Home ਸੰਸਾਰ ਲੰਡਨ ‘ਚ ਪੰਜਾਬੀ ਗਾਇਕਾ ‘ਤੇ ਅਦਾਕਾਰਾ ਸੁਨੰਦਾ ਸ਼ਰਮਾ ਦੀ ਖੜੀ ਕਾਰ ਦੇ...

ਲੰਡਨ ‘ਚ ਪੰਜਾਬੀ ਗਾਇਕਾ ‘ਤੇ ਅਦਾਕਾਰਾ ਸੁਨੰਦਾ ਸ਼ਰਮਾ ਦੀ ਖੜੀ ਕਾਰ ਦੇ ਸ਼ੀਸ਼ੇ ਤੋੜ ਕੇ ਲੱਖਾਂ ਦਾ ਸਾਮਾਨ ਚੋਰੀ

0

ਲੰਡਨ : ਮਸ਼ਹੂਰ ਪੰਜਾਬੀ ਗਾਇਕਾ ਸੁਨੰਦਾ ਸ਼ਰਮਾ ਨਾਲ ਲੰਡਨ ਵਿੱਚ ਇੱਕ ਵੱਡੀ ਘਟਨਾ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਗਾਇਕਾ ਸੁਨੰਦਾ ਸ਼ਰਮਾ ਇਨ੍ਹੀਂ ਦਿਨੀਂ ਕਿਸੇ ਕੰਮ ਲਈ ਲੰਡਨ ਗਏ ਹੋਏ ਹਨ , ਜਿੱਥੇ ਚੋਰਾਂ ਨੇ ਉਨ੍ਹਾਂ ਦੀ ਲਗਜ਼ਰੀ ਕਾਰ ਜੈਗੁਆਰ ਨੂੰ ਨਿਸ਼ਾਨਾ ਬਣਾਇਆ, ਇਸਦੀ ਭੰਨਤੋੜ ਕੀਤੀ ਅਤੇ ਲੱਖਾਂ ਰੁਪਏ ਦਾ ਸਾਮਾਨ ਚੋਰੀ ਕਰ ਲਿਆ। ਚੋਰੀ ਹੋਏ ਸਮਾਨ ਵਿੱਚ 2 ਮਹਿੰਗੇ ਲੂਈ ਵਿਟਨ ਬੈਗ, ਇਕ ਬ੍ਰੀਫਕੇਸ ਅਤੇ ਹੋਰ ਕੀਮਤੀ ਸਮਾਨ ਸ਼ਾਮਲ ਹੈ।

ਇਸ ਘਟਨਾ ਦੀ ਜਾਣਕਾਰੀ ਖੁਦ ਸੁਨੰਦਾ ਸ਼ਰਮਾ ਨੇ ਸੋਸ਼ਲ ਮੀਡੀਆ ਰਾਹੀਂ ਦਿੱਤੀ ਹੈ। ਆਪਣੀ ਟੁੱਟੀ ਹੋਈ ਕਾਰ ਦੀਆਂ ਤਸਵੀਰਾਂ ਸਾਂਝੀਆਂ ਕਰਦੇ ਹੋਏ ਉਨ੍ਹਾਂ ਨੇ ਕਿਹਾ, “ਮੈਂ ਇਸ ਸਮੇਂ ਲੰਡਨ ਵਿੱਚ ਹਾਂ ਅਤੇ ਮੇਰੀ ਕਾਰ ਦੀ ਇਹ ਹਾਲਤ ਹੈ। ਮੇਰੀ ਜੈਗੁਆਰ ਕਾਰ ਦਾ ਪਿਛਲਾ ਸ਼ੀਸ਼ਾ ਅਤੇ ਪਿਛਲੀ ਸੀਟ ਦਾ ਸ਼ੀਸ਼ਾ ਟੁੱਟ ਗਿਆ ਸੀ। ਬਦਮਾਸ਼ਾਂ ਨੇ ਮੇਰੀ ਮਿਹਨਤ ਦੀ ਕਮਾਈ ਨਾਲ ਖਰੀਦੀਆਂ 2 ਲੂਈ ਵਿਟਨ ਬੈਗ, ਇਕ ਬ੍ਰੀਫਕੇਸ, ਇਕ ਲੂਈ ਵਿਟਨ ਹੈਂਡਬੈਗ ਅਤੇ ਹੋਰ ਚੀਜ਼ਾਂ ਚੋਰੀ ਕਰ ਲਈਆਂ ਹਨ। ਦੋਵੇਂ ਮੇਰੇ ਪਸੰਦੀਦਾ ਬੈਗ ਸਨ, ਜੋ ਚੋਰਾਂ ਨੇ ਚੋਰੀ ਕਰ ਲਏ ਹਨ।”

ਤਸਵੀਰਾਂ ਵਿੱਚ ਦੇਖਿਆ ਜਾ ਸਕਦਾ ਹੈ ਕਿ ਸੁਨੰਦਾ ਸ਼ਰਮਾ ਦੀ ਕਾਰ ਦਾ ਪਿਛਲਾ ਸ਼ੀਸ਼ਾ ਅਤੇ ਸਾਈਡ ਖਿੜਕੀ ਟੁੱਟ ਗਈ ਹੈ ਅਤੇ ਕਾਰ ਦੇ ਅੰਦਰ ਸ਼ੀਸ਼ੇ ਦੇ ਟੁਕੜੇ ਖਿੰਡੇ ਹੋਏ ਹਨ। ਇਸ ਘਟਨਾ ਤੋਂ ਬਾਅਦ ਸੁਨੰਦਾ ਬਹੁਤ ਦੁਖੀ ਹਨ ਅਤੇ ਉਨ੍ਹਾਂ ਨੇ ਲੰਡਨ ਵਿੱਚ ਸੁਰੱਖਿਆ ਪ੍ਰਣਾਲੀ ‘ਤੇ ਵੀ ਸਵਾਲ ਖੜ੍ਹੇ ਕੀਤੇ ਹਨ। ਹੁਣ ਇਹ ਦੇਖਣਾ ਬਾਕੀ ਹੈ ਕਿ ਸਥਾਨਕ ਪੁਲਿਸ ਇਸ ਮਾਮਲੇ ਵਿੱਚ ਕੀ ਕਾਰਵਾਈ ਕਰਦੀ ਹੈ ਅਤੇ ਕੀ ਸੁਨੰਦਾ ਆਪਣਾ ਕੀਮਤੀ ਸਮਾਨ ਵਾਪਸ ਪ੍ਰਾਪਤ ਕਰ ਸਕਣਗੇ। ਇਹ ਘਟਨਾ ਲੰਡਨ ਘੁੰਮਣ-ਫਿਰਨ ਜਾਂ ਕੰਮ ਲਈ ਜਾਣ ਵਾਲੇ ਭਾਰਤੀ ਨਾਗਰਿਕਾਂ ਲਈ ਵੀ ਇਕ ਚੇਤਾਵਨੀ ਹੈ ਕਿ ਵਿਦੇਸ਼ਾਂ ਵਿੱਚ ਵੀ ਸੁਚੇਤ ਅਤੇ ਸਾਵਧਾਨ ਰਹਿਣਾ ਬਹੁਤ ਜ਼ਰੂਰੀ ਹੈ।

NO COMMENTS

LEAVE A REPLY

Please enter your comment!
Please enter your name here

Exit mobile version