Home World News ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਸਿੱਖ ਸੰਗਤਾਂ...

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਸਿੱਖ ਸੰਗਤਾਂ ਵਿੱਚ ਭਾਰੀ ਉਤਸ਼ਾਹ

0

ਪਾਕਿਸਤਾਨ : ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਧਾਰਮਿਕ ਸਮਾਗਮਾਂ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਗੁਰੂ ਸਾਹਿਬ ਦੇ ਜਨਮ ਅਸਥਾਨ ‘ਤੇ ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ ਵਿੱਚ ਸੰਗਤਾਂ ਅਤੇ ਸ਼ਰਧਾਲੂ ਪਹੁੰਚ ਰਹੇ ਹਨ। ਇਸ ਪਵਿੱਤਰ ਮੌਕੇ ਗੁਰਦੁਆਰਾ ਸਾਹਿਬ ਨੂੰ ਰੰਗ-ਬਿਰੰਗੇ ਫੁੱਲਾਂ ਅਤੇ ਸੁੰਦਰ ਲਾਈਟਾਂ ਨਾਲ ਸਜਾਇਆ ਗਿਆ ਹੈ, ਜਿਸ ਨਾਲ ਇੱਥੇ ਅਲੌਕਿਕ ਮਾਹੌਲ ਬਣਿਆ ਹੋਇਆ ਹੈ।

ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵਿਸ਼ੇਸ਼ ਪ੍ਰਬੰਧ

ਪ੍ਰਕਾਸ਼ ਪੁਰਬ ਦੇ ਸਮਾਗਮਾਂ ਅਤੇ ਸੰਗਤਾਂ ਦੀ ਆਮਦ ਨੂੰ ਦੇਖਦਿਆਂ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਇਹ ਤਿਆਰੀਆਂ ਲਹਿੰਦੇ ਪੰਜਾਬ ਦੀ ਮੁੱਖ ਮੰਤਰੀ ਮਰਿਅਮ ਨਵਾਜ਼ ਸ਼ਰੀਫ ਦੇ ਦਿਸ਼ਾ-ਨਿਰਦੇਸ਼ਾਂ ਅਤੇ ਕੈਬਨਿਟ ਮੰਤਰੀ ਰਮੇਸ਼ ਸਿੰਘ ਅਰੋੜਾ ਦੀ ਦੇਖ-ਰੇਖ ਹੇਠ ਕੀਤੀਆਂ ਗਈਆਂ ਹਨ।

ਸ੍ਰੀ ਨਨਕਾਣਾ ਸਾਹਿਬ ਤੋਂ ਸਜਾਇਆ ਜਾਵੇਗਾ ਨਗਰ ਕੀਰਤਨ

ਅੱਜ ਸਵੇਰੇ 11:30 ਵਜੇ ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਤੋਂ ਵਿਸ਼ੇਸ਼ ਨਗਰ ਕੀਰਤਨ ਸਜਾਇਆ ਜਾਵੇਗਾ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਸਜਣ ਵਾਲੇ ਇਸ ਨਗਰ ਕੀਰਤਨ ਵਿੱਚ ਵੱਡੀ ਗਿਣਤੀ ਵਿੱਚ ਸੰਗਤਾਂ ਸ਼ਮੂਲੀਅਤ ਕਰਨਗੀਆਂ।

ਇਹ ਨਗਰ ਕੀਰਤਨ ਗੁਰਦੁਆਰਾ ਜਨਮ ਅਸਥਾਨ ਤੋਂ ਸ਼ੁਰੂ ਹੋ ਕੇ ਗੁਰਦੁਆਰਾ ਪੱਟੀ ਸਾਹਿਬ, ਗੁਰਦੁਆਰਾ ਬਾਲ ਲੀਲਾ ਸਾਹਿਬ, ਗੁਰਦੁਆਰਾ ਤੰਬੂ ਸਾਹਿਬ ਅਤੇ ਗੁਰਦੁਆਰਾ ਕਿਆਰਾ ਸਾਹਿਬ ਸਮੇਤ ਹੋਰ ਪਵਿੱਤਰ ਅਸਥਾਨਾਂ ਤੋਂ ਹੁੰਦਾ ਹੋਇਆ ਵਾਪਸ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਪਹੁੰਚੇਗਾ।

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੀ ਪੁੱਜੇ

ਇਸ ਪਵਿੱਤਰ ਸਮਾਗਮ ਵਿੱਚ ਸ਼ਮੂਲੀਅਤ ਕਰਨ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੀ ਵਿਸ਼ੇਸ਼ ਜਥੇ ਨਾਲ ਸ੍ਰੀ ਨਨਕਾਣਾ ਸਾਹਿਬ ਪਹੁੰਚੇ ਹਨ। ਪ੍ਰਕਾਸ਼ ਪੁਰਬ ਮੌਕੇ ਗੁਰਬਾਣੀ ਕੀਰਤਨ, ਨਗਰ ਕੀਰਤਨ ਅਤੇ ਧਾਰਮਿਕ ਸਮਾਗਮਾਂ ਵਿੱਚ ਸੰਗਤਾਂ ਸ਼ਰਧਾ ਤੇ ਉਤਸ਼ਾਹ ਨਾਲ ਹਿੱਸਾ ਲੈ ਰਹੀਆਂ ਹਨ।

NO COMMENTS

LEAVE A REPLY

Please enter your comment!
Please enter your name here

Exit mobile version