ਮਸ਼ਹੂਰ ਪੰਜਾਬੀ ਗਾਇਕ ਕਰਨ ਔਜਲਾ ‘ਤੇ ਲਾਈਵ ਸ਼ੋਅ ਦੌਰਾਨ ਹੋਇਆ ਹਮਲਾ

0
83

ਪੰਜਾਬ : ਮਸ਼ਹੂਰ ਪੰਜਾਬੀ ਗਾਇਕ ਕਰਨ ਔਜਲਾ ‘ਤੇ ਲਾਈਵ ਸ਼ੋਅ ਦੌਰਾਨ ਹਮਲਾ ਹੋਣ ਦੀ ਖ਼ਬਰ ਆਈ ਹੈ। ਇਸ ਪੂਰੀ ਘਟਨਾ ਦਾ ਵੀਡੀਓ ਵਾਇਰਲ ਹੋ ਰਿਹਾ ਹੈ।

ਹਾਲ ਹੀ ‘ਚ ਕਰਨ ਦਾ ਸ਼ੋਅ ਲੰਡਨ ‘ਚ ਸੀ, ਜਿੱਥੇ ਲਾਈਵ ਸ਼ੋਅ ਦੌਰਾਨ ਉੱਥੇ ਮੌਜੂਦ ਇਕ ਪ੍ਰਸ਼ੰਸਕ ਨੇ ਉਨ੍ਹਾਂ ‘ਤੇ ਜੁੱਤੀ ਸੁੱਟ ਦਿੱਤੀ। ਜੁੱਤੀ ਸਿੱਧੀ ਗਾਇਕ ਦੇ ਚਿਹਰੇ ‘ਤੇ ਲੱਗੀ, ਇਸੇ ਦੌਰਾਨ ਗੁੱਸੇ ਨਾਲ ਲਾਲ ਹੋਏ ਗਾਇਕ ਨੇ ਸ਼ੋਅ ਅੱਧ ਵਿਚਾਲੇ ਹੀ ਬੰਦ ਕਰ ਦਿੱਤਾ ਅਤੇ ਜੁੱਤੀ ਸੁੱਟਣ ਵਾਲੇ ਵਿਅਕਤੀ ਦੀ ਭਾਲ ਸ਼ੁਰੂ ਕਰ ਦਿੱਤੀ। ਉਨ੍ਹਾਂ ਨੇ ਇਹ ਵੀ ਕਿਹਾ ਕਿ ਮੈਂ ਇੰਨਾ ਮਾੜਾ ਨਹੀਂ ਗਾ ਰਿਹਾ ਕਿ ਤੁਸੀਂ ਮੇਰੇ ‘ਤੇ ਜੁੱਤੀ ਸੁੱਟ ਕੇ ਮੈਨੂੰ ਮਾਰੋ।

ਜੇਕਰ ਤੁਹਾਨੂੰ ਮੇਰੇ ਨਾਲ ਕੋਈ ਸਮੱਸਿਆ ਹੈ ਤਾਂ ਸਿੱਧੇ ਸਟੇਜ ‘ਤੇ ਆ ਕੇ ਗੱਲ ਕਰੋ… ਕਿਉਂਕਿ ਮੈਂ ਕੁਝ ਗਲਤ ਨਹੀਂ ਕਹਿ ਰਿਹਾ। ਇਸ ਦੌਰਾਨ ਸੁਰੱਖਿਆ ਗਾਰਡ ਜੁੱਤੀ ਸੁੱਟਣ ਵਾਲੇ ਨੂੰ ਫੜ ਕੇ ਲੈ ਜਾਂਦੇ ਹਨ। ਇਸ ਪੂਰੀ ਘਟਨਾ ਦਾ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ।

LEAVE A REPLY

Please enter your comment!
Please enter your name here