ਸ੍ਰੀਨਗਰ : ਜੰਮੂ-ਕਸ਼ਮੀਰ ਦੀ ਰਾਜਧਾਨੀ ਸ੍ਰੀਨਗਰ ਵਿੱਚ ਬੀਤੀ ਦੇਰ ਰਾਤ ਇੱਕ ਵੱਡਾ ਹਾਦਸਾ ਵਾਪਰਿਆ। ਇੱਥੇ ਬਾਰਾਮੂਲਾ ਜ਼ਿਲ੍ਹੇ ਵਿੱਚ ਇੱਕ ਪਰਿਵਾਰ ਦੀ ਐਸ.ਯੂ.ਵੀ. ਖਾਈ ਵਿੱਚ ਡਿੱਗ ਗਈ। ਗੱਡੀ ਦੇ ਖਾਈ ਵਿੱਚ ਡਿੱਗਣ ਕਾਰਨ ਪਰਿਵਾਰ ਦੇ ਚਾਰ ਮੈਂਬਰਾਂ ਦੀ ਮੌਤ ਹੋ ਗਈ। ਹਾਦਸੇ ਦੀ ਸੂਚਨਾ ਮਿਲਦੇ ਹੀ ਸਥਾਨਕ ਲੋਕ ਅਤੇ ਪੁਲਿਸ ਮੌਕੇ ‘ਤੇ ਪਹੁੰਚ ਗਏ ਅਤੇ ਰਾਹਤ ਕਾਰਜ ਸ਼ੁਰੂ ਕੀਤੇ।
ਹਾਦਸੇ ਦੇ ਬਾਰੇ ਵਿੱਚ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਇਹ ਹਾਦਸਾ ਬੀਤੀ ਦੇਰ ਰਾਤ ਉੜੀ ਜ਼ਿਲ੍ਹੇ ਦੇ ਗੋਹਾਲਨ ਵਿੱਚ ਵਾਪਰੀ। ਪੁਲਿਸ ਨੇ ਦੱਸਿਆ ਕਿ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਇੱਕ ਪਰਿਵਾਰ ਨੇੜਲੇ ਪਿੰਡ ਵਿੱਚ ਇੱਕ ਵਿਆਹ ਤੋਂ ਵਾਪਸ ਆ ਰਿਹਾ ਸੀ। ਪੁਲਿਸ ਨੇ ਅੱਗੇ ਦੱਸਿਆ ਕਿ ਹਾਦਸਾ ਇੰਨਾ ਭਿਆਨਕ ਸੀ ਕਿ ਐਸ.ਯੂ.ਵੀ. ਵਿੱਚ ਸਵਾਰ ਡਰਾਈਵਰ ਸਮੇਤ ਪੰਜ ਲੋਕ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ। ਸਾਰੇ ਜ਼ਖਮੀਆਂ ਨੂੰ ਤੁਰੰਤ ਨੇੜਲੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ।
ਇਸ ਦੌਰਾਨ ਅਧਿਕਾਰੀਆਂ ਨੇ ਦੱਸਿਆ ਕਿ ਮ੍ਰਿਤਕਾਂ ਦੀ ਪਛਾਣ ਸਈਅਦ ਸ਼ਫੀਕ ਸ਼ਾਹ (26), ਉਸਦੀ ਪਤਨੀ ਰਸ਼ੀਦਾ ਬਾਨੋ (25), ਉਸਦੀ ਭੈਣ ਦਿਲਨਾਜ਼ ਫਾਤਿਮਾ (17) ਅਤੇ ਇੱਕ ਚਚੇਰੀ ਭੈਣ ਸ਼ਾਹਿਦ ਫਾਤਿਮਾ (27) ਵਜੋਂ ਹੋਈ ਹੈ, ਜਿਨ੍ਹਾਂ ਦੀ ਸੱਟਾਂ ਲੱਗਣ ਕਾਰਨ ਮੌਤ ਹੋ ਗਈ। ਇਸ ਦੌਰਾਨ, ਇੱਕ 11 ਸਾਲਾ ਲੜਕੀ ਨੂੰ ਇਲਾਜ ਲਈ ਸਰਕਾਰੀ ਮੈਡੀਕਲ ਕਾਲਜ ਹਸਪਤਾਲ, ਬਾਰਾਮੂਲਾ ਵਿੱਚ ਤਬਦੀਲ ਕਰ ਦਿੱਤਾ ਗਿਆ।






