ਮੁਜ਼ੱਫਰਪੁਰ ‘ਚ ਪ੍ਰਾਈਵੇਟ ਸਕੂਲ ਦੇ ਬਾਹਰ ਹੋਈ ਫਾਇਰਿੰਗ

0
34

ਬਿਹਾਰ : ਬਿਹਾਰ ਦੇ ਮੁਜ਼ੱਫਰਪੁਰ ਜ਼ਿਲ੍ਹੇ ਤੋਂ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਇੱਕ ਪ੍ਰਾਈਵੇਟ ਸਕੂਲ ਦੇ ਬਾਹਰ ਮੋਟਰਸਾਈਕਲ ਸਵਾਰ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਚਲਾਉਣ ਦੀ ਘਟਨਾ ਵਾਪਰੀ। ਵਾਰਦਾਤ ਤੋਂ ਬਾਅਦ ਹਮਲਾਵਰ ਮੌਕੇ ਤੋਂ ਫ਼ਰਾਰ ਹੋ ਗਏ।

ਜਾਣਕਾਰੀ ਦੇ ਅਨੁਸਾਰ ਹਮਲਾਵਰਾਂ ਨੇ ਸਕੂਲ ਦੇ ਮੁੱਖ ਗੇਟ ’ਤੇ ਪਹਿਲਾਂ ਇੱਕ ਨੋਟ/ਪੋਸਟਰ ਲਗਾਇਆ। ਇਸ ਵਿੱਚ ਸਕੂਲ ਪ੍ਰਬੰਧਕਾਂ ਤੋਂ 50 ਲੱਖ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਗਈ ਅਤੇ ਮੰਗ ਪੂਰੀ ਨਾ ਕਰਨ ’ਤੇ ਗੰਭੀਰ ਨਤੀਜੇ ਭੁਗਤਣ ਦੀ ਧਮਕੀ ਦਿੱਤੀ ਗਈ।

ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਸ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਨੇ ਫਿਰੌਤੀ ਵਾਲਾ ਨੋਟ ਵੀ ਬਰਾਮਦ ਕਰ ਲਿਆ ਹੈ। ਮਾਮਲੇ ਦੀ ਜਾਂਚ ਦੌਰਾਨ ਇਲਾਕੇ ਵਿੱਚ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ, ਤਾਂ ਜੋ ਹਮਲਾਵਰਾਂ ਦੀ ਪਛਾਣ ਕੀਤੀ ਜਾ ਸਕੇ।

ਪੁਲਿਸ ਅਧਿਕਾਰੀਆਂ ਅਨੁਸਾਰ ਸਕੂਲ ਨਾਲ ਜੁੜੇ ਕਿਸੇ ਜ਼ਮੀਨੀ ਵਿਵਾਦ ਦੇ ਐਂਗਲ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਸੀਸੀਟੀਵੀ ਫੁਟੇਜ ਵਿੱਚ ਹੈਲਮੇਟ ਪਹਿਨੇ ਕੁਝ ਮੋਟਰਸਾਈਕਲ ਸਵਾਰ ਸਕੂਲ ਦੇ ਗੇਟ ’ਤੇ ਨੋਟ ਚਿਪਕਾਉਂਦੇ ਅਤੇ ਫਾਇਰਿੰਗ ਕਰਦੇ ਨਜ਼ਰ ਆ ਰਹੇ ਹਨ।

ਮੁਜ਼ੱਫਰਪੁਰ ਦੀ ਡਿਪਟੀ ਸੁਪਰਡੈਂਟ ਆਫ਼ ਪੁਲਿਸ (ਪੱਛਮੀ) ਸੁਚਿੱਤਰਾ ਕੁਮਾਰੀ ਨੇ ਦੱਸਿਆ ਕਿ ਪੁਲਿਸ ਵੱਲੋਂ ਮਾਮਲੇ ਦੇ ਹਰ ਪੱਖ ਤੋਂ ਜਾਂਚ ਕੀਤੀ ਜਾ ਰਹੀ ਹੈ। ਫਿਲਹਾਲ ਹਮਲਾਵਰਾਂ ਦੀ ਪਛਾਣ ਕਰਨ ਅਤੇ ਘਟਨਾ ਦੇ ਪਿੱਛੇ ਅਸਲ ਕਾਰਨ ਪਤਾ ਲਗਾਉਣ ਲਈ ਜਾਂਚ ਜਾਰੀ ਹੈ।

LEAVE A REPLY

Please enter your comment!
Please enter your name here