HomePunjabਨੌਜਵਾਨਾਂ ਲਈ ਖ਼ੁਸ਼ਖ਼ਬਰੀ! ਮੁੱਖ ਮੰਤਰੀ ਭਗਵੰਤ ਮਾਨ ਅੱਜ ਵੰਡਣਗੇ ਨਿਯੁਕਤੀ ਪੱਤਰ

ਨੌਜਵਾਨਾਂ ਲਈ ਖ਼ੁਸ਼ਖ਼ਬਰੀ! ਮੁੱਖ ਮੰਤਰੀ ਭਗਵੰਤ ਮਾਨ ਅੱਜ ਵੰਡਣਗੇ ਨਿਯੁਕਤੀ ਪੱਤਰ

ਮੁਹਾਲੀ: ਪੰਜਾਬ ਦੇ ਨੌਜਵਾਨਾਂ ਲਈ ਅੱਜ ਦਾ ਦਿਨ ਖ਼ਾਸ ਹੋਣ ਵਾਲਾ ਹੈ। ਸੂਬਾ ਸਰਕਾਰ ਵੱਲੋਂ ਰੁਜ਼ਗਾਰ ਦੇ ਮੌਕੇ ਦੇਣ ਦੀ ਮੁਹਿੰਮ ਤਹਿਤ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ ਨਵੀਂ ਭਰਤੀ ਕੀਤੇ ਗਏ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦਿੱਤੇ ਜਾਣਗੇ। ਇਸ ਸਬੰਧੀ ਮੁਹਾਲੀ ਵਿੱਚ ਸੂਬਾ ਪੱਧਰੀ ਸਮਾਗਮ ਕਰਵਾਇਆ ਜਾ ਰਿਹਾ ਹੈ, ਜਿਸ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਖ਼ੁਦ ਨਵ-ਨਿਯੁਕਤ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪਣਗੇ।

ਜਾਣਕਾਰੀ ਅਨੁਸਾਰ, ਇਹ ਸਮਾਗਮ ਮੁਹਾਲੀ ਦੇ ਸੈਕਟਰ-62, ਫੇਜ਼-8 ਸਥਿਤ ਵਿਕਾਸ ਭਵਨ ਦੇ ਆਡੀਟੋਰੀਅਮ ਵਿੱਚ ਸਵੇਰੇ 11:30 ਵਜੇ ਸ਼ੁਰੂ ਹੋਵੇਗਾ। ਇਸ ਦੌਰਾਨ ਵੱਖ-ਵੱਖ ਵਿਭਾਗਾਂ ਵਿੱਚ ਚੁਣੇ ਗਏ ਉਮੀਦਵਾਰਾਂ ਨੂੰ ਉਨ੍ਹਾਂ ਦੀਆਂ ਨਿਯੁਕਤੀਆਂ ਸਬੰਧੀ ਪੱਤਰ ਦਿੱਤੇ ਜਾਣਗੇ।

ਵਿਧਾਇਕ ਕੁਲਵੰਤ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਮੁਤਾਬਕ, ਸਰਕਾਰ ਹੁਣ ਤੱਕ 80 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਚੁੱਕੀ ਹੈ। ਇਸ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਕੱਚੇ ਮੁਲਾਜ਼ਮਾਂ ਦੀਆਂ ਸੇਵਾਵਾਂ ਨੂੰ ਵੀ ਰੈਗੂਲਰ ਕੀਤਾ ਗਿਆ ਹੈ।

ਵਿਧਾਇਕ ਨੇ ਕਿਹਾ ਕਿ ਅੱਜ ਦੇ ਸਮਾਗਮ ਵਿੱਚ ਮੁੱਖ ਮੰਤਰੀ ਵੱਖ-ਵੱਖ ਵਿਭਾਗਾਂ ਲਈ ਚੁਣੇ ਗਏ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦੇਣਗੇ। ਉਨ੍ਹਾਂ ਇਹ ਵੀ ਕਿਹਾ ਕਿ ਸੂਬੇ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦਾ ਇਹ ਸਿਲਸਿਲਾ ਆਉਣ ਵਾਲੇ ਸਮੇਂ ਵਿੱਚ ਵੀ ਜਾਰੀ ਰਹੇਗਾ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments