Home ਦੇਸ਼ ਕੁਲਗਾਮ ਜ਼ਿਲ੍ਹੇ ‘ਚ ਅੱਤਵਾਦੀਆਂ ਤੇ ਸੁਰੱਖਿਆ ਬਲਾਂ ਵਿਚਾਲੇ ਮੁੱਠਭੇੜ ਜਾਰੀ

ਕੁਲਗਾਮ ਜ਼ਿਲ੍ਹੇ ‘ਚ ਅੱਤਵਾਦੀਆਂ ਤੇ ਸੁਰੱਖਿਆ ਬਲਾਂ ਵਿਚਾਲੇ ਮੁੱਠਭੇੜ ਜਾਰੀ

0

ਕੁਲਗਾਮ: ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ (Kulgam District) ‘ਚ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ (Terrorists and Security Forces) ਵਿਚਾਲੇ ਮੁੱਠਭੇੜ ਜਾਰੀ ਹੈ। ਮਿਲੀ ਜਾਣਕਾਰੀ ਮੁਤਾਬਕ ਲੁਕੇ ਹੋਏ ਅੱਤਵਾਦੀਆਂ ਦੀ ਗਿਣਤੀ ਇੱਕ ਜਾਂ ਦੋ ਹੋ ਸਕਦੀ ਹੈ। ਇਹ ਮੁਕਾਬਲਾ ਕੁਲਗਾਮ ਜ਼ਿਲ੍ਹੇ ਦੇ ਦੱਖਣੀ ਖੇਤਰ ਦੇ ਕਾਦਰ ਬੀਹੀਬਾਗ ਇਲਾਕੇ ‘ਚ ਹੋ ਰਿਹਾ ਹੈ, ਜਿੱਥੇ ਸੁਰੱਖਿਆ ਬਲਾਂ ਨੇ ਅੱਤਵਾਦੀਆਂ ਨੂੰ ਘੇਰ ਲਿਆ ਹੈ।

ਸੁਰੱਖਿਆ ਬਲਾਂ ਨੇ ਬਰਾਮਦ ਕੀਤੇ ਹਨ ਹਥਿਆਰ ਅਤੇ ਨਸ਼ੀਲੇ ਪਦਾਰਥ

ਕੁਲਗਾਮ ਵਿੱਚ ਮੁਕਾਬਲੇ ਤੋਂ ਇੱਕ ਦਿਨ ਪਹਿਲਾਂ, ਸੁਰੱਖਿਆ ਬਲਾਂ ਨੇ ਕੁਪਵਾੜਾ ਜ਼ਿਲ੍ਹੇ ਵਿੱਚ ਕੰਟਰੋਲ ਰੇਖਾ ਦੇ ਨੇੜੇ ਸਥਿਤ ਇੱਕ ਜੰਗਲੀ ਖੇਤਰ ਤੋਂ ਵੱਡੀ ਬਰਾਮਦਗੀ ਕੀਤੀ ਸੀ। ਸੁਰੱਖਿਆ ਬਲਾਂ ਨੇ ਉਥੋਂ ਹਥਿਆਰ, ਗੋਲਾ ਬਾਰੂਦ ਅਤੇ ਨਸ਼ੀਲੇ ਪਦਾਰਥਾਂ ਦਾ ਭੰਡਾਰ ਬਰਾਮਦ ਕੀਤਾ ਹੈ। ਇਹ ਕਾਰਵਾਈ ਇਕ ਖਾਸ ਖੁਫੀਆ ਸੂਚਨਾ ਦੇ ਆਧਾਰ ‘ਤੇ ਕੀਤੀ ਗਈ।

