ਰੰਜ਼ੀਸ ਦੇ ਚਲਦਿਆਂ ਗੁਆਂਢਣ ਔਰਤ ਨੇ ਕੀਤਾ ਇਹ ਸ਼ਰਮਨਾਕ ਕਾਰਾ

0
361

ਬਾਬਾ ਬਕਾਲਾ ਸਾਹਿਬ : ਪਿੰਡ ਬੇਦਾਦਪੁਰ (village Bedadpur) ਵਿੱਚ ਇੱਕ ਔਰਤ ਵੱਲੋਂ ਆਪਣੇ ਗੁਆਂਢੀ ਦੇ ਘਰ ਨੂੰ ਅੱਗ ਲਾਉਣ ਦਾ ਗੰਭੀਰ ਮਾਮਲਾ ਸਾਹਮਣੇ ਆਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਦੋਸ਼ੀ ਔਰਤ ਨੇ ਗੁਆਂਢੀ ਦੇ ਘਰ ਨੂੰ ਉਸ ਸਮੇਂ ਅੱਗ ਲਗਾ ਦਿੱਤੀ ਜਦੋਂ ਘਰ ਦੇ ਸਾਰੇ ਮੈਂਬਰ ਘਰੋਂ ਬਾਹਰ ਗਏ ਹੋਏ ਸਨ। ਬਾਬਾ ਬਕਾਲਾ ਸਾਹਿਬ ਪੁਲਿਸ ਨੇ ਦੋਸ਼ੀ ਔਰਤ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਅਦਾਲਤ ‘ਚ ਪੇਸ਼ ਕਰਨ ਤੋਂ ਬਾਅਦ ਜੇਲ੍ਹ ਭੇਜ ਦਿੱਤਾ ਗਿਆ ਹੈ।

ਚੌਕੀ ਇੰਚਾਰਜ ਬਲਵਿੰਦਰ ਸਿੰਘ ਏ.ਐਸ.ਆਈ. ਬਾਬਾ ਬਕਾਲਾ ਸਾਹਿਬ ਨੇ ਦੱਸਿਆ ਕਿ ਜਦੋਂ ਗੁਰਦਿੱਤ ਸਿੰਘ ਪੁੱਤਰ ਮੇਜਰ ਸਿੰਘ ਦਾ ਪਰਿਵਾਰ ਗੁਰਦੁਆਰਾ ਸਾਹਿਬ ਪਟਿਆਲਾ ਵਿਖੇ ਮੱਥਾ ਟੇਕਣ ਗਏ ਤਾਂ ਕਿਸੇ ਗੱਲ ਦੀ ਰੰਜਿਸ਼ ਦੇ ਚਲਦਿਆ ਅਮਰਜੀਤ ਪਤਨੀ ਮੰਗਲ ਸਿੰਘ ਵਾਸੀ ਬੇਦਾਦਪੁਰ ਨੇ ਉਨ੍ਹਾਂ ਦੇ ਘਰ ਨੂੰ ਅੱਗ ਲਗਾ ਦਿੱਤੀ। ਜਿਸ ਵਿੱਚ ਉਨ੍ਹਾਂ ਦਾ ਸਾਰਾ ਕੀਮਤੀ ਸਮਾਨ ਸੜ ਕੇ ਸੁਆਹ ਹੋ ਗਿਆ।

LEAVE A REPLY

Please enter your comment!
Please enter your name here