Monday, August 10, 2026
Google search engine
Homeਪੰਜਾਬਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਸਭ ਨੂੰ ਇਕੱਠੇ ਆਉਣ ਦੀ ਲੋੜ:...

ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਸਭ ਨੂੰ ਇਕੱਠੇ ਆਉਣ ਦੀ ਲੋੜ: ਗਵਰਨਰ ਗੁਲਾਬ ਚੰਦ ਕਟਾਰੀਆ

ਨਾਭਾ: ਪੰਜਾਬ ਦੇ ਗਵਰਨਰ ਗੁਲਾਬ ਚੰਦ ਕਟਾਰੀਆ ਨਾਭਾ ਵਿਖੇ ਮਹਾਰਾਜਾ ਜੱਸਾ ਸਿੰਘ ਰਾਮਗੜੀਆ ਜੀ ਦੇ ਸਮਾਗਮ ਵਿੱਚ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕਰਨ ਲਈ ਪਹੁੰਚੇ। ਇਸ ਮੌਕੇ ਉਨ੍ਹਾਂ ਮਹਾਰਾਜਾ ਜੱਸਾ ਸਿੰਘ ਰਾਮਗੜੀਆ ਜੀ ਦੀ ਜੀਵਨੀ ਅਤੇ ਉਨ੍ਹਾਂ ਦੇ ਯੋਗਦਾਨ ਬਾਰੇ ਚਾਨਣਾ ਪਾਇਆ। ਗਵਰਨਰ ਨੇ ਪੰਜਾਬ ਦੇ ਮਿਹਨਤਕਸ਼ ਲੋਕਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪੰਜਾਬੀਆਂ ਨੇ ਹਰ ਮੁਸ਼ਕਲ ਸਮੇਂ ਦਾ ਹੱਸਦੇ ਹੋਏ ਸਾਹਮਣਾ ਕੀਤਾ ਹੈ ਅਤੇ ਦੇਸ਼ ਦੀ ਤਰੱਕੀ ਵਿੱਚ ਅਹਿਮ ਯੋਗਦਾਨ ਪਾਇਆ ਹੈ।

ਸਮਾਗਮ ਦੌਰਾਨ ਗਵਰਨਰ ਨੇ ਨਸ਼ਿਆਂ ਦੇ ਮੁੱਦੇ ‘ਤੇ ਵੀ ਚਿੰਤਾ ਜਤਾਈ। ਉਨ੍ਹਾਂ ਕਿਹਾ ਕਿ ਪੰਜਾਬ ਦਾ ਗੁਆਂਢੀ ਦੇਸ਼ ਪਾਕਿਸਤਾਨ ਲਗਾਤਾਰ ਨੌਜਵਾਨਾਂ ਨੂੰ ਨਸ਼ਿਆਂ ਦਾ ਸ਼ਿਕਾਰ ਬਣਾਉਣ ਲਈ ਵੱਖ-ਵੱਖ ਤਰੀਕਿਆਂ ਨਾਲ ਨਸ਼ੇ ਭੇਜਣ ਦੀ ਕੋਸ਼ਿਸ਼ ਕਰ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪਹਿਲਾਂ ਵੱਡੇ ਡਰੋਨਾਂ ਰਾਹੀਂ ਨਸ਼ੇ ਭੇਜੇ ਜਾਂਦੇ ਸਨ, ਜਿਨ੍ਹਾਂ ਨੂੰ ਸੁਰੱਖਿਆ ਏਜੰਸੀਆਂ ਵੱਲੋਂ ਕਾਬੂ ਕਰ ਲਿਆ ਗਿਆ ਸੀ। ਪਰ ਹੁਣ ਨਵੀਂ ਤਕਨੀਕ ਨਾਲ ਛੋਟੇ ਅਤੇ ਘੱਟ ਦਿਖਾਈ ਦੇਣ ਵਾਲੇ ਡਰੋਨ ਭੇਜੇ ਜਾ ਰਹੇ ਹਨ, ਜੋ ਸੁਰੱਖਿਆ ਲਈ ਵੱਡੀ ਚੁਣੌਤੀ ਬਣ ਰਹੇ ਹਨ।

ਗਵਰਨਰ ਨੇ ਕਿਹਾ ਕਿ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਵੱਲੋਂ ਐਂਟੀ-ਡਰੋਨ ਸਿਸਟਮ ਦੀ ਮਦਦ ਨਾਲ ਅਜਿਹੀਆਂ ਗਤੀਵਿਧੀਆਂ ਨੂੰ ਰੋਕਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਕਈ ਡਰੋਨਾਂ ਨੂੰ ਕਾਬੂ ਵੀ ਕੀਤਾ ਗਿਆ ਹੈ, ਪਰ ਪਾਕਿਸਤਾਨ ਵੱਲੋਂ ਨਵੀਂ ਤਕਨੀਕ ਨਾਲ ਚੁਣੌਤੀਆਂ ਜਾਰੀ ਹਨ।

ਗਵਰਨਰ ਨੇ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ਿਆਂ ਦੇ ਖਾਤਮੇ ਲਈ ਸਿਰਫ਼ ਸਰਕਾਰ ਹੀ ਨਹੀਂ, ਸਗੋਂ ਸਮਾਜ ਦੇ ਹਰ ਵਰਗ ਨੂੰ ਇਕੱਠੇ ਹੋ ਕੇ ਅੱਗੇ ਆਉਣਾ ਪਵੇਗਾ। ਉਨ੍ਹਾਂ ਕਿਹਾ ਕਿ ਜੇਕਰ ਲੋਕ ਸਹਿਯੋਗ ਕਰਨ ਤਾਂ ਪੰਜਾਬ ਨੂੰ ਮੁੜ ਤੋਂ ਖੁਸ਼ਹਾਲ ਅਤੇ ਨੰਬਰ ਇੱਕ ਸੂਬਾ ਬਣਾਇਆ ਜਾ ਸਕਦਾ ਹੈ।

ਸਮਾਗਮ ਦੌਰਾਨ ਵੱਡੀ ਗਿਣਤੀ ਵਿੱਚ ਸੰਗਤਾਂ, ਸਮਾਜਿਕ ਆਗੂ ਅਤੇ ਪ੍ਰਮੁੱਖ ਹਸਤੀਆਂ ਮੌਜੂਦ ਸਨ। ਗਵਰਨਰ ਦੇ ਸੰਬੋਧਨ ਨੂੰ ਲੋਕਾਂ ਵੱਲੋਂ ਧਿਆਨ ਨਾਲ ਸੁਣਿਆ ਗਿਆ ਅਤੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਉਨ੍ਹਾਂ ਦੇ ਸੰਦੇਸ਼ ਦੀ ਸਰਾਹਨਾ ਕੀਤੀ ਗਈ।

RELATED ARTICLES
- Advertisment -
Google search engine
Google search engine
Google search engine

Most Popular

Recent Comments