Home Punjab ਪੰਜਾਬ ‘ਚ 2950 ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ, ਬਿਜਲੀ ਮੰਤਰੀ ਨੇ ਕੀਤਾ...

ਪੰਜਾਬ ‘ਚ 2950 ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ, ਬਿਜਲੀ ਮੰਤਰੀ ਨੇ ਕੀਤਾ ਵੱਡਾ ਐਲਾਨ

0

ਚੰਡੀਗੜ੍ਹ: ਪੰਜਾਬ ਵਿੱਚ ਸਰਕਾਰੀ ਨੌਕਰੀ ਦੀ ਤਿਆਰੀ ਕਰ ਰਹੇ ਨੌਜਵਾਨਾਂ ਲਈ ਅਹਿਮ ਖ਼ਬਰ ਸਾਹਮਣੇ ਆਈ ਹੈ। ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਵੱਲੋਂ 450 ਕਲਰਕਾਂ ਦੀ ਭਰਤੀ ਕੀਤੀ ਜਾਵੇਗੀ। ਇਸ ਦੇ ਨਾਲ ਹੀ 2,500 ਨੌਜਵਾਨਾਂ ਨੂੰ ਲਾਈਨਮੈਨ ਟਰੇਡ ਵਿੱਚ ਅਪ੍ਰੈਂਟਿਸਸ਼ਿਪ ਕਰਨ ਦਾ ਮੌਕਾ ਵੀ ਦਿੱਤਾ ਜਾਵੇਗਾ।

ਪੰਜਾਬ ਦੇ ਬਿਜਲੀ ਮੰਤਰੀ ਤਰੁਣਪ੍ਰੀਤ ਸਿੰਘ ਸੌਂਧ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿੱਤੀ ਵਰ੍ਹੇ 2026-27 ਦੌਰਾਨ ਪੀ.ਐੱਸ.ਪੀ.ਸੀ.ਐੱਲ. ਵੱਲੋਂ ਭਰਤੀ ਅਤੇ ਹੁਨਰ ਵਿਕਾਸ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸ ਦਾ ਮਕਸਦ ਸੂਬੇ ਦੇ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨਾ ਅਤੇ ਉਨ੍ਹਾਂ ਨੂੰ ਤਕਨੀਕੀ ਤੌਰ ‘ਤੇ ਸਮਰੱਥ ਬਣਾਉਣਾ ਹੈ।

ਕੈਬਨਿਟ ਮੰਤਰੀ ਨੇ ਦੱਸਿਆ ਕਿ 2,500 ਸਿਖਿਆਰਥੀਆਂ ਨੂੰ ਲਾਈਨਮੈਨ ਟਰੇਡ ਵਿੱਚ ਅਪ੍ਰੈਂਟਿਸਸ਼ਿਪ ਸਿਖਲਾਈ ਦਿੱਤੀ ਜਾਵੇਗੀ, ਜਿਸ ਨਾਲ ਉਨ੍ਹਾਂ ਨੂੰ ਬਿਜਲੀ ਖੇਤਰ ਨਾਲ ਜੁੜੇ ਕੰਮਾਂ ਦਾ ਤਜਰਬਾ ਹਾਸਲ ਕਰਨ ਦਾ ਮੌਕਾ ਮਿਲੇਗਾ।

ਉਨ੍ਹਾਂ ਕਿਹਾ ਕਿ 450 ਕਲਰਕਾਂ ਦੀ ਭਰਤੀ ਨਾਲ ਵਿਭਾਗ ਦੇ ਪ੍ਰਸ਼ਾਸਕੀ ਕੰਮਕਾਜ ਨੂੰ ਹੋਰ ਮਜ਼ਬੂਤੀ ਮਿਲੇਗੀ ਅਤੇ ਖਪਤਕਾਰਾਂ ਨੂੰ ਦਿੱਤੀਆਂ ਜਾਣ ਵਾਲੀਆਂ ਸੇਵਾਵਾਂ ਵਿੱਚ ਵੀ ਸੁਧਾਰ ਹੋਵੇਗਾ। ਇਸ ਦੇ ਨਾਲ ਹੀ ਅਪ੍ਰੈਂਟਿਸਸ਼ਿਪ ਪ੍ਰੋਗਰਾਮ ਰਾਹੀਂ ਬਿਜਲੀ ਖੇਤਰ ਲਈ ਹੁਨਰਮੰਦ ਤਕਨੀਕੀ ਅਮਲਾ ਤਿਆਰ ਕੀਤਾ ਜਾਵੇਗਾ।

NO COMMENTS

LEAVE A REPLY

Please enter your comment!
Please enter your name here

Exit mobile version