ਗੋਵਿੰਦਾ ਦੇ ਪੈਰ ‘ਤੇ ਲੱਗੀ ਗੋਲੀ, ਪੁਲਿਸ ਨੇ ਅਦਾਕਾਰ ਦਾ ਲਾਇਸੈਂਸੀ ਰਿਵਾਲਵਰ ਕੀਤਾ ਜ਼ਬਤ

0
105

ਮੁੰਬਈ : ਬਾਲੀਵੁੱਡ ਐਕਟਰ ਗੋਵਿੰਦਾ (Bollywood Actor Govinda) ਨੂੰ ਲੈ ਕੇ ਅੱਜ ਸਵੇਰੇ ਵੱਡੀ ਖ਼ਬਰ ਸਾਹਮਣੇ ਆਈ ਹੈ। ਅਦਾਕਾਰ ਨੂੰ ਆਪਣੇ ਹੀ ਰਿਵਾਲਵਰ ਨਾਲ ਗੋਲੀ ਲੱਗ ਗਈ, ਜਿਸ ਕਾਰਨ ਉਨ੍ਹਾਂ ਦੀ ਪੈਰ ‘ਤੇ ਸੱਟ ਲੱਗ ਗਈ ਹੈ। ਘਟਨਾ ਦੇ ਤੁਰੰਤ ਬਾਅਦ ਉਨ੍ਹਾਂ ਨੂੰ CRITI ਕੇਅਰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਫਿਲਹਾਲ ਉਹ ਆਈ.ਸੀ.ਯੂ ਵਿੱਚ ਹਨ ਅਤੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਇਸ ਦੌਰਾਨ ਗੋਵਿੰਦਾ ਦੇ ਮੈਨੇਜਰ ਨੇ ਉਨ੍ਹਾਂ ਦੀ ਸਿਹਤ ਬਾਰੇ ਅਪਡੇਟ ਦਿੰਦੇ ਹੋਏ ਕਿਹਾ ਕਿ ਅਦਾਕਾਰ ਹੁਣ ਖਤਰੇ ਤੋਂ ਬਾਹਰ ਹੈ।

ਗੋਵਿੰਦਾ ਦੇ ਮੈਨੇਜਰ ਸ਼ਸ਼ੀ ਸਿਨਹਾ ਨੇ ਦੱਸਿਆ ਕਿ ਅਦਾਕਾਰ ਅਤੇ ਸ਼ਿਵ ਸੈਨਾ ਨੇਤਾ ਗੋਵਿੰਦਾ ਕੋਲਕਾਤਾ ਜਾਣ ਦੀ ਤਿਆਰੀ ਕਰ ਰਹੇ ਸਨ। ਉਹ ਕੇਸ ਵਿੱਚ ਆਪਣਾ ਲਾਇਸੈਂਸੀ ਰਿਵਾਲਵਰ ਰੱਖ ਰਹੇ ਸੀ, ਜਦੋਂ ਗਲਤੀ ਨਾਲ ਰਿਵਾਲਵਰ ਉਨ੍ਹਾਂ ਦੇ ਹੱਥ ਵਿੱਚੋਂ ਤਿਲਕ ਗਈ ਅਤੇ ਗੋਲੀ ਚੱਲ ਗਈ ਜੋ ਉਨ੍ਹਾਂ ਦੇ ਪੈਰ ਵਿੱਚ ਲੱਗੀ। ਡਾਕਟਰ ਨੇ ਗੋਲੀ ਕੱਢ ਦਿੱਤੀ ਹੈ ਅਤੇ ਉਨ੍ਹਾਂ ਦਾ ਆਈ.ਸੀ.ਯੂ ਵਿੱਚ ਇਲਾਜ ਚੱਲ ਰਿਹਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਗੋਵਿੰਦਾ ਜੀ ਹੁਣ ਖਤਰੇ ਤੋਂ ਬਾਹਰ ਹਨ।

ਪੁਲਿਸ ਨੇ ਅਦਾਕਾਰ ਦਾ ਲਾਇਸੈਂਸੀ ਰਿਵਾਲਵਰ ਜ਼ਬਤ ਕਰ ਲਿਆ ਹੈ। ਫਿਲਹਾਲ ਉਨ੍ਹਾਂ ਨੂੰ ਮਿਲਣ ਨਹੀਂ ਦਿੱਤਾ ਜਾ ਰਿਹਾ ਹੈ।

LEAVE A REPLY

Please enter your comment!
Please enter your name here