ਫਤਿਹਾਬਾਦ ‘ਚ ਖੜੀ ਕਣਕ ਦੀ ਫਸਲ ਨੂੰ ਲੱਗੀ ਅੱਗ

0
111

ਫਤਿਹਾਬਾਦ : ਫਤਿਹਾਬਾਦ ਤੋਂ ਇਸ ਸਮੇਂ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਜਿੱਥੇ ਜ਼ਿਲ੍ਹੇ ਦੇ ਪਿੰਡ ਰੂਪਨਗਰ ਢਾਣੀ ਅਤੇ ਪੰਚਾਇਤ ਬੋਸਵਾਲ ਦੇ ਖੇਤਾਂ ਵਿੱਚ ਖੜੀ ਕਣਕ ਦੀ ਫਸਲ ਨੂੰ ਅੱਗ ਲੱਗ ਗਈ । ਸੂਚਨਾ ਮਿਲਣ ‘ਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ‘ਤੇ ਪਹੁੰਚੀਆਂ ਅਤੇ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ।

ਅੱਗ ਪਿੰਡ ਦੇ ਪੁਰਸ਼ੋਤਮ, ਹੰਸਰਾਜ ਮਰਾਠੀ, ਰੋਸ਼ਨ, ਪਿੰਕੀ ਅਤੇ ਰਣਜੀਤ ਦੇ ਖੇਤਾਂ ਵਿੱਚ ਲੱਗੀ। ਜਿਸ ਤੋਂ ਬਾਅਦ ਆਸ ਪਾਸ ਦੇ ਲੋਕਾਂ ਨੇ ਇਸ ਮਾਮਲੇ ਦੀ ਸੂਚਨਾ ਫਾਇਰ ਬ੍ਰਿਗੇਡ ਨੂੰ ਦਿੱਤੀ। ਅੱਗ ਬੁਝਾਉਣ ਲਈ ਫਾਇਰ ਬ੍ਰਿਗੇਡ ਦੀਆਂ ਤਿੰਨ ਗੱਡੀਆਂ ਮੌਕੇ ‘ਤੇ ਪਹੁੰਚੀਆਂ। ਅੱਗ ‘ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਹ ਅੱਗ 22 ਤੋਂ 25 ਏਕੜ ਵਿੱਚ ਲੱਗੀ ਹੈ। ਜਿਸ ਵਿੱਚ 10 ਤੋਂ 12 ਏਕੜ ਕਣਕ ਦੀ ਖੜ੍ਹੀ ਫਸਲ ਅਤੇ ਬਾਕੀ ਪਰਾਲੀ ਸ਼ਾਮਲ ਹੈ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ।

LEAVE A REPLY

Please enter your comment!
Please enter your name here