ਤਰਨ ਤਾਰਨ : ਤਰਨ ਤਾਰਨ ‘ਚ ਅੱਜ ਸਵੇਰੇ ਇਕ ਮੁਕਾਬਲੇ ‘ਚ ਇਕ ਮੁੱਠਭੇੜ ਹੋ ਗਈ। ਇਸੇ ਦੌਰਾਨ ਤਰਨ ਤਾਰਨ ਪੁਲਿਸ ਨੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ, ਜਿਨ੍ਹਾਂ ਕੋਲੋਂ ਹਥਿਆਰ ਵੀ ਬਰਾਮਦ ਕੀਤੇ ਗਏ ਹਨ।
ਜਾਣਕਾਰੀ ਅਨੁਸਾਰ ਦੋਵਾਂ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਦੀ ਯੋਜਨਾ ਤਰਨ ਤਾਰਨ ਸਟਾਫ ਵੱਲੋਂ ਗੁਪਤ ਸੂਚਨਾ ਦੇ ਆਧਾਰ ‘ਤੇ ਬਣਾਈ ਗਈ ਸੀ। ਇਸ ਦੌਰਾਨ ਦੋਵਾਂ ਮੁਲਜ਼ਮਾਂ ਨੇ ਸਰਾਏ ਅਮਾਨਤ ਖਾਂ ਥਾਣੇ ਨੇੜੇ ਪੁਲਿਸ ਮੁਲਾਜ਼ਮਾਂ ‘ਤੇ ਗੋਲੀਆਂ ਚਲਾ ਦਿੱਤੀਆਂ। ਪੁਲਿਸ ਨੇ ਵੀ ਜਵਾਬੀ ਕਾਰਵਾਈ ਕੀਤੀ, ਜਿਸ ਵਿੱਚ ਇੱਕ ਮੁਲਜ਼ਮ ਗੋਲੀ ਲੱਗਣ ਕਾਰਨ ਜ਼ਖਮੀ ਹੋ ਗਿਆ। ਉਸ ਦੇ ਸਾਥੀ ਨੇ ਮੌਕੇ ਤੋਂ ਭੱਜਣ ਦੀ ਕੋਸ਼ਿਸ਼ ਕੀਤੀ, ਪਰ ਪੁਲਿਸ ਨੇ ਉਸ ਨੂੰ ਵੀ ਗ੍ਰਿਫ਼ਤਾਰ ਕਰ ਲਿਆ।
ਮੁਕਾਬਲੇ ‘ਚ ਗੋਲੀ ਲੱਗਣ ਨਾਲ ਜ਼ਖਮੀ ਹੋਏ ਮੁਲਜ਼ਮ ਦੀ ਪਛਾਣ ਸੁਖਦੇਵ ਸਿੰਘ ਵਜੋਂ ਹੋਈ ਹੈ। ਉਸ ਦੇ ਸਾਥੀ ਸਵਰਨ ਕੁਮਾਰ ਨੂੰ ਵੀ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਦੋਵਾਂ ਕੋਲੋਂ ਦੋ ਗਲਾਕ ਪਿਸਤੌਲ ਅਤੇ ਇਕ ਮੋਟਰਸਾਈਕਲ ਬਰਾਮਦ ਕੀਤਾ ਗਿਆ ਹੈ। ਇਹ ਦੋਵੇਂ ਸਰਹੱਦ ਪਾਰ ਤਸਕਰੀ ਨੈੱਟਵਰਕ ਦਾ ਹਿੱਸਾ ਸਨ।








