HomePunjabਸਪੋਕੇਨ ਕਾਊਂਟੀ ਦੇ ਸਪੈਂਗਲ ਇਲਾਕੇ ’ਚ ਹੋਈ ਫਾਇਰਿੰਗ ਦੌਰਾਨ ਇੱਕ ਪੁਲਿਸ ਮੁਲਾਜ਼ਮ...

ਸਪੋਕੇਨ ਕਾਊਂਟੀ ਦੇ ਸਪੈਂਗਲ ਇਲਾਕੇ ’ਚ ਹੋਈ ਫਾਇਰਿੰਗ ਦੌਰਾਨ ਇੱਕ ਪੁਲਿਸ ਮੁਲਾਜ਼ਮ ਸਮੇਤ ਚਾਰ ਲੋਕਾਂ ਦੀ ਹੋਈ ਮੌਤ

ਅਮਰੀਕਾ: ਅਮਰੀਕਾ ਦੇ ਵਾਸ਼ਿੰਗਟਨ ਸੂਬੇ ਤੋਂ ਗੋਲੀਬਾਰੀ ਦੀ ਇੱਕ ਦਰਦਨਾਕ ਘਟਨਾ ਸਾਹਮਣੇ ਆਈ ਹੈ। ਸਪੋਕੇਨ ਕਾਊਂਟੀ ਦੇ ਸਪੈਂਗਲ ਇਲਾਕੇ ਵਿੱਚ ਹੋਈ ਫਾਇਰਿੰਗ ਦੌਰਾਨ ਇੱਕ ਪੁਲਿਸ ਮੁਲਾਜ਼ਮ ਸਮੇਤ ਚਾਰ ਲੋਕਾਂ ਦੀ ਮੌਤ ਹੋ ਗਈ, ਜਦਕਿ ਇੱਕ ਹੋਰ ਪੁਲਿਸ ਅਧਿਕਾਰੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਉਸ ਦੀ ਹਾਲਤ ਬੇਹੱਦ ਨਾਜ਼ੁਕ ਦੱਸੀ ਜਾ ਰਹੀ ਹੈ ਅਤੇ ਉਸ ਨੂੰ ਲਾਈਫ ਸਪੋਰਟ ’ਤੇ ਰੱਖਿਆ ਗਿਆ ਹੈ।

ਜਾਣਕਾਰੀ ਅਨੁਸਾਰ ਇਹ ਘਟਨਾ ਸਪੋਕੇਨ ਦੇ ਦੱਖਣੀ ਹਿੱਸੇ ਵਿੱਚ ਸਥਿਤ ਛੋਟੇ ਖੇਤੀਬਾੜੀ ਖੇਤਰ ਸਪੈਂਗਲ ਵਿੱਚ ਵਾਪਰੀ। ਦੱਸਿਆ ਜਾ ਰਿਹਾ ਹੈ ਕਿ ਇੱਕ ਵਿਅਕਤੀ ਨੇ ਆਪਣੀ ਭੈਣ ’ਤੇ ਗੋਲੀ ਚਲਾ ਦਿੱਤੀ ਸੀ। ਜ਼ਖ਼ਮੀ ਔਰਤ ਨੇ ਆਪਣੇ ਗੁਆਂਢੀ ਨੂੰ ਇਸ ਬਾਰੇ ਦੱਸਿਆ, ਜਿਸ ਤੋਂ ਬਾਅਦ ਗੁਆਂਢੀ ਨੇ ਪੁਲਸ ਨੂੰ ਸੂਚਨਾ ਦਿੱਤੀ।

ਗੋਲੀਬਾਰੀ ਦੀ ਸੂਚਨਾ ਮਿਲਣ ਤੋਂ ਬਾਅਦ SWAT ਟੀਮ ਅਤੇ ਪੁਲਿਸ ਅਧਿਕਾਰੀ ਮੌਕੇ ’ਤੇ ਪਹੁੰਚੇ। ਜਦੋਂ ਟੀਮ ਨੇ ਘਰ ਦਾ ਦਰਵਾਜ਼ਾ ਖੋਲ੍ਹਣ ਦੀ ਕੋਸ਼ਿਸ਼ ਕੀਤੀ ਤਾਂ ਅੰਦਰੋਂ ਅੰਨ੍ਹੇਵਾਹ ਗੋਲੀਆਂ ਚਲਾਈਆਂ ਗਈਆਂ।

ਇਸ ਦੌਰਾਨ ਗੋਲੀ ਲੱਗਣ ਕਾਰਨ ਇੱਕ ਨੌਜਵਾਨ ਡਿਪਟੀ ਗੰਭੀਰ ਜ਼ਖ਼ਮੀ ਹੋ ਗਿਆ। ਉਸ ਨੂੰ ਹਸਪਤਾਲ ਲਿਜਾਇਆ ਗਿਆ, ਪਰ ਬੀਤੀਂ ਰਾਤ ਉਸ ਦੀ ਮੌਤ ਹੋ ਗਈ। ਮ੍ਰਿਤਕ ਅਧਿਕਾਰੀ ਆਪਣੇ ਪਿੱਛੇ ਪਤਨੀ ਅਤੇ ਦੋ ਬੱਚੇ ਛੱਡ ਗਿਆ ਹੈ। ਇਸੇ ਗੋਲੀਬਾਰੀ ਵਿੱਚ ਇੱਕ ਹੋਰ ਪੁਲਸ ਅਧਿਕਾਰੀ ਵੀ ਗੰਭੀਰ ਜ਼ਖ਼ਮੀ ਹੋਇਆ, ਜਿਸ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।

ਪੁਲਿਸ ਵੱਲੋਂ ਕੀਤੀ ਗਈ ਜਵਾਬੀ ਫਾਇਰਿੰਗ ਤੋਂ ਬਾਅਦ ਸ਼ੱਕੀ ਹਮਲਾਵਰ ਘਰ ਦੇ ਅੰਦਰ ਮ੍ਰਿਤਕ ਮਿਲਿਆ। ਇਸ ਤੋਂ ਇਲਾਵਾ ਘਰ ਦੇ ਅੰਦਰੋਂ ਇੱਕ ਹੋਰ ਵਿਅਕਤੀ ਅਤੇ ਵਿਹੜੇ ਵਿੱਚੋਂ ਵੀ ਇੱਕ ਲਾਸ਼ ਬਰਾਮਦ ਹੋਈ।

ਉੱਧਰ, ਗੋਲੀ ਲੱਗਣ ਕਾਰਨ ਜ਼ਖ਼ਮੀ ਹੋਈ ਔਰਤ ਦਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ ਅਤੇ ਉਸ ਦੀ ਹਾਲਤ ਖ਼ਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ। ਪੁਲਿਸ ਅਧਿਕਾਰੀ ਮ੍ਰਿਤਕਾਂ ਦੀ ਪਛਾਣ ਕਰਨ ਦੇ ਨਾਲ-ਨਾਲ ਇਸ ਗੱਲ ਦੀ ਜਾਂਚ ਕਰ ਰਹੇ ਹਨ ਕਿ ਹਮਲਾਵਰ ਨੇ ਗੋਲੀਬਾਰੀ ਕਿਉਂ ਕੀਤੀ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments