ਸਿੱਧਵਾਂ ਬੇਟ: ਜ਼ਿਲ੍ਹਾ ਲੁਧਿਆਣਾ ਦੇ ਸੀਨੀਅਰ ਸਿਆਸਤਦਾਨ ਅਤੇ ਸਾਬਕਾ ਕਾਂਗਰਸੀ ਵਿਧਾਇਕ ਗੁਰਦੀਪ ਸਿੰਘ ਭੈਣੀ ਦਾ ਅੱਜ ਸਵੇਰੇ ਅਚਾਨਕ ਦੇਹਾਂਤ ਹੋ ਗਿਆ। ਉਹ ਲਗਭਗ 92 ਸਾਲ ਦੇ ਸਨ। ਉਨ੍ਹਾਂ ਦੇ ਪੁੱਤਰ ਪੰਜਾਬ ਖਾਦੀ ਬੋਰਡ ਦੇ ਸਾਬਕਾ ਚੇਅਰਮੈਨ ਮੇਜਰ ਸਿੰਘ ਭੈਣੀ ਅਤੇ ਇੱਕ ਮਸ਼ਹੂਰ ਕੈਨੇਡੀਅਨ ਕਾਰੋਬਾਰੀ ਸੁਖਦੇਵ ਸਿੰਘ ਤੂਰ ਨੇ ਕਿਹਾ ਕਿ ਉਨ੍ਹਾਂ ਦੇ ਪਿਤਾ ਗੁਰਦੀਪ ਸਿੰਘ ਭੈਣੀ ਦਾ ਅੰਤਿਮ ਸਸਕਾਰ ਵਿਦੇਸ਼ ਤੋਂ ਪਰਿਵਾਰਕ ਮੈਂਬਰਾਂ ਦੇ ਆਉਣ ਤੋਂ ਬਾਅਦ ਕੀਤਾ ਜਾਵੇਗਾ।
