ਪੰਜਾਬ: ਪੰਜਾਬੀ ਗਾਇਕ ਤੇ ਅਦਾਕਾਰ ਗਿੱਪੀ ਗਰੇਵਾਲ (Punjabi Singer and Actor Gippy Grewal) ਨੂੰ ਫਿਰੌਤੀ ਦੀ ਧਮਕੀ ਦੇ ਮਾਮਲੇ ‘ਚ ਵੱਡਾ ਖੁਲਾਸਾ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਗਿੱਪੀ ਗਰੇਵਾਲ ਨੂੰ ਧਮਕੀਆਂ ਦੇਣ ਦੇ ਮਾਮਲੇ ਵਿੱਚ ਗੈਂਗਸਟਰ ਦਿਲਪ੍ਰੀਤ ਬਾਬਾ ਅਤੇ ਸੁਖਪ੍ਰੀਤ ਬੁੱਢਾ (Gangster Dilpreet Baba and Sukhpreet Budha) ਨੂੰ ਬੀਤੇ ਦਿਨ ਅਦਾਲਤ ਨੇ ਬਰੀ ਕਰ ਦਿੱਤਾ ਹੈ। ਮੁਹਾਲੀ ਦੇ ਜੁਡੀਸ਼ੀਅਲ ਮੈਜਿਸਟਰੇਟ ਨੇ ਇਸ ਕੇਸ ਵਿੱਚ ਪੁਲਿਸ ਵੱਲੋਂ ਪੇਸ਼ ਸਬੂਤਾਂ ਨੂੰ ਨਾਕਾਫ਼ੀ ਮੰਨਦਿਆਂ ਇਹ ਫ਼ੈਸਲਾ ਦਿੱਤਾ ਹੈ।
ਪੁਲਿਸ ਇਸ ਮਾਮਲੇ ਵਿੱਚ ਵਾਇਸ ਮੈਸੇਜ ਅਤੇ ਚੈਟ ਰਿਕਾਰਡ ਵਰਗੇ ਠੋਸ ਸਬੂਤ ਪੇਸ਼ ਕਰਨ ਵਿੱਚ ਨਾਕਾਮ ਰਹੀ ਹੈ। ਮੁਹਾਲੀ ਅਦਾਲਤ ਨੇ ਕਿਹਾ ਕਿ ਸਰਕਾਰੀ ਪੱਖ ਮੁਲਜ਼ਮਾਂ ਖ਼ਿਲਾਫ਼ ਠੋਸ ਸਬੂਤ ਪੇਸ਼ ਨਹੀਂ ਕਰ ਸਕਿਆ, ਜਿਸ ਕਾਰਨ ਮੁਲਜ਼ਮਾਂ ਨੂੰ ਇਸ ਕੇਸ ਵਿੱਚੋਂ ਬਰੀ ਕਰ ਦਿੱਤਾ ਗਿਆ।