ਤੰਗਧਾਰ ‘ਚ ਸੁਰੱਖਿਆ ਬਲਾਂ ਨੇ ਚਲਾਈ ਸਾਂਝੀ ਤਲਾਸ਼ੀ ਮੁਹਿੰਮ

ਸੁਰੱਖਿਆ ਬਲਾਂ ਨੇ ਮੰਗਲਵਾਰ ਨੂੰ ਕੁਪਵਾੜਾ ਜ਼ਿਲ੍ਹੇ ਦੇ ਤੰਗਧਾਰ ਇਲਾਕੇ ਦੇ ਅਮਰੋਹੀ ਇਲਾਕੇ ‘ਚ ਸਾਂਝੀ ਤਲਾਸ਼ੀ ਮੁਹਿੰਮ ਚਲਾਈ। ਇਸ ਆਪ੍ਰੇਸ਼ਨ ‘ਚ ਫੌਜ ਅਤੇ ਪੁਲਿਸ ਨੇ ਸਾਂਝੇ ਤੌਰ ‘ਤੇ ਤਲਾਸ਼ੀ ਲਈ, ਜਿਸ ਦੌਰਾਨ ਚਾਰ ਪਿਸਤੌਲ, ਛੇ ਮੈਗਜ਼ੀਨ, ਕਰੀਬ ਚਾਰ ਕਿਲੋ ਨਸ਼ੀਲਾ ਪਦਾਰਥ ਅਤੇ ਹੋਰ ਹਥਿਆਰ ਬਰਾਮਦ ਹੋਏ। ਇਸ ਦੌਰਾਨ ਫੌਜ ਦੀ ਚਿਨਾਰ ਕੋਰ ਨੇ ‘ਐਕਸ’ ‘ਤੇ ਇਕ ਪੋਸਟ ‘ਚ ਕਿਹਾ ਕਿ ਉਨ੍ਹਾਂ ਦੀ ਕੋਸ਼ਿਸ਼ ਕਸ਼ਮੀਰ ਨੂੰ ਅੱਤਵਾਦ ਤੋਂ ਮੁਕਤ ਰੱਖਣ ਦੀ ਹੈ ਅਤੇ ਉਹ ਇਸ ਵਚਨਬੱਧਤਾ ਨਾਲ ਕੰਮ ਕਰ ਰਹੇ ਹਨ।

ਗ੍ਰਹਿ ਮੰਤਰੀ ਲੈ ਸਕਦੇ ਹਨ ਜੰਮੂ-ਕਸ਼ਮੀਰ ਦੀ ਸੁਰੱਖਿਆ ਸਥਿਤੀ ਦਾ ਜਾਇਜ਼ਾ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਜੰਮੂ-ਕਸ਼ਮੀਰ ‘ਚ ਸੁਰੱਖਿਆ ਸਥਿਤੀ ਦੀ ਸਮੀਖਿਆ ਕਰਨ ਲਈ ਅੱਜ ਯਾਨੀ ਵੀਰਵਾਰ ਨੂੰ ਬੈਠਕ ਕਰ ਸਕਦੇ ਹਨ। ਸੂਤਰਾਂ ਮੁਤਾਬਕ ਸਤੰਬਰ ਅਤੇ ਅਕਤੂਬਰ ‘ਚ ਜੰਮੂ-ਕਸ਼ਮੀਰ ‘ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਬਾਅਦ ਪਹਿਲੀ ਵਾਰ ਇਹ ਬੈਠਕ ਹੋਵੇਗੀ। ਬੈਠਕ ‘ਚ ਜੰਮੂ-ਕਸ਼ਮੀਰ ਦੇ ਲੈਫਟੀਨੈਂਟ ਗਵਰਨਰ ਮਨੋਜ ਸਿਨਹਾ, ਫੌਜ ਦੇ ਸੀਨੀਅਰ ਅਧਿਕਾਰੀ, ਨੀਮ ਫੌਜੀ ਬਲ, ਜੰਮੂ-ਕਸ਼ਮੀਰ ਪ੍ਰਸ਼ਾਸਨ, ਖੁਫੀਆ ਏਜੰਸੀਆਂ ਅਤੇ ਗ੍ਰਹਿ ਮੰਤਰਾਲੇ ਦੇ ਸ਼ਾਮਲ ਹੋਣ ਦੀ ਸੰਭਾਵਨਾ ਹੈ। ਇਸ ਬੈਠਕ ‘ਚ ਗ੍ਰਹਿ ਮੰਤਰੀ ਜੰਮੂ-ਕਸ਼ਮੀਰ ਦੀ ਮੌਜੂਦਾ ਸੁਰੱਖਿਆ ਸਥਿਤੀ ਅਤੇ ਸਰਹੱਦੀ ਖੇਤਰਾਂ ਦੀ ਸਥਿਤੀ ਬਾਰੇ ਜਾਣਕਾਰੀ ਹਾਸਲ ਕਰਨਗੇ।

NO COMMENTS

LEAVE A REPLY

Please enter your comment!
Please enter your name here

Exit mobile version