨੇ ਸਰਕਾਰ ਅਤੇ ਲੋਕਾਂ ਨਾਲ ਧੋਖਾ ਕੀਤਾ ਹੈ। ਉਸ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।

ਇੱਥੇ ਦੱਸ ਦੇਈਏ ਕਿ ਨਿਤੀਸ਼ ਘਈ ਵਿਰੁੱਧ ਲੁਧਿਆਣਾ, ਜਲੰਧਰ ਅਤੇ ਪੰਜਾਬ ਦੇ ਹੋਰ ਜ਼ਿਲ੍ਹਿਆਂ ਵਿੱਚ ਇਮੀਗ੍ਰੇਸ਼ਨ ਐਕਟ ਅਤੇ ਧੋਖਾਧੜੀ ਦੇ ਕਈ ਮਾਮਲੇ ਦਰਜ ਹਨ। ਭਾਵੇਂ ਕਈ ਮਾਮਲਿਆਂ ਵਿੱਚ ਸ਼ਿਕਾਇਤਕਰਤਾਵਾਂ ਨਾਲ ਸਮਝੌਤਾ ਹੋ ਚੁੱਕਾ ਹੈ ਪਰ ਅੱਜ ਵੀ ਲੁਧਿਆਣਾ ਤੋਂ ਇਲਾਵਾ ਕਈ ਜ਼ਿਲ੍ਹਿਆਂ ਵਿੱਚ ਉਸ ਦੇ ਦਫ਼ਤਰ ਚੱਲ ਰਹੇ ਹਨ, ਜੋ ਉਸ ਦੇ ਨਾਂ ’ਤੇ ਨਹੀਂ ਸਗੋਂ ਉਸ ਲਈ ਕੰਮ ਕਰਨ ਵਾਲਿਆਂ ਦੇ ਨਾਂ ’ਤੇ ਹਨ।

NO COMMENTS

LEAVE A REPLY

Please enter your comment!
Please enter your name here

Exit mobile version