ਕਾਲਾਂਵਾਲੀ ਦੇ ਸਾਬਕਾ ਵਿਧਾਇਕ ਬਲਕੌਰ ਸਿੰਘ ਨੇ ਭਾਜਪਾ ਪਾਰਟੀ ਤੋਂ ਦਿੱਤਾ ਅਸਤੀਫ਼ਾ

0
62

ਕਾਲਾਂਵਾਲੀ: ਹਰਿਆਣਾ ਭਾਜਪਾ ਵਿੱਚ ਇਸ ਸਮੇਂ ਭਗਦੜ ਮੱਚੀ ਹੋਈ ਹੈ। ਸਿਖਰਲੀ ਲੀਡਰਸ਼ਿਪ ਨੇ ਜਿਵੇਂ ਹੀ ਵਿਧਾਨ ਸਭਾ (The Vidhan Sabha) ਲਈ 67 ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ। ਇਸ ਤੋਂ ਬਾਅਦ ਅਸਤੀਫ਼ਿਆਂ ਦਾ ਸਿਲਸਿਲਾ ਸ਼ੁਰੂ ਹੋ ਗਿਆ। ਹੁਣ ਕਾਲਾਂਵਾਲੀ ਦੇ ਸਾਬਕਾ ਵਿਧਾਇਕ ਬਲਕੌਰ ਸਿੰਘ (Former MLA Balkaur Singh) ਨੇ ਪਾਰਟੀ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਹ ਆਪਣੇ ਸਾਥੀਆਂ ਸਮੇਤ ਦਿੱਲੀ ਲਈ ਰਵਾਨਾ ਹੋ ਗਏ। ਉਹ ਆਪਣੇ ਸਾਥੀਆਂ ਸਮੇਤ ਕਾਂਗਰਸ ਵਿੱਚ ਸ਼ਾਮਲ ਹੋਣਗੇ।

ਉਨ੍ਹਾਂ ਸੂਬਾ ਪ੍ਰਧਾਨ ਮੋਹਨ ਲਾਲ ਬਡੋਲੀ ਨੂੰ ਪੱਤਰ ਜਾਰੀ ਕਰਕੇ ਕਿਹਾ ਕਿ ਮੈਂ ਭਾਰਤੀ ਜਨਤਾ ਪਾਰਟੀ ਦੀ ਹਰ ਜ਼ਿੰਮੇਵਾਰੀ ਅਤੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦਿੰਦਾ ਹਾਂ। ਕਿਰਪਾ ਕਰਕੇ ਮੇਰਾ ਅਸਤੀਫ਼ਾ ਸਵੀਕਾਰ ਕੀਤਾ ਜਾਵੇ।

LEAVE A REPLY

Please enter your comment!
Please enter your name here