ਤਰਨਤਾਰਨ ਦੇ ਪਿੰਡ ‘ਚ ਹੋਈ ਗੋਲੀਬਾਰੀ, ਸਰਪੰਚ ਗੰਭੀਰ ਜ਼ਖ਼ਮੀ

0
110

ਤਰਨ ਤਾਰਨ : ਤਰਨ ਤਾਰਨ ਦੇ ਪਿੰਡ ਚੇਲਾ ਵਿੱਚ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਪਿੰਡ ਦੀ ਪੰਚਾਇਤੀ ਜ਼ਮੀਨ ਨੂੰ ਜ਼ਬਰਦਸਤੀ ਵਾਹ ਰਹੀ ਧਿਰ ਜਜਬੀਰ ਸਿੰਘ ਨੇ ਗੋਲੀਆਂ ਚਲਾ ਦਿੱਤੀਆਂ। ਇਸ ਘਟਨਾ ਵਿੱਚ ਪਿੰਡ ਦਾ ਮੌਜੂਦਾ ਸਰਪੰਚ ਗੰਭੀਰ ਜ਼ਖਮੀ ਹੋ ਗਿਆ। ਜ਼ਖਮੀ ਸਰਪੰਚ ਨੂੰ ਮੌਕੇ ‘ਤੇ ਹਸਪਤਾਲ ਦਾਖਲ ਕਰਵਾਇਆ ਗਿਆ, ਜਿੱਥੇ ਉਸਦਾ ਇਲਾਜ ਚੱਲ ਰਿਹਾ ਹੈ।

ਪੁਲਿਸ ਫਿਲਹਾਲ ਮਾਮਲੇ ਦੀ ਜਾਂਚ ਕਰ ਰਹੀ ਹੈ। ਉੱਥੇ ਪਹੁੰਚੇ ਪਿੰਡ ਵਾਸੀਆਂ ਨੇ ਦੱਸਿਆ ਕਿ ਇੱਕ ਪਾਸੇ ਪਿੰਡ ਦੀ ਪੰਚਾਇਤੀ ਜ਼ਮੀਨ ‘ਤੇ ਪਾਰਟੀ ਵੱਲੋਂ ਵਾਹਿਆ ਜਾ ਰਿਹਾ ਸੀ, ਉੱਥੇ ਹੀ ਦੂਜੇ ਪਾਸੇ ਗੁੰਡਾਗਰਦੀ ਕਰਦੇ ਹੋਏ ਸਰਪੰਚ ਨੂੰ ਗੋਲੀ ਮਾਰ ਕੇ ਜ਼ਖਮੀ ਕਰ ਦਿੱਤਾ ਗਿਆ। ਪਿੰਡ ਵਾਸੀਆਂ ਨੇ ਸਰਪੰਚ ‘ਤੇ ਜਾਨੋਂ ਮਾਰਨ ਦੇ ਇਰਾਦੇ ਨਾਲ ਗੋਲੀ ਚਲਾਉਣ ਵਾਲੇ ਵਿਅਕਤੀ ਵਿਰੁੱਧ ਬਣਦੀ ਕਾਰਵਾਈ ਦੀ ਮੰਗ ਕੀਤੀ ਹੈ।

LEAVE A REPLY

Please enter your comment!
Please enter your name here