3 ਬੱਚਿਆਂ ਸਮੇਤ ਪਿਓ ਨੇ ਮਾਰੀ ਨਹਿਰ ‘ਚ ਛਾਲ

0
320

ਸ੍ਰੀ ਮੁਕਤਸਰ ਸਾਹਿਬ : ਸ੍ਰੀ ਮੁਕਤਸਰ ਸਾਹਿਬ (Sri Muktsar Sahib) ਦੇ ਪਿੰਡ ਭੁੱਲਰ (village Bhullar) ਤੋਂ ਸਨਸਨੀਖੇਜ਼ ਖ਼ਬਰ ਸਾਹਮਣੇ ਆਈ ਹੈ। ਪਿਤਾ ਨੇ 3 ਬੱਚਿਆਂ ਸਮੇਤ ਨਹਿਰ ‘ਚ ਛਾਲ ਮਾਰ ਦਿੱਤੀ ਹੈ। ਇਸ ਘਟਨਾ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਬੱਚਿਆਂ ਸਮੇਤ ਪਿਤਾ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਪਿੰਡ ਵਾਸੀ ਅਤੇ ਗੋਤਾਖੋਰ ਵੀ ਉਨ੍ਹਾਂ ਦੀ ਭਾਲ ਵਿੱਚ ਜੁਟੇ ਹੋਏ ਹਨ ਪਰ ਅਜੇ ਤੱਕ ਕੋਈ ਸੁਰਾਗ ਨਹੀਂ ਮਿਲਿਆ ਹੈ। ਇਹ ਖੌਫਨਾਕ ਕਦਮ ਕਿਉਂ ਚੁੱਕਿਆ ਗਿਆ, ਇਸ ਬਾਰੇ ਕੋਈ ਜਾਣਕਾਰੀ ਨਹੀਂ ਮਿਲੀ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਪਿਤਾ ਜੈਰੂਪਾ ਰਾਮ ਰਾਜਸਥਾਨ ਦਾ ਰਹਿਣ ਵਾਲਾ ਹੈ। ਉਹ ਕੱਲ੍ਹ ਹੀ ਆਪਣੇ ਬੱਚਿਆਂ ਨਾਲ ਰਾਜਸਥਾਨ ਤੋਂ ਪੰਜਾਬ ਆਇਆ ਸੀ ਜਦਕਿ ਉਸ ਦੀ ਮਾਂ ਰਾਜਸਥਾਨ ਵਿੱਚ ਹੈ। ਪੁਲਿਸ ਬੱਚੇ ਸੁਰੇਸ਼, ਦਲੀਪ ਅਤੇ ਛੋਟੀ ਬੇਟੀ ਮਨੀਸ਼ਾ ਸਮੇਤ ਪਿਤਾ ਦੀ ਭਾਲ ‘ਚ ਲੱਗੀ ਹੋਈ ਹੈ। ਪੁਲਿਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ।

LEAVE A REPLY

Please enter your comment!
Please enter your name here