ਪੰਜਾਬ ਦੇ ਕਿਸਾਨਾਂ ਲਈ ਸਰਕਾਰ ਨੇ ਕੀਤਾ ਵੱਡਾ ਐਲਾਨ

0
89

ਚੰਡੀਗੜ੍ਹ : ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਬੀਤੇ ਦਿਨ ਬੰਗਾ ਅਨਾਜ ਮੰਡੀ ਵਿਖੇ ਕਣਕ ਦੀ ਖਰੀਦ ਸ਼ੁਰੂ ਕਰਵਾਈ। ਇਸ ਦੌਰਾਨ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਫਸਲ ਦਾ ਇਕ-ਇਕ ਦਾਣਾ ਖਰੀਦਿਆ ਜਾਵੇਗਾ ਅਤੇ ਪੂਰੇ ਸੀਜ਼ਨ ਦੌਰਾਨ ਕਿਸੇ ਵੀ ਅਨਾਜ ਮੰਡੀ ਵਿਚ ਕਿਸਾਨਾਂ, ਆੜ੍ਹਤੀਆਂ, ਮਜ਼ਦੂਰਾਂ ਸਮੇਤ ਕਣਕ ਦੀ ਖਰੀਦ ਨਾਲ ਜੁੜੇ ਕਿਸੇ ਵੀ ਵਰਗ ਨੂੰ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ। ਇਸ ਦੇ ਨਾਲ ਹੀ ਮੰਤਰੀ ਕਟਾਰੂਚੱਕ ਨੇ ਕਿਸਾਨਾਂ ਲਈ ਇਕ ਅਹਿਮ ਐਲਾਨ ਕੀਤਾ ਅਤੇ ਕਿਹਾ ਕਿ ਐਮ.ਐਸ.ਪੀ. 2425 ਰੁਪਏ ਨਿਰਧਾਰਤ ਕੀਤੀ ਗਈ ਹੈ । ਕਿਸਾਨਾਂ ਦੇ ਪੈਸੇ 24 ਘੰਟਿਆਂ ਦੇ ਅੰਦਰ ਉਨ੍ਹਾਂ ਦੇ ਖਾਤਿਆਂ ਵਿੱਚ ਭੇਜੇ ਜਾ ਰਹੇ ਹਨ।

ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਖਰੀਦ, ਲਿਫਟਿੰਗ, ਲੋਡਿੰਗ, ਕਰੇਟ ਅਤੇ ਅਦਾਇਗੀ ਲਈ ਸਾਰੇ ਲੋੜੀਂਦੇ ਪ੍ਰਬੰਧਾਂ ਤੋਂ ਇਲਾਵਾ ਪੀਣ ਵਾਲੇ ਪਾਣੀ, ਸਫਾਈ, ਰੋਸ਼ਨੀ, ਬਾਥਰੂਮ ਆਦਿ ਦੇ ਵੀ ਢੁਕਵੇਂ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਇਸ ਸਾਲ ਕਣਕ ਦੀ ਬੰਪਰ ਫਸਲ ਹੋਣ ਦੀ ਸੰਭਾਵਨਾ ਹੈ ਅਤੇ 124 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਦਾ ਟੀਚਾ ਮਿੱਥਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਦੀਆਂ ਮੰਡੀਆਂ ਵਿਚ ਹੁਣ ਤੱਕ 4 ਲੱਖ 16 ਹਜ਼ਾਰ ਮੀਟ੍ਰਿਕ ਟਨ ਕਣਕ ਦੀ ਆਮਦ ਹੋ ਚੁੱਕੀ ਹੈ, ਜਿਸ ਵਿਚੋਂ 3 ਲੱਖ 26 ਹਜ਼ਾਰ ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਖਾਤਿਆਂ ਵਿੱਚ 151 ਕਰੋੜ ਰੁਪਏ ਜਮ੍ਹਾਂ ਕਰਵਾਏ ਗਏ ਹਨ। ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਮੰਡੀਆਂ ਵਿੱਚ ਆਉਣ ਵਾਲੀ ਕਣਕ ਦੇ ਇਕ-ਇਕ ਦਾਣੇ ਦੀ ਖਰੀਦ ਅਤੇ 24 ਘੰਟਿਆਂ ਦੇ ਅੰਦਰ-ਅੰਦਰ ਅਦਾਇਗੀ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

LEAVE A REPLY

Please enter your comment!
Please enter your name here